ਸਿੱਖਿਆ ਸੁਧਾਰ ਟੀਮਾਂ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਕਾਮਯਾਬੀ ਦਾ ਧੁਰਾ ਬਣਨ: ਕ੍ਰਿਸ਼ਨ ਕੁਮਾਰ

ਐੱਸ.ਏ.ਐੱਸ.ਨਗਰ, 16 ਦਸੰਬਰ, 2019 –

ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੀ ਗੁਣਾਤਮਿਕਤਾ ਵਿੱਚ ਵਾਧਾ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹਨਾਂ ਟੀਮਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਵੱਧ ਤੋਂ ਵੱਧ ਮਿਆਰੀ ਬਣਾਉਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹਰ ਸਮੇਂ ਯੋਗ ਅਗਵਾਈ ਕਰਨੀ ਅਤੇ ਉਹਨਾਂ ਨੂੰ ਸਮੇਂ-ਸਮੇਂ ‘ਤੇ ਦਿਸ਼ਾ ਨਿਰਦੇਸ਼ ਦੇਣੇ ਤਾਂ ਕਿ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਕੀਤੀ ਜਾ ਸਕੇ।

ਮੁੱਖ ਦਫ਼ਤਰ ਵੱਲੋਂ ਹਰ ਮਹੀਨੇ ਇਹਨਾਂ ਕਮੇਟੀਆਂ ਦੁਆਰਾ ਕੀਤੇ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ। ਇਸੇ ਲਗਾਤਾਰਤਾ ਵਿੱਚ ਸਹਾਇਕ ਡਾਇਰੈਕਟਰ ਟਰੇਨਿੰਗਾਂ ਦੀ ਅਗਵਾਈ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੱਖਿਆ ਸੁਧਾਰ ਟੀਮਾਂ ਨਾਲ਼ ਸਕਾਰਾਤਮਕ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਉਚੇਚੇ ਤੌਰ ‘ਤੇ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਮੂਹ ਸਿੱਖਿਆ ਸੁਧਾਰ ਕਮੇਟੀਆਂ ਨੂੰ ਸਕੂਲਾਂ ਵਿੱਚ ਵੱਧ ਤੋਂ ਵੱਧ ਵਿਜ਼ਿਟ ਕਰਕੇ ਸਿੱਖਣ ਪਰਿਣਾਮਾਂ ਵਿੱਚ ਇਜ਼ਾਫ਼ਾ ਕਰਨ ਉਪਰਾਲੇ ਕਰਨ। ਉਹਨਾਂ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।

ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਡਾ. ਜਰਨੈਲ ਸਿੰਘ ਕਾਲੇਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ 22 ਜ਼ਿਲ੍ਹਿਆਂ ਦੀਆਂ ਸਿੱਖਿਆ ਸੁਧਾਰ ਟੀਮਾਂ ਦੇ ਮੈਂਬਰਾਂ ਨੇ ਭਾਗ ਲਿਆ।

ਇਸ ਮਹੀਨਾਵਾਰ ਮੀਟਿੰਗ ਵਿੱਚ ਟੀਮਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੀਆਂ ਪ੍ਰੇਰਨਾਦਾਇਕ ਵਿਜ਼ਿਟਾਂ ਜਿਸ ਵਿੱਚ ਉੱਚ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਲਈ ਕੀਤੇ ਉਚੇਚੇ ਯਤਨਾਂ, ਵਿਭਾਗ ਦੁਆਰਾ ਚਲਾਈਆਂ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਅਧਿਆਪਕਾਂ ਨੂੰ ਦਿੱਤੀ ਪ੍ਰੇਰਨਾ,ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਾਇਜ਼ਾ ਲੈਣ ਸਬੰਧੀ ਪੱਖਾਂ ਦੀ ਸਮੀਖਿਆ ਕੀਤੀ ਗਈ।

Share News / Article

YP Headlines

Loading...