- Advertisement -
ਚੰਡੀਗੜ੍ਹ, 1 ਜਨਵਰੀ, 2020:
ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਗੱਲਬਾਤ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂ ਪ੍ਰਸਾਦ, ਵਿਭਾਗ ਦੇ ਚੀਫ ਇੰਜੀਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਸਰਕਾਰੀਆ ਨੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਯਤਨਾਂ ਨੂੰ ਜਾਰੀ ਰੱਖਣ ਲਈ ਉਤਸ਼ਾਹਤ ਕੀਤਾ।
ਸ੍ਰੀ ਏ. ਵੇਨੂ ਪ੍ਰਸਾਦ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਵਿਭਾਗ ਨੂੰ ਨਵੀਂਆਂ ਉਚਾਈਆਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
- Advertisement -