ਸਿਮਰਜੀਤ ਬੈਂਸ ਖਿਲਾਫ਼ ਕੇਸ ਮੇਰੇ ਹੁਕਮਾਂ ’ਤੇ ਹੀ ਦਰਜ ਹੋਇਆ: ਕੈਪਟਨ ਅਮਰਿੰਦਰ ਸਿੰਘ

ਯੈੱਸ ਪੰਜਾਬ
ਮੁਹਾਲੀ, 9 ਸਤੰਬਰ, 2019:

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪੁਲਿਸ ਵੱਲੋਂ ਦਰਜ ਕੀਤੇ ਕੇਸ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ: ਬੈਂਸ ਦੇ ਖਿਲਾਫ਼ ਕੇਸ ਉਨ੍ਹਾਂ ਦੇ ਹੁਕਮ ’ਤੇ ਹੀ ਦਰਜ ਹੋਇਆ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨਾਲ ਦੁਰਵਿਵਹਾਰ ਵਾਲੀ ਵੀਡਿਓ ਖੁਦ ਦੇਖ ਕੇ ਉਨ੍ਹਾਂ ਨੇ ਹੀ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਲੋੜÄਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਵੀ ਸਰਕਾਰੀ ਅਧਿਕਾਰੀ ਦੇ ਦਫਤਰ ਜਾ ਕੇ ਇਸ ਤਰ੍ਹਾਂ ਬਦਤਮੀਜ਼ੀ ਕਰਨ ਦਾ ਅਧਿਕਾਰ ਨਹÄ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਆਮ ਲੋਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਨ।