ਸਿੱਖ਼ਿਆ ਸੰਸਥਾਵਾਂ ਮਿਆਰੀ ਸਿੱਖ਼ਿਆ ਦੇਣ ਵੱਲ ਧਿਆਨ ਕੇਂਦਰਿਤ ਕਰਨ: ਤ੍ਰਿਪਤ ਬਾਜਵਾ

ਚੰਡੀਗੜ, 28 ਅਗਸਤ, 2019 –

ਪੰਜਾਬ ਦੇ ਉਚੇਰੀ ਸਿੱਖਿਆ, ਪੇਂਡੂ ਵਿਕਾਸ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸਿੱਖਿਆ ਦੇ ਖੇਤਰ ਵਿਚ ਕੰਮ ਕਰਦੀਆਂ ਸੰਸਥਾਵਾਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਦੇਣ ਵੱਲ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ। ਇਹ ਗੱਲ ਸ੍ਰੀ ਬਾਜਵਾ ਨੇ ਟਾਈਮਜ਼ ਆਫ਼ ਇੰਡੀਆ ਗਰੁੱਪ ਵੱਲੋਂ ਹੋਟਲ ਜੇ.ਡਬਲਿਊ ਮੈਰਿਅਟ ਵਿਖੇ ਆਯੋਜਿਤ ਸਮਾਗਮ ਦੌਰਾਨ ਕਾਫ਼ੀ ਟੇਬਲ ਬੁੱਕ ‘ਐਜ਼ੂਪਰੀਨਿਓਰਸ’ ਦੇ ਤੀਜੇ ਅਡੀਸ਼ਨ ਨੂੰ ਲਾਂਚ ਕਰਨ ਮੌਕੇ ਕਹੀ।

ਸ੍ਰੀ ਬਾਜਵਾ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਮੁੱਖ ਉਦੇਸ਼ ਸਿਰਫ਼ ਪੈਸਾ ਕਮਾਉਣਾ ਹੀ ਨਹੀਂ ਸਗੋਂ ਦੇਸ਼ ਵਿੱਚ ਸਿੱਖਿਆ ਢਾਂਚੇ ਨੂੰਮਜ਼ਬੂਤ ਕਰਨਾ ਉਨਾਂ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਇਨਾਂ ਸੰਸਥਾਵਾਂ ਦਾ ਪ੍ਰਮੁੱਖ ਉਦੇਸ਼ ਸੇਵਾ ਭਾਵਨਾ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੋਣਾ ਚਾਹੀਦਾ ਹੈ।

ਸ੍ਰੀ ਬਾਜਵਾ ਨੇ ਕਿਹਾ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਿਛਲੇ ਦੋ ਦਹਾਕਿਆਂ ਦੌਰਾਨ, ਭਾਰਤ ਨੇ ਆਪਣੇ ਸਿੱਖਿਆ ਢਾਂਚੇ ਵਿੱਚ ਪ੍ਰਭਾਵਸ਼ਾਲੀ ਬਦਲਾਅ ਲਿਆਂਦਾ ਹੈ। ਉੱਤਰੀ ਭਾਰਤ ਵਿੱਚ ਵੀ ਕਈ ਅਜਿਹੀਆਂ ਸਿੱਖਿਆ ਸੰਸਥਾਵਾਂ ਹਨ ਜੋ ਸੇਵਾ ਭਾਵਨਾ ਨਾਲ ਮਿਆਰੀ ਸਿੱਖਿਆ ਦੇਣ ਵੱਲ ਸਮਰਪਿਤ ਹਨ ਪਰ ਅਜੇ ਵੀ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।

ਮੰਤਰੀ ਨੇ ਟਾਈਮਜ਼ ਆਫ਼ ਇੰਡੀਆ ਗਰੁੱਪ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਸਨਮਾਨਿਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਇਹ ਇੱਕ ਵੱਕਾਰੀ ਪਹਿਲਕਦਮੀ ਹੈ ਜੋ ਸਨਮਾਨ ਸਮਾਰੋਹ ਆਯੋਜਿਤ ਕਰਕੇ ਅਤੇ ਕਾਫ਼ੀ ਟੇਬਲ ਬੁੱਕ ਦੀ ਘੁੰਡ ਚੁਕਾਈ ਰਾਹੀਂ ਉੱਤਰੀ ਭਾਰਤ ਦੇ ਆਗਾਮੀ ਸਿੱਖਿਆ ਸੰਸਥਾਵਾਂ ਦੇ ਯਤਨਾਂ ਨੂੰ ਮਾਨਤਾ ਦਿੰਦੀ ਹੈ ਅਤੇ ਇਹ ਈਵੈਂਟ ਸੰਸਥਾਵਾਂ ਅਤੇ ਲੋਕਾਂ ਦੀ ਸਫ਼ਲਤਾ ਪਿੱਛੇ ਉਨਾਂ ਦੇ ਸਫ਼ਰ ਨੂੰਦਰਸਾਉਂਦਾ ਹੈ।

Share News / Article

Yes Punjab - TOP STORIES