ਸਿੱਖ ਸਿਹਤ ਕਾਮੇ ਦੇ ਕੇਸਾਂਅਤੇ ਦਸਤਾਰ ਦੀ ਬੇਅਦਬੀ ਕਰਨ ਵਾਲੇ ਪਾਖੰਡੀ ਸਾਧ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਪੀਰਮੁਹੰਮਦ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਚੰਡੀਗੜ੍ਹ, 15 ਅਗਸਤ, 2020 –

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ. ਮਲੋਦ ਦੇ ਸਿਹਤ ਕਾਮੇ ਸ. ਮਸਤਾਨ ਸਿੰਘ ਦੀ ਸਥਾਨਕ ਇੱਕ ਡੇਰੇ ਵਿਚ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਤੇ ਚਿਲਮ ਸਿਗਰਟਾ ਪੀਣ ਵਾਲੇ ਵਿਹਲੜ ਸਾਧ ਅਤੇ ਉਸਦੇ ਚੇਲੇ ਚਾਟੜਿਆ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਪਾਰਟੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਹੈ ਇਸ ਸ਼ਰਮਨਾਕ ਘਟਨਾ ਨੇ ਸਿੱਖ ਭਾਵਨਾਵਾ ਤੇ ਭਾਰੀ ਸੱਟ ਮਾਰੀ ਹੈ।

ਉਹਨਾ ਕਿਹਾ ਹੈ ਕਿ ਇੱਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ ਹੈ। ਇਸ ਘਟਨਾਂ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ । ਉਹਨਾ ਨੇ ਕੁਝ ਪੰਥਕ ਜਥੇਬੰਦੀਆ ਵੱਲੋ ਇਸ ਸੰਬੰਧ ਵਿੱਚ ਸਮੇ ਸਿਰ ਅਵਾਜ ਉਠਾਉਣ ਦੀ ਜੋਰਦਾਰ ਸਲਾਘਾ ਵੀ ਕੀਤੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •