ਸਿੱਕਮ ਦੇ ਗੁਰਦੁਆਰਾ ਸਾਹਿਬ ਚੁੰਗਥਾਂਗ ਵਿਖੇ ਰਾਸ਼ਟਰੀ ਪੱਧਰ ‘ਤੇ ਮਨਾਇਆ ਜਾਵੇਗਾ 550 ਸਾਲਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ, 5 ਦਸੰਬਰ, 2019:

ਸਿੱਕਮ ਦੇ ਗੁਰਦੁਆਰਾ ਸਾਹਿਬ ਚੁੰਗਥਾਂਗ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਦੋ ਰੋਜ਼ਾਂ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਪੂਰੇ ਦੇਸ਼ ਤੋਂ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਪੁੱਜ ਰਹੀਆਂ ਹਨ। ਗੁਰਦੁਆਰਾ ਚੁੰਗਥਾਂਗ ਗੁਰੂ ਨਾਨਕ ਸਾਹਿਬ ਦੀ ਚਰਣ ਛੋਹ ਪ੍ਰਾਪਤ ਅਸਥਾਨ ਹੈ। ਇਹ ਇਤਿਹਾਸਕ ਗੁਰਦੁਆਰਾ ਚੀਨ ਦੇ ਬਾਰਡਰ ‘ਤੇ ਸਥਿਤ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਮੀਡੀਆ ਸਲਾਹਕਾਰ ਸੁਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 7 ਅਤੇ 8 ਦਸੰਬਰ ਨੂੰ ਗੁਰਦੁਆਰਾ ਚੁੰਗਥਾਂਗ ਵਿਖੇ ਹੋਣ ਵਾਲੇ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਤਖਤ ਸ੍ਰੀ ਹਰਮਿੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰੰਜੀਤ ਸਿੰਘ ਗੌਹਰੇ ਮਸਕੀਨ ਵਿਸ਼ੇਸ਼ ਤੌਰ ‘ਤੇ ਸਮਾਗਮ ਵਿਚ ਪੁੱਜ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਹਨਾਂ ਦੇ ਸੰਦੇਸ਼ਾਂ ਦੀ ਜਾਣਕਾਰੀ ਦੇਣਗੇ।

ਸੁਦੀਪ ਸਿੰਘ ਨੇ ਦੱਸਿਆ ਕਿ ਇਸਦੇ ਅਲਾਵਾ ਸਿੱਕਮ ਦੇ ਮਹਾਮਹਿਮ ਗਵਰਨਰ ਸ੍ਰੀ ਗੰਗਾ ਪ੍ਰਸਾਦ, ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁਖਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਜਨਰਲ ਸਕੱਤਰ ਮਹਿੰਦਰਪਾਲ ਸਿੰਘ ਢਿਲੋਂ, ਧਰਮਪ੍ਰਚਾਰ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਰਾਜੇਂਦਰ ਸਿੰਘ ਮੇਹਤਾ, ਸਾਬਕਾ ਕੇਂਦਰੀ ਮੰਤਰੀ ਸੁਰੇਂਦਰਜੀਤ ਸਿੰਘ ਆਹਲੁਵਾਲਿਆ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਿਹਾਰ ਦੇ ਪ੍ਰਧਾਨ ਸੂਰਜ ਸਿੰਘ ਨਲਵਾ, ਸਚਿਵ ਨਵਜੀਤ ਸਿੰਘ, ਖਜਾਨਚੀ ਚੰਦਨ ਸਿੰਘ ਕੰਸਟ੍ਰਕਸ਼ਨ ਕਮੇਟੀ ਬਿਹਾਰ ਦੇ ਚੇਅਰਮੈਨ ਪ੍ਰੀਤੀਪਾਲ ਸਿੰਘ, ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਸਮਾਗਮ ਵਿਚ ਪੁੱਜ ਕੇ ਸੰਗਤਾਂ ਦੇ ਦਰਸ਼ਨ ਕਰਨਗੇ।

ਸੁਦੀਪ ਸਿੰਘ ਨੇ ਦੱਸਿਆ ਕਿ ਇਸ ਅਸਥਾਨ ਦੀ ਦੇਖਰੇਖ ਅਤੇ ਇਮਾਰਤ ਦੀ ਸੇਵਾ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਗੁਰਦੁਆਰ ਬੰਗਲਾ ਸਾਹਿਬ ਅਤੇ ਉਹਨਾਂ ਦੇ ਸਾਥੀ ਬਾਬਾ ਸੁਰੇਂਦਰ ਸਿੰਘ ਜੀ , ਬਾਬਾ ਸੁਖੱਾ ਸਿੰਘ ਜੀ, ਬਾਬਾ ਯਾਦਵਿੰਦਰ ਸਿੰਘ ਜੀ ਵੱਲੋਂ ਕੀਤੀ ਜਾ ਰਹੀ ਹੈ ਸਾਰਾ ਇੰਤਜ਼ਾਮ ਸਿਲੀਗੁੜੀ ਦੇ ਮੁਖੀ ਸਤਨਾਮ ਸਿੰਘ ਸੋਨੂ ਜੀ ਅਤੇ ਉਹਨਾਂ ਦੀ ਟੀਮ ਦੁਆਰਾ ਦੇਖਿਆ ਜਾ ਰਿਹਾ ਹੈ।

ਸਾਰਿਆਂ ਦੀ ਕੋਸ਼ਿਸ਼ ਹੈ ਕਿ ਇਹ ਸਮਾਗਮ ਸਮੂਚੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਦੇ ਸਿੱਖਾਂ ਲਈ ਵੀ ਇੱਕ ਮਿਸਾਲ ਬਣੇ ਅਤੇ ਯਾਦਗਾਰ ਸਮਾਗਮ ਸਾਬਿਤ ਹੋਵੇ ਜਿਸ ਵਿਚ ਸਮੂਚੇ ਸੰਸਾਰ ਦੇ ਸਿੱਖਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਅਤੇ ਉਪਦੇਸ਼ ਦੀ ਜਾਣਕਾਰੀ ਮਿਲੇ।

ਇਸ ਮੌਕੇ ‘ਤੇ ਤਖ਼ਤ ਸਾਹਿਬ ਕਮੇਟੀ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ, ਕੰਸਟ੍ਰਕਸ਼ਨ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ, ਪਰਚੇਂ ਕਮੇਟੀ ਦੇ ਚੇਅਰਮੈਨ ਤ੍ਰਿਲੋਚਨ ਸਿੰਘ ਲੋਚੀ, ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕਥਾਵਾਚਕ ਭਾਈ ਜਗਦੇਵ ਸਿੰਘ, ਧਨਬਾਦ ਤੋਂ ਮਾਤਾ ਗੁਜਰੀ ਜੱਥਾ ਭਾਈ ਅਮਰੀਤ ਸਿੰਘ ਸਿਲੀਗੁੜੀ ਗੁਰਦੁਆਰਾ ਗੁਰੂ ਸਿੰਘ ਸਭਾ ਤੋਂ ਭਾਈ ਗੁਰਦੁੇਵ ਸਿੰਘ ਵੀ ਸਮਾਗਮ ਵਿਚ ਸ਼ਾਮਲ ਹੋਣਗੇ।

Share News / Article

Yes Punjab - TOP STORIES