Saturday, June 25, 2022

ਵਾਹਿਗੁਰੂ

spot_img


ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ: ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਨੌਜਵਾਨ ਸੰਮੇਲਨ ਕਰਨ ਦਾ ਐਲਾਨ

ਯੈੱਸ ਪੰਜਾਬ
ਅੰਮ੍ਰਿਤਸਰ, 22 ਦਸੰਬਰ, 2020:
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ 22 ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ ਦਾ ਸੰਗਤੀ ਰੂਪ ਵਿਚ ਪਾਠ ਕੀਤਾ ਅਤੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ ਅਤੇ ਕਵਿਤਾਵਾਂ ਆਦਿ ਰਾਹੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸਮੇਤ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਸਮੇਤ ਗੁਰੂ ਦੇ ਪਿਆਰੇ ਸਿੱਖਾਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਹੱਕ, ਸੱਚ ਅਤੇ ਧਰਮ ਦੀ ਰੱਖਵਾਲੀ ਲਈ ਉੱਘੜਵੀਂ ਮਿਸਾਲ ਹਨ।

ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਸੰਗਤਾਂ ਅਤੇ ਖ਼ਾਸਕਰ ਨੌਜੁਆਨ ਪੀੜ੍ਹੀ ਦਾ ਜਾਣੂ ਹੋਣਾ ਬੇਹੱਦ ਜ਼ਰੂਰੀ ਹੈ। ਇਸੇ ਮੰਤਵ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 22 ਦਸੰਬਰ ਨੂੰ ਇਹ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ-ਇਤਿਹਾਸ ਨਾਲ ਜੋੜਨ ਲਈ ਉਪਰਾਲੇ ਕਰਨ, ਤਾਂ ਜੋ ਉਨ੍ਹਾਂ ਅੰਦਰ ਕੌਮ ਅਤੇ ਸਮਾਜ ਲਈ ਕੁਝ ਕਰਨ ਦਾ ਜਜ਼ਬਾ ਪੈਦਾ ਹੋ ਸਕੇ।

ਉਨ੍ਹਾਂ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਸਕੂਲਾਂ ਲਈ 21-21 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਐਲਾਨ ਵੀ ਕੀਤਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 26 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿਚ ਪੰਜਾਬ ਭਰ ਦੇ ਬੱਚੇ ਸ਼ਾਮਲ ਹੋਣਗੇ।

ਇਸ ਤੋਂ ਪਹਿਲਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸਹਾਇਕ ਡਾਇਰੈਕਟਰ ਪ੍ਰਿੰ: ਸਤਵੰਤ ਕੌਰ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਗਿੱਲ ਆਦਿ ਹਾਜ਼ਰ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,371FansLike
113,900FollowersFollow

ENTERTAINMENT

National

GLOBAL

OPINION

The nation can’t afford damage to public property – by Narvijay Yadav

As the ongoing protest of the youth against the Agnipath scheme for 4-years recruitment in the Indian armed forces has spread to 19 states,...

The world must acknowledge equality of all religions – by D.C. Pathak

India, the world's largest democracy, continues to be run on a Constitution that has secularism built into its framework by way of 'one man...

Friends or Enemies of Kashmir in Europe? – by Dr Amjad Ayub Mirza

The president of Pakistan occupied Jammu and Kashmir (PoJK) Barrister Sultan Mahmood is touring Europe. The purpose of his tour is to meet with...

SPORTS

Health & Fitness

Hybrid sensor to help diagnose cancer developed

Moscow, June 18, 2022- A team of researchers has developed a nanophotonic-microfluidic sensor whose potential applications include cancer detection, monitoring, and treatment response assessment. The study, published in the journal Optics Letters, indicates that the device can identify gases and liquids dissolved at low concentrations with a high degree of accuracy. A 'lab-on-a-chip' is a miniature sensor device capable of performing...

Gadgets & Tech

error: Content is protected !!