35.6 C
Delhi
Friday, May 17, 2024
spot_img
spot_img

ਸਾਰੇ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਕੌਮੀ ਮੰਚ ਸਮੇਂ ਦੀ ਲੋੜ: ਸੁਖਜਿੰਦਰ ਰੰਧਾਵਾ

ਚੰਡੀਗੜ੍ਹ/ਭੁਵਨੇਸ਼ਵਰ, 31 ਜੁਲਾਈ, 2019:
”ਸਹਿਕਾਰਤਾ ਖੇਤਰ ਵਿੱਚ ਦੇਸ਼ ਭਰ ਦੇ ਸੂਬਿਆਂ ਲਈ ਮਾਲੀਏ ਦਾ ਮੁੱਖ ਸ੍ਰੋਤ ਬਣਨ ਦੀ ਵਧੇਰੇ ਸਮਰੱਥਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਮੂਹ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਰਸਮੀ ਅਤੇ ਗੈਰ ਰਸਮੀ ਮੰਚ ਬਣਾਉਣਾ ਬੇਹੱਦ ਜ਼ਰੂਰੀ ਹੈ ਜਿੱਥੇ ਭਾਰਤ ਸਰਕਾਰ ਨੂੰ ਸਿਫ਼ਾਰਸ਼ਾਂ ਭੇਜਣ ਲਈ ਸੂਬੇ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ‘ਤੇ ਵਿਚਾਰ ਕੀਤਾ ਜਾ ਸਕੇ।”

ਇਹ ਗੱਲ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਤਿੰਨ ਰੋਜ਼ਾ ਉਡੀਸ਼ਾ ਦੌਰੇ ਦੇ ਆਖਰੀ ਦਿਨ ਉਡੀਸ਼ਾ ਦੇ ਸਹਿਕਾਰਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਰਣਏਂਦਰ ਪ੍ਰਤਾਪ ਸਵੈਨ ਨਾਲ ਮੁਲਾਕਾਤ ਉਪਰੰਤ ਕਹੀ। ਸ੍ਰੀ ਸਵੈਨ ਨੇ ਸ. ਰੰਧਾਵਾ ਵੱਲੋਂ ਪੇਸ਼ ਕੀਤੇ ਇਸ ਪ੍ਰਸਤਾਵ ‘ਤੇ ਸਹਿਮਤੀ ਪ੍ਰਗਟਾਈ।

ਸਹਿਕਾਰਤਾ ਮੰਤਰੀ ਦੀ ਅਗਵਾਈ ਵਿੱਚ ਇਸ ਵਫਦ ਨੇ ਉਡੀਸ਼ਾ ਸਟੇਟ ਕੋਆਪਰੇਟਿਵ ਬੈਂਕ, ਡੀ.ਸੀ.ਸੀ.ਬੀ. ਦੇ ਮੁੱਖ ਦਫ਼ਤਰ ਤੇ ਜ਼ਿਲ੍ਹਾ ਖੋਰਧਾ ‘ਚ ਇਸ ਦੀ ਮਹਿਲਾ ਬ੍ਰਾਂਚ ਅਤੇ ਸ਼ਿਸ਼ੂਪਾਲ ਗੜ੍ਹ ਵਿਖੇ ਪ੍ਰਾਇਮਰੀ ਐਗਰੀਕਲਚਰਲ ਕਰੈਡਿਟ ਸੋਸਾਇਟੀ (ਪੀ.ਏ.ਸੀ.ਐਸ.) ਦਾ ਦੌਰਾ ਕੀਤਾ ਉਥੋਂ ਦੇ ਕੰਪਿਊਟਰੀਕਰਨ ਸਿਸਟਮ ਦਾ ਅਧਿਐਨ ਕੀਤਾ।

ਸ. ਰੰਧਾਵਾ ਨੇ ਇਸ ਫੇਰੀ ਦੌਰਾਨ ਉਡੀਸ਼ਾ ਦੀ ਕੋਰ ਬੈਂਕਿੰਗ ਸਲਿਊਸ਼ਨ ਸਿਸਟਮ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਲੈਣ ਲਈ ਉਨ੍ਹਾਂ ਸੁਸਾਇਟੀਆਂ ਦੇ ਸਕੱਤਰਾਂ ਅਤੇ ਵੱਖ-ਵੱਖ ਬੈਂਕਾਂ ਦੀਆਂ ਬਰਾਂਚਾਂ ਦੇ ਸੇਲਜ਼ਮੈਨਜ਼ ਨਾਲ ਗੱਲਬਾਤ ਕੀਤੀ।

ਸ. ਰੰਧਾਵਾ ਵੱਲੋਂ ਪੰਜਾਬ ਸਰਕਾਰ ਦੇ ਸਹਿਕਾਰਤਾ ਖੇਤਰ ਵਿੱਚ ਚੁੱਕੇ ਨਿਵੇਕਲੇ ਕਦਮਾਂ ਬਾਰੇ ਜਾਣਕਾਰੀ ਦੇਣ ‘ਤੇ ਉਡੀਸ਼ਾ ਦੇ ਸਹਿਕਾਰਤਾ ਮੰਤਰੀ ਸ੍ਰੀ ਸਵੈਨ ਨੇ ਇਨ੍ਹਾਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨ੍ਹਾਂ ਮੰਨਿਆ ਕਿ ਕਿਸਾਨੀ ਅਤੇ ਪੇਂਡੂ ਖੇਤਰ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਸਹਿਕਾਰਤਾ ਲਹਿਰ ਨੂੰ ਮਜ਼ਬੂਤੀ ਨਾਲ ਖੜ੍ਹਾ ਕਰਨ ਦੀ ਲੋੜ ਹੈ।

ਦੋਵਾਂ ਮੰਤਰੀਆਂ ਦੇ ਇਸ ਮਾਮਲੇ ‘ਤੇ ਇਕੋ ਰਾਏ ਸੀ ਕਿ ਸਹਿਕਾਰਤਾ ਖੇਤਰ ਕਿਸਾਨੀ ਦੀ ਰੀੜ੍ਹ ਦੀ ਹੱਡੀ ਜਿਸ ਨੂੰ ਮਜ਼ਬੂਤ ਕੀਤੇ ਬਿਨਾਂ ਕਿਸਾਨਾਂ ਦਾ ਫਾਇਦਾ ਸੰਭਵ ਨਹੀਂ ਅਤੇ ਕਿਸਾਨੀ ਦੀ ਮਜ਼ਬੂਤੀ ਹੀ ਦੇਸ਼ ਦੀ ਆਰਥਿਕਤਾ ਨੂੰ ਤਕੜਾ ਬਣਾ ਸਕਦੀ ਹੈ ਕਿਉਂਕਿ ਭਾਰਤ ਇਕ ਖੇਤੀ ਪ੍ਰਧਾਨ ਰਾਸ਼ਟਰ ਹੈ।

ਮੀਟਿੰਗ ਦੌਰਾਨ ਦੋਵੇਂ ਮੰਤਰੀਆਂ ਨੇ ਓਡੀਸ਼ਾ ਦੇ ਸਟੇਟ ਕੋਆਪਰੇਟਿਵ ਬੈਂਕ ਤੇ ਸਹਿਕਾਰਤਾ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਸ. ਰੰਧਾਵਾ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਤਜਰਬਾ ਕਾਫ਼ੀ ਸਿੱਖਣਯੋਗ ਰਿਹਾ ਹੈ ਅਤੇ ਭਰੋਸਾ ਦਿਵਾਇਆ ਕਿ ਉਹ ਓਡੀਸ਼ਾ ਦੁਆਰਾ ਅਪਣਾਏ ਜਾ ਰਹੇ ਉੱਤਮ ਅਭਿਆਸਾਂ ਨੂੰ ਲਾਗੂ ਕਰਨਗੇ।

ਸ. ਰੰਧਾਵਾ ਦੀ ਅਗਵਾਈ ਵਾਲੇ ਇਸ ਵਫ਼ਦ ਵਿੱਚ ਰਜਿਸਟਰਾਰ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ. ਐਸ.ਕੇ. ਬਾਤਿਸ਼, ਮੁੱਖ ਸੂਚਨਾ ਤਕਨਾਲੋਜੀ ਅਧਿਕਾਰੀ ਸ੍ਰੀ ਪੀ.ਐਮ.ਐਸ. ਮੱਲ੍ਹੀ, ਸੀਨੀਅਰ ਆਈ.ਟੀ. ਅਧਿਕਾਰੀ ਸ੍ਰੀ ਸੰਜੇ ਗੁਪਤਾ ਅਤੇ ਪੰਜਾਬ ਰਾਜ ਕੋਆਪਰੇਟਿਵ ਬੈਂਕ ਦੇ ਕੰਸਲਟੈਂਟ ਸ੍ਰੀ ਕੇ.ਐਸ. ਪਾਂਡੇ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION