ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 29 ਜੂਨ, 2019:

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਪੁੱਡਾ ਭਵਨ ਵਿੱਚ 12 ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ 27 ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਨਿਯੁਕਤੀ ਪੱਤਰ ਸੌਂਪਣ ਲਈ ਰੱਖੇ ਸੰਖੇਪ ਸਮਾਗਮ ਦੌਰਾਨ ਸ੍ਰੀ ਸਰਕਾਰੀਆ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਅਤੇ ਕਾਰਜਕੁਸ਼ਤਾ ਲਿਆਉਣ ਲਈ ਭਰਤੀ ਦੀ ਲੋੜ ਸੀ। ਹੁਣ ਇਨ੍ਹਾਂ ਅਫ਼ਸਰਾਂ ਦੀ ਇਮਾਨਦਾਰੀ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਨਿਰਵਿਘਨ ਅਤੇ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਦੇ ਸੁਚੱਜੇ ਵਿਕਾਸ ਵਿੱਚ ਯੋਜਨਾਬੰਦੀ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਭਾਗ ਵਿੱਚ ਨਵੇਂ ਮੁਲਾਜ਼ਮਾਂ ਦੇ ਆਉਣ ਨਾਲ ਜਿਥੇ ਕੰਮ ਦਾ ਬੋਝ ਘਟੇਗਾ ਉਥੇ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਵੀ ਮਿਲਣਗੀਆਂ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਆਮ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਭਾਗ ਵਿੱਚ ਨਵੇਂ ਆਏ ਅਫ਼ਸਰਾਂ ਦਾ ਸਵਾਗਤ ਕਰਦਿਆਂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਨਵੀਂ ਭਰਤੀ ਨਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਹੋਰ ਸੁਚੱਜੇ ਢੰਗ ਨਾਲ ਬਿਨਾਂ ਦੇਰੀ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਵੱਡੀ ਮਦਦ ਮਿਲੇਗੀ।

ਉਨ੍ਹਾਂ ਨੇ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਨਾਲ ਸਬੰਧਤ ਯੋਜਨਾਵਾਂ ਦਾ ਲਾਭ ਲੋਕਾਂ ਤਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Share News / Article

Yes Punjab - TOP STORIES