ਸਾਰੀਆਂ ਭਾਸ਼ਾਵਾਂ ਦਾ ਗਿਆਨ ਚੰਗਾ, ਪਰ ਕੋਈ ਵੀ ਭਾਸ਼ਾ ਥੋਪੀ ਨਹੀਂ ਜਾਣੀ ਚਾਹੀਦੀ: ਬਾਜਵਾ

ਪਟਿਆਲਾ, 17 ਸਤੰਬਰ, 2019 –
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਿੰਦੀ ਦਿਵਸ ਦੇ ਮੌਕੇ ‘ਤੇ ਇੱਕ ਰਾਸ਼ਟਰ ਇੱਕ ਭਾਸ਼ਾ ਸਬੰਧੀ ਦਿੱਤੇ ਗਏ ਬਿਆਨ ‘ਤੇ ਬੋਲਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉੱਚ ਸਿੱਖਿਆ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਮਿਤ ਸ਼ਾਹ ਚਾਹੇ ਜੋ ਕਹਿੰਦੇ ਰਹਿਣ ਪਰ ਮੇਰੇ ਵਿਚਾਰ ਬਿਲਕੁੱਲ ਉਲਟ ਹਨ। ਸਾਡੀ ਮਾਂ ਬੋਲੀ ਪੰਜਾਬੀ ਹੈ ਅਤੇ ਪੰਜਾਬੀ ਨੂੰ ਹੀ ਪਹਿਲ ਦਿੱਤਸ਼੍ਰੀ ਬਾਜਵਾ ਨੇ ਕਿਹਾ ਕਿ ਸਾਡੀ ਮਾਤਰ ਭਾਸ਼ਾ ਪੰਜਾਬੀ ਅਤੇ ਪੰਜਾਬੀ ਨੂੰ ਹੀ ਪਹਿਲ ਦਿੱਤੀ ਜਾਂਦੀ ਰਹੇਗੀ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਭਾਸ਼ਾਵਾਂ ਦਾ ਗਿਆਨ ਚੰਗਾ ਹੈ ਅਤੇ ਜਿੰਨੀਆ ਜ਼ਿਆਦਾ ਭਾਸ਼ਾਵਾਂ ਸਿੱਖੀਆਂ ਜਾਣ ਉੱਨ੍ਹਾਂ ਜ਼ਿਆਦਾ ਚੰਗਾ ਹੈ ਪਰੰਤੂ ਕੋਈ ਵੀ ਭਾਸ਼ਾ ਥੋਪੀ ਨਹੀਂ ਜਾਣੀ ਚਾਹੀਦੀ। ਬੀਤੇ ਦਿਨ ਭਾਸ਼ਾ ਵਿਭਾਗ ਵਿੱਚ ਲਿਖਾਰੀਆਂ ਦੇ ਆਪਸ ਵਿੱਚ ਉਲਝਣ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸ਼੍ਰੀ ਬਾਜਵਾ ਨੇ ਕਿਹਾ ਕਿ ਮਾਫ਼ੀ ਮੰਗ ਲੈਣ ਤੋਂ ਬਾਅਦ ਮਾਮਲਾ ਖਤਮ ਹੋ ਗਿਆ ਹੈ।

ਭਾਸ਼ਾ ਵਿਭਾਗ ਪੰਜਾਬ ਦੀ ਆਪਣੀ ਪਲੇਠੀ ਫੇਰੀ ਮੌਕੇ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਭਾਸ਼ਾ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਭਾਸ਼ਾ ਵਿਭਾਗ ਵਿੱਚ ਜ਼ਰੂਰੀ ਆਸਾਮੀਆਂ ‘ਤੇ ਭਰਤੀ ਕਰਨ ਦਾ ਐਲਾਨ ਪਿਛਲੀ ਕੈਬਨਿਟ ਮੀਟਿੰਗ ਵਿੱਚ ਕਰ ਦਿੱਤਾ ਹੈ। ਇਸੇ ਤਰ੍ਹਾਂ ਖਾਲੀ ਆਸਾਮੀਆਂ ‘ਤੇ ਜਲਦ ਹੀ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਭਾਸ਼ਾ ਵਿਭਾਗ ਵਿੱਚ ਪੁਸਤਕਾਂ ਪ੍ਰਮੁੱਖ ਤੌਰ ‘ਤੇ ਮਹਾਨ ਕੋਸ਼ ਦੇ ਕਾਫੀ ਸਮੇਂ ਤੋਂ ਨਾ ਪ੍ਰਕਾਸ਼ਿਤ ਹੋਣ ਦੇ ਸਵਾਲ ‘ਤੇ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਇਸ ਮਾਮਲੇ ਵਿੱਚ ਦਿਲਚਸਪੀ ਲੈ ਰਹੇ ਹਨ ਅਤੇ ਛੇਤੀ ਹੀ ਫੰਡਾਂ ਦੀ ਕਮੀ ਦੂਰ ਕਰ ਦਿੱਤੀ ਜਾਵੇਗੀ ਅਤੇ ਸਾਰਾ ਕੰਮ ਸੁਚਾਰੂ ਢੰਗ ਨਾਲ ਚੱਲੇਗਾ।

ਇਸ ਮੌਕੇ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਕਰਮਜੀਤ ਕੌਰ ਅਤੇ ਸਹਾਇਕ ਡਾਇਰੈਕਟਰ ਸ਼੍ਰੀ ਹਰਨੇਕ ਸਿੰਘ ਨੇ ਕੈਬਨਿਟ ਮੰਤਰੀ ਨੂੰ ਭਾਸ਼ਾ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀ ਬਾਜਵਾ ਨੇ ਵਿਸ਼ੇਸ਼ ਰਿਪੋਰਟ ਭੇਜਣ ਲਈ ਕਿਹਾ।

ਭਾਸ਼ਾ ਵਿਭਾਗ ਦੀ ਫੇਰੀ ਦੌਰਾਨ ਪਟਿਆਲਾ ਦੀ ਇਤਿਹਾਸਕ ਮੁਸ਼ਾਫਰ ਸੈਂਟਰਲ ਸਟੇਟ ਲਾਇਬਰੇਰੀ ਬਾਰੇ ਮੁੱਖ ਲਾਇਬਰੇਰੀਅਨ ਸ਼੍ਰੀਮਤੀ ਕੁਲਬੀਰ ਕੌਰ ਨੇ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਇਸ ਲਾਇਬਰੇਰੀ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਓ.ਐਸ.ਡੀ. ਸ਼੍ਰੀ ਗੁਰਦਰਸ਼ਨ ਸਿੰਘ ਬਾਹੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪ੍ਰਮੁੱਖ ਤੌਰ ‘ਤੇ ਮੌਜੂਦ ਸਨ

ਇਸ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ੳੱਚ ਸਿੱਖਿਆ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਭਾਸ਼ਾ ਵਿਭਾਗ ਤੋਂ ਪ੍ਰਕਾਸ਼ਿਤ ਹੋਣ ਵਾਲੀਆਂ ਪ੍ਰਮੁੱਖ ਕਿਤਾਬਾਂ ਦਾ ਸੈਟ ਵੀ ਭੇਂਟ ਕੀਤਾ ਗਿਆ।

Share News / Article

Yes Punjab - TOP STORIES