ਸੀ.ਆਈ.ਡੀ. ਸਬ-ਇੰਸਪੈਕਟਰ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆਂ, ਹਮਲਾਵਰ ਫ਼ਰਾਰ

ਯੈੱਸ ਪੰਜਾਬ
ਅਬੋਹਰ, 25 ਜੂਨ, 2020:

ਪੰਜਾਬ ਪੁਲਿਸ ਦੇ ਸੀ.ਆਈ.ਡੀ. ਵਿੰਗ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਭੁੰਨ ਦਿੱਤਾ ਗਿਆ ਅਤੇ ਹਮਲਾਵਰ ਮੌਕੇ ’ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਏ।

ਕਤਲ ਕੀਤੇ ਗਏ ਸਬ-ਇੰਸਪੈਕਟਰ ਦੀ ਪਛਾਣ ਗੁਰਵਿੰਦਰ ਸਿੰਘ ਲੱਕੀ ਵਜੋਂ ਹੋਈ ਹੈ ਜੋ ਸੀ.ਆਈ.ਡੀ. ਵਿੰਗ ਫਾਜ਼ਿਲਕਾ ਵਿਖ਼ੇ ਤਾਇਨਾਤ ਸੀ।

ਘਟਨਾ ਅਬੋਹਰ ਦੇ ਸੀਤੋਗੁੰਨੋ ਰੋਡ ਦੀ ਹੈ ਜਿੱਥੇ ਬੁੱਧਵਾਰ ਰਾਤ 10.30 ਵਜੇ ਦੇ ਕਰੀਬ ਸਬ ਇੰਸਪੈਕਟਰ ਫ਼ੋਨ ’ਤੇ ਗੱਲਬਾਤ ਕਰਦੇ ਹੋਏ ਜਾ ਰਹੇ ਸਨ ਤਾਂ ਇਸੇ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਵਰ੍ਹਾ ਦਿੱਤੀਆਂ। ਉਹ ਆਪਣੇ ਬਸੰਤ ਨਗਰੀ ਸਥਿਤ ਘਰ ਤੋਂ ਬਾਹਰ ਨਿਕਲ ਕੇ ਫ਼ੋਨ ’ਤੇ ਗੱਲ ਕਰ ਰਹੇ ਸਨ ਜਦ ਮਗਰੋਂ ਆਈ ਇਕ ਕਾਰ ਵਿਚ ਸਵਾਰ ਹਮਲਾਵਰਾਂ ਨੇ ਸਬ ਇੰਸਪੈਕਟਰ ’ਤੇ ਤਿੰਨ ਗੋਲੀਆਂ ਚਲਾਈਆਂ ਜਿਨ੍ਹਾਂ ਵਿਚੋਂ ਇਕ ਉਨ੍ਹਾਂ ਦੇੇ ਸਿਰ ਵਿਚ ਲੱਗੀ। ਉਨ੍ਹਾਂ ਨੂੰ ਹਸਪਤਾਲ ਪੁਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਸੰਬੰਧੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਕੇ ਹਮਲਾਵਰਾਂ ਦਾ ਸੁਰਾਗ ਲਾਉੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


Share News / Article

Yes Punjab - TOP STORIES