ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਸਿੰਗਲਾ

ਜਲੰਧਰ, 19 ਸਤੰਬਰ, 2019 –

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਖੇਤਰ ਤੇ ਵਿਸ਼ੇਸ਼ ਤੌਰ ਦੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ,ਜਿਸ ਲਈ ਛੇਤੀ ਹੀ ਇਨਾਂ ਸਕੂਲਾਂ ਵਿਚ ਹੋਰ ਅਧਿਆਪਕ ਲਗਾਏ ਜਾਣਗੇ।

ਅੱਜ ਜਲੰਧਰ ਵਿਖੇ ਜੋਨਲ ਪੱਧਰ ਦੇ ਸਹਿ ਅਕਾਦਮਿਕ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸੀ.ਸੀ.ਸੈਕੰਡਰੀ ਸਕੂਲ ਨਿਹਰੂ ਗਾਰਡਨ ਵਿਖੇ ਸਨਮਾਨਿਤ ਲਈ ਕਰਵਾਏ ਗਏ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਇਸ ਲਈ ਪੇਂਡੂ ਖੇਤਰਾਂ ਵਿਚ ਸਥਿਤ ਸਰਕਾਰੀ ਸਕੂਲਾਂ ਵਿਚ ਹੋਰ ਅਧਿਆਪਕਾਂ ਦੀ ਤੈਨਾਤੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਮੰਤਵ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਨੂੰ 1 ਅਪ੍ਰੈਲ 2020 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਉਨਾਂ ਕਿਹਾ ਕਿ ਅਧਿਆਪਕਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਵੀ ਸਾਰਥਕ ਸਿੱਟੇ ਸਾਹਮਣੇ ਆਏ ਹਨ ਅਤੇ ਇਸ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਵਿਚ ਬਹੁਤ ਮਦਦ ਮਿਲੀ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀਆਂ ਤੈਨਾਤੀ ਦੌਰਾਨ ਪਾਰਦਰਸ਼ਤਾ ਲਿਆਉਣ ਲਈ ਸ਼ੁਰੂ ਕੀਤੀ ਗਈ ਆਨ ਲਾਈਨ ਟ੍ਰਾਂਸਵਰ ਪਾਲਸੀ ਵੀ ਕਾਮਯਾਬ ਸਿੱਦ ਹੋਈ ਹੈ ਅਤੇ ਹੁਣ ਤੱਕ ਇਸ ਅਧੀਨ 7000 ਅਧਿਆਪਕਾਂ ਦੀਆਂ ਬਦਲੀਆਂ ਅਤੇ ਪੋਸਟਿੰਗ ਉਨਾਂ ਦੇ ਮੈਰਿਟ ਦੇ ਆਧਾਰ ਤੇ ਕੀਤੀ ਜਾ ਚੁੱਕੀ ਹੈ।

ਉਨਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਹਰ ਵਾਜਿਬ ਮੰਗ ਵੱਲ ਹਮਦਰਦੀ ਨਾਲ ਧਿਆਨ ਦੇਵੇਗੀ। ਉਨਾਂ ਕਿਹਾ ਕਿ ਰਮਸਾ ਅਤੇ ਸਿੱਖਿਆ ਪ੍ਰੋਵਾਈਡਰਾਂ ਨੂੰ ਵੀ ਜਾਇਜ ਵਾਧਾ ਦਿੱਤਾ ਜਾਵੇਗਾ। ਇੱਕ ਹੋਰ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਉਹ ਪ੍ਰਇਵੇਟ ਸਕੂਲਾਂ ਵਿਚ ਪੜਦੇ ਬੱਚਿਆਂ ਦੀ ਆਟੋ ਅਤੇ ਬੱਸ ਦੇ ਸਫਰ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਹ ਮੁੱਦਾ ਟ੍ਰਾਂਸਪੋਰਟ ਮੰਤਰੀ ਕੋਲ ਚੁੱਕਣਗੇ।

ਇਸ ਮੌਕੇ ਤੇ ਬੋਲਦਿਆਂ ਉਨਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਮੰਤਵ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣਾ ਹੈ। ਉਨਾਂ ਕਿਹਾ ਕਿ ਇਸ ਮੁਕਾਬਲੇ ਵਿਚ ਛੇਵੀ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੀ ਕਲਾਂ ਦਾ ਵੱਖ ਵੱਖ ਵਣਗੀਆਂ ਰਾਹੀਂ ਮੁਜ਼ਹਾਰਾ ਕੀਤਾ।

ਉਨਾਂ ਕਿਹਾਕਿ ਜਲੰਧਰ,ਲੁਧਿਆਣਾ,ਮੋਗਾ,ਬਰਨਾਲਾ,ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ ਤੋਂ ਆਏ ਹੋਏ ਵਿਦਿਆਰਥਈਆਂ ਨੇ ਗੀਤ,ਗਿੱਧਾ,ਭੰਗੜਾ, ਭਾਸ਼ਨ ਅਤੇ ਚਿੱਤਰਕਾਰੀ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ।ਉਨਾਂ ਕਿਹਾ ਕਿਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਮੁਹੱਈਆ ਕਰਵਾਉਦੇ ਹਨ ਅਤੇ ਕਲਾ ਅਤੇ ਸੱਭਿਆਚਰ ਦੇ ਖੇਤਰ ਵਿਚ ਮੱਲਾ ਮਾਰਨ ਲਈ ਪ੍ਰੇਰਦੇ ਹਨ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਰਾਜਿੰਦਰ ਬੇਰੀ ਅਤੇ ਸ੍ਰੀ ਹਰਦੇਵ ਸਿੰਘ ਲਾਡੀ,ਪਨਸਪ ਦੇ ਚੇਅਰਮੈਨ ਸ੍ਰੀ ਤਜਿੰਦਰ ਸਿੰਘ ਬਿੱਟੂ,ਪੰਜਾਬ ਰਾਜ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਹਰਵਿੰਦਰ ਪਾਲ ਸਿੰਘ ਅਤੇ ਰਾਮਪਾਲ ਸੈਣੀ,ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅਸ਼ਵਿਨ ਭੱਲਾ ਤੇ ਹੋਰ ਵੀ ਹਾਜ਼ਰ ਸਨ।

Share News / Article

Yes Punjab - TOP STORIES