21 C
Jalandhar
Friday, October 22, 2021

ਵਾਹਿਗੁਰੂ

spot_img
yes punjab punjabi redirection

Parali

kissan

ajaib ghar

sarkari naukri

bijli

madadgaar

sports club

kisan sarkari naukri

muavja

PSSSB Chemical

Markfed Sept to Nov

mrsptu

Innocent

ਸਰਕਾਰੀ ਲਾਪਰਵਾਹੀ ਦੇ ਘਿਨੌਣੇ ਕੇਸਾਂ ਦੇ ਦੋਸ਼ੀ ਕਾਂਗਰਸ ਆਗੂਆਂ ਅਤੇ ਅਧਿਕਾਰੀਆਂ ਖਿਲਾਫ਼ ਸੀ.ਬੀ.ਆਈ. ਜਾਂਚ ਹੋਵੇ: ਮਜੀਠੀਆ

- Advertisement -

ਚੰਡੀਗੜ੍ਹ, 22 ਸਤੰਬਰ, 2019:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਲਈ ਮਨੁੱਖੀ ਜ਼ਿੰਦਗੀਆਂ ਦੀ ਕੋਈ ਕੀਮਤ ਨਹੀਂ ਹੈ ਅਤੇ ਇਹ ਸਰਕਾਰੀ ਲਾਪਰਵਾਹੀ ਦੇ ਘਿਨੌਣੇ ਕੇਸਾਂ ਦੀ ਜਾਂਚ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ ਅਤੇ ਪਿਛਲੇ ਸਾਲ ਅੰਮ੍ਰਿਤਸਰ ਦੁਸਹਿਰਾ ਹਾਦਸੇ ਅਤੇ ਇਸ ਮਹੀਨੇ ਬਟਾਲਾ ਦੀ ਪਟਾਕਾ ਫੈਕਟਰੀ ‘ਚ ਧਮਾਕੇ ਦੇ ਪੀੜਤਾਂ ਨੂੰ ਇਨਸਾਫ ਦੇਣ ਤੋਂ ਇਨਕਾਰ ਕਰ ਰਹੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਹਨਾਂ ਕਾਂਗਰਸੀ ਆਗੂਆਂ ਅਤੇ ਅਧਿਕਾਰੀਆਂ ਦੀ ਲਾਪਰਵਾਹੀ ਕਰਕੇ ਇਹ ਭਿਆਨਕ ਹਾਦਸੇ ਵਾਪਰੇ ਹਨ, ਉਹਨਾਂ ਨੂੰ ਫੜਣ ਲਈ ਇਹਨਾਂ ਸਾਰੇ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਇਸ ਜਾਂਚ ਵਿਚ ਇਹ ਪੜਤਾਲ ਹੋਣੀ ਚਾਹੀਦੀ ਹੈ ਕਿ ਕਾਂਗਰਸ ਸਰਕਾਰ ਦੇ ਹੁਕਮ ਉੱਤੇ ਸ਼ੁਰੂ ਕੀਤੀਆਂ ਜਾਂਚਾਂ ਨੂੰ ਲਟਕਾਇਆ ਕਿਉਂ ਗਿਆ ਹੈ ਅਤੇ ਜਾਂਚ ਦੇ ਨਤੀਜਿਆਂ ਨੂੰ ਜਨਤਕ ਕਿਉਂ ਨਹੀਂ ਕੀਤਾ ਹੈ ਅਤੇ ਦੋਸ਼ੀ ਕਾਂਗਰਸੀਆਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਰੇ ਦੋਸ਼ੀ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ ਐਫਆਈਆਰਜ਼ ਦਰਜ ਕਰਨੀਆਂ ਚਾਹੀਦੀਆਂ ਹਨ ਅਤੇ ਉਹਨਾਂ ਨੂੰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।

ਇਹ ਟਿੱਪਣੀ ਕਰਦਿਆਂ ਕਿ ਕਿਸੇ ਵੀ ਲੋਕਤੰਤਰ ਵਿਚ ਮਨੁੱਖੀ ਜ਼ਿੰਦਗੀਆਂ ਦੇ ਨੁਕਸਾਨ ਨੂੰ ਅਣਦੇਖਾ ਕਰਨਾ ਅਤੇ ਉਸ ਲਈ ਜ਼ਿੰਮੇਵਾਰੀ ਤੈਅ ਕਰਨ ‘ਚ ਨਾਕਾਮ ਹੋਣਾ ਬਰਦਾਸ਼ਤਯੋਗ ਨਹੀਂ ਹੁੰਦਾ, ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਨੂੰ ਦਬਾਇਆ ਜਾ ਰਿਹਾ ਹੈ ਅਤੇ ਅਪਰਾਧਿਕ ਲਾਪਰਵਾਹੀ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਬਚਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਆਮ ਆਦਮੀ ਨੂੰ ਇਨਸਾਫ ਦੇਣ ਪ੍ਰਤੀ ਅਜਿਹੇ ਲਾਪਰਵਾਹ ਵਤੀਰੇ ਨੇ ਮੁੱਖ ਮੰਤਰੀ ਦੀ ਭਰੋਸੇਯੋਗਤਾ ਉੱੋਪਰ ਸੁਆਲ ਖੜ੍ਹਾ ਕਰ ਦਿੱਤਾ ਹੈ, ਜਿਸ ਨੇ ਇਹਨਾਂ ਕੇਸਾਂ ਵਿਚ ਤੈਅ ਸੀਮਾ ਅੰਦਰ ਜਾਂਚ ਕਰਵਾਉਣ ਦਾ ਹੁਕਮ ਦਿੱਤਾ ਸੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਦੁਸਹਿਰਾ ਹਾਦਸਾ ਕੇਸ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜਾਂਚ ਦੀ ਰਿਪੋਰਟ ਚਾਰ ਹਫ਼ਤਿਆਂ ਦੇ ਅੰਦਰ ਜਨਤਕ ਕੀਤੀ ਜਾਵੇਗੀ। ਉੁਹਨਾਂ ਕਿਹਾ ਕਿ ਇਸ ਹਾਦਸੇ ਨੂੰ ਲਗਭਗ ਇੱਕ ਸਾਲ ਬੀਤ ਗਿਆ ਅਤੇ ਪੀੜਤ ਪਰਿਵਾਰਾਂ ਨੇ ਹੁਣ ਰੋਸ ਵਜੋਂ ਸੜਕਾਂ ਉੱਤੇ ਆਉਣ ਦਾ ਐਲਾਨ ਕੀਤਾ ਹੈ, ਕਿਉਂਕਿ ਅਜੇ ਤਕ ਇਸ ਹਾਦਸੇ ਦੀ ਜਾਂਚ ਰਿਪੋਰਟ ਜਾਰੀ ਨਹੀਂ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਕਾਂਗਰਸੀ ਕੌਂਸਲਰ ਮਿੱਠੂ ਮਦਾਨ, ਨਵਜੋਤ ਸਿੱਧੂ ਅਤੇ ਉਸ ਦੀ ਪਤਨੀ ਡਾਕਟਰ ਨਵਜੋਤ ਕੌਰ ਉਹਨਾਂ 59 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਸਨ, ਜਿਹੜੇ ਅੰਮ੍ਰਿਤਸਰ ਵਿਚ ਜੋੜਾ ਫਾਟਕ ਨੇੜੇ ਰਾਵਣ ਦੇ ਪੁਤਲੇ ਜਲਾਉਣ ਸਮੇਂ ਇੱਕ ਤੇਜ਼ ਰਫਤਾਰ ਗੱਡੀ ਥੱਲੇ ਆ ਕੇ ਕੁਚਲੇ ਗਏ ਸਨ।

ਅਕਾਲੀ ਆਗੂ ਨੇ ਕਿਹਾ ਕਿ ਉਸ ਸਮੇਂ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਤਕ ਪੂਰਾ ਨਹੀਂ ਕੀਤਾ ਗਿਆ।

ਸਰਦਾਰ ਮਜੀਠੀਆ ਨੇ ਕਿਹਾ ਕਿ ਲੰਘੀ 4 ਸਤੰਬਰ ਨੂੰ ਬਟਾਲਾ ਦੇ ਰਿਹਾਇਸ਼ੀ ਇਲਾਕੇ ਵਿਚ ਚਲਾਈ ਜਾ ਰਹੀ ਇੱਕ ਪਟਾਕਾ ਫੈਕਟਰੀ ਵਿਚ ਹੋਏ ਇੱਕ ਹੋਰ ਭਿਆਨਕ ਹਾਦਸੇ ਦੀ ਜਾਂਚ ਦੀ ਜ਼ਿੰਮੇਵਾਰੀ ਗੁਰਦਾਸਪੁਰ ਦੇ ਏਡੀਸੀ (ਜਨਰਲ) ਨੂੰ ਦਿੱਤੀ ਗਈ ਸੀ ਅਤੇ ਉਹ ਅਧਿਕਾਰੀ ਜਾਂਚ ਰਿਪੋਰਟ ਜਮ੍ਹਾਂ ਕਰਵਾਏ ਬਿਨਾਂ ਵਿਦੇਸ਼ ਚਲਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਕੇਸ ਵਿਚ 23 ਜਾਨਾਂ ਗਈਆਂ ਸਨ ਅਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜਾਂਚ ਰਿਪੋਰਟ ਚਾਰ ਹਫ਼ਤਿਆਂ ਅੰਦਰ ਮੁਕੰਮਲ ਹੋ ਜਾਵੇਗੀ।

ਉਹਨਾਂ ਕਿਹਾ ਕਿ ਹੁਣ ਜ਼ਿਲ੍ਹਾ ਪ੍ਰਸਾਸ਼ਨ ਇਹ ਕਹਿ ਰਿਹਾ ਹੈ ਕਿ ਇਸ ਰਿਪੋਰਟ ਨੂੰ ਤਿਆਰ ਕਰਨ ਵਿਚ ਮਹੀਨੇ ਲੱਗਣਗੇ। ਉਹਨਾਂ ਕਿਹਾ ਕਿ ਸਪੱਸ਼ਟ ਹੈ ਕਿ ਇਹ ਦੋਸ਼ੀ ਕਾਂਗਰਸੀਆਂ ਅਤੇ ਉਹਨਾਂ ਅਧਿਕਾਰੀਆਂ ਨੂੰ ਬਚਾਉਣ ਦੀ ਇੱਕ ਕੋਸ਼ਿਸ਼ ਹੈ, ਜਿਹਨਾਂ ਨੇ 2017 ਤੋਂ ਰਿਹਾਇਸ਼ੀ ਇਲਾਕੇ ਅੰਦਰ ਪਟਾਕਾ ਫੈਕਟਰੀ ਨੂੰ ਚੱਲਣ ਦਿੱਤਾ ਸੀ।

ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਪਿਛਲੇ ਦੋ ਸਾਲਾਂ ਦੌਰਾਨ ਸਰਕਾਰੀ ਲਾਪਰਵਾਹੀ ਸਦਕਾ ਵਾਪਰੇ ਹਾਦਸਿਆਂ ਦੇ ਪੀੜਤਾਂ ਨਾਲ ਇੱਕੋ ਜਿਹਾ ਵਿਵਹਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਲੁਧਿਆਣਾ ਵਿਚ ਇੱਕ ਲਫਾਫੇ ਬਣਾਉਣ ਵਾਲੀ ਫੈਕਟਰੀ ਅੰਦਰ ਹੋਏ ਹਾਦਸੇ ਵਿਚ 9 ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਸਣੇ 16 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਅਜੇ ਤਕ ਇਸ ਦੀ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਾਦਸੇ ਦੀ ਜਾਂਚ ਦਾ ਐਲਾਨ ਕੀਤਾ ਸੀ, ਜਿਸ ਅੰਦਰ ਭਾਰੀ ਮਾਤਰਾ ਵਿਚ ਰਸਾਇਣਾਂ ਦਾ ਭੰਡਾਰ ਜਮ੍ਹਾਂ ਕੀਤਾ ਗਿਆ ਸੀ ਅਤੇ ਇਮਾਰਤ ਨੂੰ ਗੈਰਕਾਨੂੰਨੀ ਢੰਗ ਨਾਲ ਉੱਚਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਤਕ ਇਸ ਮਾਮਲੇ ਵਿਚ ਕਿਸੇ ਦੀ ਅਧਿਕਾਰੀ ਨੂੰ ਦੋਸ਼ੀ ਨਹੀਂ ਠਹਿਰਾਇਆ ਅਤੇ ਨਾ ਹੀ ਕਿਸੇ ਨੂੰ ਮੁਅੱਤਲ ਕੀਤਾ ਗਿਆ ਹੈ।

ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਆਨੰਦਪੁਰ ਸਾਹਿਬ ਵਿਖੇ 50 ਦੁਕਾਨਾਂ ਸੜਣ, ਲੁਧਿਆਣਾ ‘ਚ ਹੌਜ਼ਰੀ, ਕੱਪੜਿਆਂ ਦੀ ਫੈਕਟਰੀ ਅਤੇ ਸੜਕ ਉੱਤੇ ਲੱਗੀਆਂ ਅੱਗਾਂ, ਅੰਮ੍ਰਿਤਸਰ ਅਤੇ ਤਰਨ ਤਾਰਨ ਵਿਚ ਹੋਏ ਧਮਾਕਿਆਂ ਅਤੇ 2017 ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਸਮੇਤ ਸਰਕਾਰੀ ਲਾਪਰਵਾਹੀ ਦੇ ਸਾਰੇ ਦਸ ਮਾਮਲਿਆਂ ਦੀਆਂ ਰਿਪੋਰਟਾਂ ਨੂੰ ਤੁਰੰਤ ਜਨਤਕ ਕੀਤਾ ਜਾਵੇ।

ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਇੱਕ ਅੰਦੋਲਨ ਸ਼ੁਰੂ ਕਰੇਗਾ ਅਤੇ ਸਰਕਾਰ ਨੂੰ ਉਹਨਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਲਈ ਮਜ਼ਬੂਰ ਕਰੇਗਾ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
112,644FollowersFollow

ENTERTAINMENT

National

GLOBAL

OPINION

Security Force in Kashmir

Kashmir: A battle that has been laid off for far too long- by Amjad Ayub Mirza

On October 22, 1947 Pakistan attacked the State of Jammu and Kashmir. It was the beginning of a conflict that would leave thousands dead...
Indian Population

In the light of the population explosion debate – by Nirendra Dev

Mizoram has made news -- not necessarily for the wrong reasons but certainly for quite unexpected reasons. North-Eastern India generally makes news due to...
Terrorists Shadow

Tackling the resurgence of jihad in Kashmir – by Amjad Ayub Mirza

With three encounters taking place in less than 24 hours between October 10 and 11, terrorist insurgency has effectively resurged in the Kashmir Valley....

SPORTS

Health & Fitness

Heart Disease

This AI tech may spot unseen signs of heart failure

New York, Oct 19, 2021- US researchers have developed an electrocardiogram-reading algorithm that can detect subtle signs of heart failure. Heart failure, or congestive heart failure, occurs when the heart pumps less blood than the body normally needs. For years, doctors have relied heavily on an imaging technique called an echocardiogram to assess whether a patient may be experiencing heart...

Gadgets & Tech