ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮਨਾਈ, ਗੁਰਕੀਰਤ ਕੋਟਲੀ ਨੇ ਕਿਹਾ ਕਿਸੇ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ

ਐਸ.ਏ.ਐਸ ਨਗਰ, 31 ਅਗਸਤ, 2020 –
ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਸਦਭਾਵਨਾ ਅਤੇ ਆਪਸੀ ਸਾਂਝ ਦੇ ਹਮੇਸ਼ਾਂ ਮੁੱਦਈ ਰਹੇ ਸਾਬਕਾ ਮੁੱਖ ਮੰਤਰੀ ਪੰਜਾਬ ਸ਼ਾਂਤੀ ਦੇ ਮਸੀਹਾ ਸ. ਬੇਅੰਤ ਸਿੰਘ ਨੂੰ ਪੰਜਾਬ ਦੇ ਲੋਕ ਹਮੇਸ਼ਾਂ ਯਾਦ ਰੱਖਣਗੇ I ਪੰਜਾਬ ਵਿੱਚ ਮਾੜੇ ਦੌਰ ਸਮੇਂ ਦੌਰਾਨ ਪੰਜਾਬ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਵਿੱਚ ਸ. ਬੇਅੰਤ ਸਿੰਘ ਦੀ ਦਿੱਤੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਏਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਉਨ੍ਹਾਂ ਦੀ 25ਵੀਂ ਬਰਸੀ ਮੌਕੇ ਸਰਕਾਰ ਵੱਲੋਂ ਬਣਾਈ ਯਾਦਗਰ ਸਥਲ ਤੇ ਸਾਦੇ ਅਤੇ ਪ੍ਰਭਾਵਸ਼ਾਲੀ ਸਰਧਾਂਜ਼ਲੀ ਸਮਰੋਹ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਕੋਵਿਡ 19 ਕਰਕੇ ਇਸ ਮੌਕੇ ਹਮੇਸ਼ਾਂ ਦੀ ਤਰ੍ਰਾਂ ਕੀਤਾ ਜਾਣ ਵਾਲਾ ਸਰਬ ਧਰਮ ਸਮੇਲਨ ਅੱਜ ਨਹੀਂ ਕੀਤਾ ਗਿਆ। ਇਸ ਮੌਕੇ ਸ਼ਹੀਦ ਬੇਅੰਤ ਸਿੰਘ ਦੇ ਪੋਤਰੇ ਸ. ਗੁਰਕੀਰਤ ਸਿੰਘ ਕੋਟਲੀ ਐਮ.ਐਲ.ਏ ਖੰਨਾ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਦੀ ਸ਼ਾਹਦਤ ਤੋਂ ਬਾਅਦ ਮਾੜੇ ਦੌਰ ਤੋਂ ਪੰਜਾਬ ਵਿੱਚ ਜੋ ਸ਼ਾਂਤੀ ਆਈ ਹੈ, ਉਹ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾਂ ਉਸ ਤੇ ਪਹਿਰਾ ਦਿੰਦੇ ਰਹਿਣਗੇ ਅਤੇ ਕਿਸੇ ਨੂੰ ਵੀ ਪੰਜਾਬ ਦਾ ਮੌਹਲ ਮੁੜ ਖਰਾਬ ਕਰਨ ਨਹੀਂ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚ ਅਮਨ ਸ਼ਾਂਤੀ ਦੇ ਨਾਲ ਨਾਲ ਪੰਜਾਬ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ। ਇਹ ਹੀ ਸੱਚੀ ਸਰਧਾਂਜ਼ਲੀ ਸਵਰਗੀ ਬੇਅੰਤ ਸਿੰਘ ਨੂੰ ਹੋਵੇਗੀ ।

ਇਸ ਮੌਕੇ ਮੈਂਬਰ ਲੋਕ ਸਭਾ ਹਲਕਾ ਲੁਧਿਆਣਾ ਅਤੇ ਚੀਫ ਵਿੱਪ ਕਾਂਗਰਸ ਸ. ਰਵਨੀਤ ਸਿੰਘ ਬਿੱਟੂ, ਵਿਧਾਇਕ ਬਸੀ ਪਾਠਣਾ ਸ. ਗੁਰਪ੍ਰੀਤ ਸਿੰਘ ਜੀਪੀ , ਵਿਧਾਇਕ ਹਲਕਾ ਪਾਇਲ ਲਖਵਿੰਦਰ ਸਿੰਘ ਲੱਖਾ, ਸਾਬਕਾ ਮੰਤਰੀ -ਮਲਕੀਤ ਸਿੰਘ ਦਾਖਾ ਨੇ ਵੀ ਸ਼ਹੀਦ ਬੇਅੰਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਨਾਲ ਫੁੱਲ ਅਰਪਣ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

Yes Punjab - Top Stories