ਸਰਕਾਰੀ ਯੋਜਨਾਵਾਂ ਦਾ ਲਾਭ ਹੋਰ ਲੋੜਵੰਦ ਤਕ ਪੁਚਾਉਣਾ ਸਾਡੀ ਜ਼ਿੰਮੇਵਾਰੀ: ਵਿਧਾਇਕ ਗੁਰਕੀਰਤ ਕੋਟਲੀ ਨੇ ਸੁਣੀਆਂ ਲੋਕ ਸਮੱਸਿਆਵਾਂ

ਖੰਨਾ/ਲੁਧਿਆਣਾ, 2 ਸਤੰਬਰ, 2019 –

ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਜਵਾਬਦੇਹ ਹੈ।

ਇਹ ਪ੍ਰਗਟਾਵਾ ਸ਼੍ਰੀ ਗੁਰਕੀਰਤ ਸਿੰਘ ਕੋਟਲੀ ਐਮ.ਐਲ.ਏ. ਖੰਨਾ ਨੇ ਅੱਜ ਸਥਾਨਕ ਪੀ.ਡਬਲਿਯੂ.ਡੀ ਰੈਸਟ ਹਾਉਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜ਼ਮੀਨੀ ਹਕੀਕਤ ਤੱਕ ਜਾਨਣ ਅਤੇ ਉਨ੍ਹਾਂ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕਰਨ ਮੌਕੇ ਕੀਤਾ। ਇਸ ਸਮੇਂ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨਿਪਟਾਰਾ ਕੀਤਾ ਗਿਆ।

ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਯੋਗ ਵਿਅਕਤੀਆਂ ਤੱਕ ਲਾਭ ਪਹੁੰਚਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਹਰੇਕ ਵਾਰਡ ਅਤੇ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਸਮੇਂ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ਼੍ਰੀ ਵਿਕਾਸ ਮਹਿਤਾ ਨੇ ਦੱਸਿਆ ਕਿ ਸ਼ਹਿਰੀ ਖੇਤਰ ’ਚ ਲੋਕਾਂ ਨੂੰ ਸਾਰੀਆਂ ਬੁਨੀਆਦੀ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਧਾਇਕ ਦੇ ਰਾਜਸੀ ਸਕੱਤਰ ਹਰਿੰਦਰ ਸਿੰਘ ਕਨੇਚ, ਪੀ. ਏ. ਨੀਰਜ ਵਰਮਾ ਵਿਸ਼ਾਲ ਕੌਸ਼ਲ, ਪੁਨੀਤ ਅਰੋੜਾ, ਸਰਪੰਚ ਗੁਰਦੀਪ ਸਿੰਘ ਰਸੂਲੜਾ ਸਮੇਤ ਇਲਾਕੇ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

ਵਿਧਾਇਕ ਗੁਰਕੀਰਤ ਸਿੰਘ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ, ਨਾਲ ਬੈਠੇ ਕੌਂਸਲ ਪ੍ਰਧਾਨ ਵਿਕਾਸ ਮਹਿਤਾ ਤੇ ਹੋਰ।

Share News / Article

Yes Punjab - TOP STORIES