35.1 C
Delhi
Monday, May 27, 2024
spot_img
spot_img
spot_img

ਸੀ.ਜੇ.ਐਮ. ਅਜੀਤ ਪਾਲ ਸਿੰਘ ਨੇ ਜੇਲ੍ਹ ਵਿਚ ਲਗਾਈ ਕੈਂਪ ਕੋਰਟ, ਕੇਸਾਂ ਦਾ ਨਿਪਟਾਰਾ ਕਰਕੇ ਦਿੱਤੇ ਰਿਹਾਈ ਦੇ ਹੁਕਮ

ਕਪੂਰਥਲਾ, 14 ਜਨਵਰੀ, 2020 –

ਮਾਣਯੋਗ ਸ਼੍ਰੀ ਕਿਸ਼ੋਰ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਜੀਤ ਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੱਜ ਮਿਤੀ 14—01—2020 ਨੂੰ ਕੇਂਦਰੀ ਜੇਲ੍ਹ, ਕਪੂਰਥਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ।

ਕੈਂਪ ਕੋਰਟ ਦੌਰਾਨ ਜਿਲ੍ਹਾ ਕਪੂਰਥਲਾ ਦੀਆਂ ਵੱਖ—ਵੱਖ ਕੋਰਟਾਂ ਵਿੱਚੋਂ ਭੇਜੇ ਗਏ ਅਤੇ ਕੇਸਾਂ ਨੂੰ ਡੀਲ ਕਰਦਿਆਂ ਮੋਕੇ ਤੇ ਹੀ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਬੰਦੀਆਂ ਨੂੰ ਨੇਕ ਚਲਣੀ ਤੇ ਛੱਡਦੇ ਹੋਏ ਰਿਹਾਈ ਦੇ ਹੁਕਮ ਦਿੱਤੇ ਗਏ।

ਜ਼ੇਲ੍ਹ ਦੌਰੇ ਦੌਰਾਨ ਜ਼ੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦਾ ਰਿਕਾਰਡ ਬਰੀਕੀ ਨਾਲ ਵਾਚਿਆ ਗਿਆ।

ਇਸ ਦੌਰਾਨ ਜ਼ੇਲ੍ਹ ਵਿੱਚ ਡਿਊਟੀ ਦੇ ਰਹੇ ਪੈਰਾ ਲੀਗਲ ਵਲੰਟੀਅਰਸ/ਕਰਮਚਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਲੀਗਲ ਏਡ ਕਲੀਨਿਕ ਵਿੱਚ ਜਿਸ ਵੀ ਕੈਦੀ/ਹਵਾਲਾਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਕਲੀਨਿਕ ਵਿੱਚ ਉਸ ਦੀ ਵੱਖਰੀ ਫਾਇਲ ਮੇਨਟੇਨ ਕੀਤੀ ਜਾਵੇ ਤਾਂ ਜ਼ੋ ਬਰੀਕੀ ਨਾਲ ਬਿਨ੍ਹਾਂ ਕਿਸੇ ਦੇਰੀ ਤੋਂ ਲੋੜ੍ਹੀਂਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਨੇ ਜ਼ੇਲ੍ਹ ਸੁਪਰਡੈਂਟ ਨੂੰ ਹਦਾਇਤ ਦਿੱਤੀ ਕਿ ਜ਼ੇਲ੍ਹ ਵਿੱਚ ਬੰਦ ਕੈਦੀਆਂ ਅਤੇ ਵਿਚਾਰ ਅਧੀਨ ਹਵਾਲਾਤੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ ਤਾਂ ਜ਼ੋ ਉਨ੍ਹਾਂ ਦੀ ਮਨੋਵਰਿਤੀ ਵਿੱਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਰਹੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

ਮਾਣਯੋਗ ਜੱਜ ਸਾਹਿਬ ਵੱਲੋਂ ਇਸ ਮੋਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਬਗੈਰ ਕਿਸੇ ਆਮਦਨ ਦੀ ਹੱਦ ਤੋਂ ਉਪ—ਮੰਡਲ ਦੀਆਂ ਕਚਿਹਰਿਆਂ ਤੋਂ ਲੈ ਕੇ ਮਾਣਯੋਗ ਸੁਪਰੀਮ ਕੋਰਟ ਤੱਕ ਕੇਸਾਂ ਅਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਕੇਸਾਂ ਅਤੇ ਅਪੀਲਾਂ ਉਤੇ ਆਉਣ ਵਾਲੇ ਫੁੱਟਕਲ ਖਰਚਿਆਂ ਦੀ ਅਦਾਇਗੀ ਵੀ ਵਿਭਾਗ ਵੱਲੋਂ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਅਦਾਲਤਾਂ ਵਿਖੇ ਮਿਤੀ 08—02—2020 ਨੂੰ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕੇਸਾਂ ਦੇ ਨਿਪਟਾਰੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਪਲੀ ਬਾਰਗੇਨਿੰਗ ਰਾਹੀਂ ਮੁਕਦਮਿਆਂ ਦਾ ਨਿਬੇੜਾ ਕਰਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੋਕੇ ਸ਼੍ਰੀ ਬਲਜੀਤ ਸਿੰਘ, ਸੁਪਰਡੈਂਟ ਤੋਂ ਇਲਾਵਾ ਜ਼ੇਲ੍ਹ ਕਰਮਚਾਰੀ ਵੀ ਹਾਜਰ ਸਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION