35.1 C
Delhi
Friday, April 19, 2024
spot_img
spot_img

ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਬਾਰੇ ਪਟੀਸ਼ਨ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਯੈੱਸ ਪੰਜਾਬ
ਚੰਡੀਗੜ੍ਹ, 11 ਜੁਲਾਈ, 2022:
ਪੰਜਾਬੀ ਦੇ ਨਾਮਵਰ ਗਾਇਕ-ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਸੰਬੰਧੀ ਪੰਜਾਬ ਦੇ ਇਕ ਭਾਜਪਾ ਆਗੂ ਵੱਲੋਂ ਪਾਈ ਗਈ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਅੱਜ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਆਇਆ ਤਾਂ ਅਦਾਲਤ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਦੇ ਸਮਰੱਥ ਹੈ ਅਤੇ ਹੁਣ ਤਕ ਕੀਤੀ ਜਾ ਰਹੀ ਜਾਂਚ ਸਹੀ ਦਿਸ਼ਾ ਵਿੱਚ ਜਾ ਰਹੀ ਹੈ।

ਭਾਜਪਾ ਆਗੂ ਜਗਜੀਤ ਸਿੰਘ ਵੱਲੋਂ ਦਾਖ਼ਲ ਇਸ ਪਟੀਸ਼ਨ ਦੀ ਸੁਣਵਾਈ ਤੋਂ ਹੀ ਨਾਂਹ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਦਾ ਦਰਵਾਜ਼ਾ ਸਭ ਲਈ ਖੁਲ੍ਹਾ ਹੈ ਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਨੂੰ ਰਾਜਨੀਤੀ ਨਾਲ ਜੋੜ ਕੇ ਨਾ ਵੇਖ਼ਿਆ ਜਾਵੇ ਅਤੇ ਰਾਜਨੀਤਕ ਰੰਗ ਨਾ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਸ: ਜਗਜੀਤ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਭਾਜਪਾ ਟਿਕਟ ’ਤੇ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ।

ਇਸ ’ਤੇ ਭਾਜਪਾ ਆਗੂ ਸ: ਜਗਜੀਤ ਸਿੰਘ ਦੇ ਵਕੀਲ ਨੇ ਆਪਣੀ ਅਰਜ਼ੀ ਵਾਪਸ ਲੈ ਲਈ।

ਇਸ ਨਾਲ ਹਾਲ ਦੀ ਘੜੀ ਤਾਂ ਇਹ ਸਪਸ਼ਟ ਹੋ ਗਿਆ ਹੈ ਕਿ ਸਿੱਧੂ ਮੂਸੇਵਾਲਾ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਨਹੀਂ ਸੌਂਪੀ ਜਾਵੇਗੀ ਅਤੇ ਇਸ ਮਾਮਲੇ ਦੀ ਜਾਂਚ ਅਤੇ ਨਿਤਾਰੇ ਦਾ ਕੰਮ ਪੰਜਾਬ ਪੁਲਿਸ ਦੇ ਹੱਥ ਹੀ ਰਹੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION