ਨਵੀਂ ਦਿੱਲੀ, 4 ਮਾਰਚ, 2020 –
ਦਿੱਲੀ ਦੇ ਸਰਿਤਾ ਵਿਹਾਰ ਤੋਂ ਹਰਜੀਤ ਸਿੰਘ ਜੀ ਦੇ ਖਿਲਾਫ਼ ਚੋਣ ਲੜੇ ਸਰਨਾ ਧੜੇ ਦੇ ਮੈਂਬਰ ਹਰਜਿੰਦਰ ਸਿੰਘ ਸਿੱਧੂ ਆਪਣੇ ਸਮਰਥਕਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਰਜਿੰਦਰ ਸਿੰਘ ਪਿਛਲੀਆਂ ਚੌਣਾਂ ‘ਚ ਸਰਨਾ ਦਲ ਵੱਲੋਂ ਸਰਿਤਾ ਵਿਹਾਰ ਤੋਂ ਲੜੇ ਸਨ ਅਤੇ ਉਹਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤੇ ਜਾ ਰਹੇ ਕੰਮਾ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿਚ ਸ਼ਾਮਲ ਹੋਣ ਦਾ ਮਨ ਬਣਾਇਆ ਹੈ । ਉਹਨਾਂ ਦੱਸਿਆ ਕਿ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਮੌਜੁਦਗੀ ਵਿਚ ਸ. ਸਿੱਧੂ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸੀਨੀਅਰ ਮੈਂਬਰ ਸਰਵਜੀਤ ਸਿੰਘ ਵਿਰਕ ਵੀ ਮੌਜੁਦ ਰਹੇ ਅਤੇ ਹਰਜਿੰਦਰ ਸਿੰਘ ਸਿੱਧੂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸੁਆਗਤ ਕੀਤਾ।
ਸ. ਕਾਲਕਾ ਨੇ ਕਿਹਾ ਕਿ ਆਊਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਮਨ ਬਣਾ ਰਹੇ ਹਨ।