ਯੈੱਸ ਪੰਜਾਬ
ਜਲੰਧਰ, 6 ਜੁਲਾਈ, 2019 –
ਦਿੱਲੀ ਤੋਂ ਭਾਜਪਾ ਐਮ.ਐਲ.ਏ.ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਨੇ ਜਲੰਧਰ ਨਾਲ ਸੰਬੰਧਤ ਯੂਥ ਅਕਾਲੀ ਆਗੂ ਸ: ਸੁਖਮਿੰਦਰ ਸਿੰਘ ਰਾਜਪਾਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜਾਬ ਲਈ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ।
ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਸਰਬਜੀਤ ਸਿੰਘ ਮੱਕੜ ਦੇ ਨੇੜੇ ਸਮਝੇ ਜਾਂਦੇ ਸ: ਰਾਜਪਾਲ ਦੀ ਨਿਯੁਕਤੀ ਸੰਬੰਧੀ ਇਥ ਪੱਤਰ ਅੱਜ ਹੀ ਸ: ਸਿਰਸਾ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਦੀ ਤੁਰੰਤ ਪ੍ਰਭਾਵ ਨਾਲ ਨਿਯੁਕਤੀ ਕਰਨ ਬਾਰੇ ਕਿਹਾ ਗਿਆ ਹੈ।
ਸ: ਰਾਜਪਾਲ ਨੇ ਆਪਣੀ ਇਸ ਨਿਯੁਕਤੀ ਲਈ ਸ:ਸਿਰਸਾ ਤੋਂ ਇਲਾਵਾ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖ਼ਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮਜੀਤ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਹੈ।