ਸਰਕਾਰੀ ਖ਼ਜ਼ਾਨੇ ਅਤੇ ਲੋਕਾਂ ਦੀ ਸਿਹਤ ਲਈ ਘਾਤਕ ‘ਸ਼ਰਾਬ ਮਾਫ਼ੀਆ’ ਲਈ ਕੈਪਟਨ ਅਮਰਿੰਦਰ ਸਿੱਧੇ ਜ਼ਿੰਮੇਵਾਰ: ਹਰਪਾਲ ਚੀਮਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜੰਡਿਆਲਾ/ ਅੰਮ੍ਰਿਤਸਰ, 31 ਜੁਲਾਈ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਅੰਦਰ ਧੜੱਲੇ ਨਾਲ ਚੱਲ ਰਹੇ ਸ਼ਰਾਬ ਮਾਫ਼ੀਆ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਿਹਾ ਇਹ ਸ਼ਰਾਬ ਮਾਫ਼ੀਆ ਨਾ ਸਿਰਫ਼ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਿਹਾ ਹੈ, ਸਗੋਂ ਜਨਤਾ ਦੀਆਂ ਜ਼ਿੰਦਗੀਆਂ ਨਾਲ ਵੀ ਖਿਲਵਾੜ ਕਰ ਰਿਹਾ ਹੈ। ਮੁੱਛਲ ਅਤੇ ਟਾਂਗਰਾਂ ਦੇ ਪਰਿਵਾਰਾਂ ‘ਤੇ ਜੋ ਕਹਿਰ ਟੁੱਟਾ ਹੈ, ਇਸ ਲਈ ਕੋਈ ਹੋਰ ਨਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਅਸਲੀ ਦੋਸ਼ੀ ਹਨ, ਜੋ ਆਬਕਾਰੀ ਮਹਿਕਮੇ ਦੇ ਮੰਤਰੀ ਵੀ ਹਨ।

ਇੱਥੋਂ ਨੇੜਲੇ ਪਿੰਡਾਂ ਮੁੱਛਲ ਅਤੇ ਟਾਂਗਰਾ ਪਹੁੰਚ ਕੇ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਜਿੰਨਾ ਦੇ ਕਮਾਊ ਮੈਂਬਰ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਗਏ। ਹਰਪਾਲ ਸਿੰਘ ਚੀਮਾ ਨੇ ਇਸ ਪੂਰੀ ਤ੍ਰਾਸਦੀ ਦੀ ਸਮਾਂਬੱਧ ਅਤੇ ਨਿਰਪੱਖ ਜਾਂਚ ਹਾਈ ਕੋਰਟ ਦੇ ਸਿੱਟਿੰਗ ਜੱਜ ਕੋਲੋਂ ਕਰਵਾਉਣ ਤੋਂ ਇਲਾਵਾ ਪੀੜਿਤ ਪਰਿਵਾਰਾਂ ਨੂੰ ਘੱਟ ਤੋਂ ਘੱਟ 20 ਲੱਖ ਰੁਪਏ ਦਾ ਮੁਆਵਜਾ, ਇਕ- ਇਕ ਮੈਂਬਰ ਨੂੰ ਨੌਕਰੀ ਅਤੇ ਮੁਲਜਮਾਂ ਖਿਲਾਫ ਕਤਲ ਦਾ ਪਰਚਾ ਦਰਜ ਕਰਨ ਦੀ ਵੀ ਮੰਗ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਮਾਝਾ ਜੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਟੋਂਗ ਹਲਕਾ ਇੰਚਾਰਜ ਬਾਬਾ ਬਕਾਲਾ, ਹਰਭਜਨ ਸਿੰਘ ਈਟੀਓ ਹਲਕਾ ਇੰਚਾਰਜ ਜੰਡਿਆਲਾ ਸਮੇਤ ਹੋਰ ਆਗੂ ਮੌਜੂਦਾ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪਣੀ ਮਿਹਨਤ ਨਾਲ ਰੋਜ਼ ਕਮਾਉਣ ਅਤੇ ਪਰਿਵਾਰ ਚਲਾਉਣ ਵਾਲੇ ਇਹ ਸਾਰੇ ਮ੍ਰਿਤਕ ਅਸਲ ‘ਚ ਭ੍ਰਿਸ਼ਟ ਅਤੇ ਬੇਕਿਰਕ ਸਿਸਟਮ ਦੀ ਭੇਂਟ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਮਿਲਣ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •