Thursday, July 29, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Sohna Markfed

Innocent Admission

ਸੁਪਰੀਮ ਕੋਰਟ ਦੀ ਰੋਕ ਦੇ ਬਾਵਜੂਦ ‘ਪਰਲ ਕੰਪਨੀ’ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ ਨੇ: ਕੁਲਤਾਰ ਸਿੰਘ ਸੰਧਵਾਂ

- Advertisement -

ਯੈੱਸ ਪੰਜਾਬ
ਚੰਡੀਗੜ, 6 ਜੁਲਾਈ, 2021 –
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਵੱਲੋਂ ‘ਪਰਲ ਕੰਪਨੀ’ ਦੀਆਂ ਜਾਇਦਾਦਾਂ ਖ਼ਰੀਦਣ ਤੇ ਵੇਚਣ ਸੰਬੰਧੀ ਲਾਈ ਰੋਕ (ਸਟੇਅ) ਦੇ ਬਾਵਜੂਦ ਲੁਧਿਆਣਾ ਦੀ ਸਾਇਕਲ ਵੈਲੀ ਨੇੜਲੀ ਜ਼ਮੀਨ ਰਾਜਨੀਤਿਕ ਆਗੂਆਂ ਅਤੇ ਉਚ ਅਧਿਕਾਰੀਆਂ ਵੱਲੋਂ ਵੇਚੀ ਜਾ ਰਹੀ ਹੈ।

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੁੱਟਣ ਵਾਲੀ ‘ਪਰਲ ਕੰਪਨੀ’ ਦੇ ਪ੍ਰਬੰਧਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੀ ਤਰਾਂ ਹੀ ਬਚਾਅ ਕਰ ਰਹੇ ਹਨ, ਜਿਸ ਕੰਪਨੀ ਨੇ ਪੰਜਾਬ ਦੇ 30 ਲੱਖ ਪਰਿਵਾਰਾਂ ਦੇ ਕਰੋੜਾਂ ਰੁਪਏ ਲੁੱਟ ਲਏ ਹਨ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਰਲ ਕੰਪਨੀ ਦੇ ਮੁੱਖ ਪ੍ਰਬੰਧਕ ਨਿਰਮਲ ਸਿੰਘ ਭੰਗੂ ਅਤੇ ਹੋਰਨਾਂ ਨੇ ਪੰਜਾਬ ਦੇ ਹਰ ਘਰ ਤੋਂ ਪੈਸਿਆਂ ਦਾ ਨਿਵੇਸ਼ ਆਪਣੀ ਕੰਪਨੀ ਵਿੱਚ ਕਰਵਾਇਆ ਸੀ ਅਤੇ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਜ਼ਮੀਨਾਂ ਖ਼ਰੀਦੀਆਂ ਸਨ, ਪਰ ਪਰਲ ਪ੍ਰਬੰਧਕਾਂ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਵਾਪਸ ਨਹੀਂ ਕੀਤੇ।

ਉਨਾਂ ਦੋਸ਼ ਲਾਇਆ ਕਿ ਨਾ ਤਾਂ ਬਾਦਲ ਸਰਕਾਰ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਪੈਸੇ ਵਾਪਸ ਕਰਵਾਉਣ ਲਈ ਕੋਈ ਕਦਮ ਚੁੱਕਿਆ ਹੈ, ਸਗੋਂ ਨਿਰਮਲ ਸਿੰਘ ਭੰਗੂ ਨੂੰ ਜੇਲ ਭੇਜਣ ਦੀ ਥਾਂਵੇਂ ਡਾਕਟਰੀ ਇਲਾਜ ਦੇ ਨਾਂਅ ‘ਤੇ ਅਲੀਸ਼ਾਨ ਹਸਪਤਾਲਾਂ ਵਿੱਚ ਸੁਰੱਖਿਆ ਦੇ ਕੇ ਰੱਖਿਆ ਹੈ।

ਸੰਧਵਾਂ ਨੇ ਸੁਖਬੀਰ ਬਾਦਲ ‘ਤੇ ਸ਼ਬਦੀ ਹੱਲਾ ਬੋਲਦਿਆਂ ਕਿਹਾ ਕਿ ਪਰਲ ਕੰਪਨੀ ਵੱਲੋਂ ਲੋਕਾਂ ਦੇ ਲੁੱਟੇ ਦੇ ਪੈਸਿਆਂ ਨਾਲ ‘ਵਿਸ਼ਵ ਕਬੱਡੀ ਕੱਪ’ ਕਰਾਉਣ ਵਾਲਾ 30 ਲੱਖ ਪਰਿਵਾਰਾਂ ਦੇ ਕਰੋੜਾਂ ਰੁਪਏ ਵਾਪਸ ਕਰਵਾਏ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ 2016 ਦੇ ਹੁੱਕਮਾਂ ਅਨੁਸਾਰ ਪਰਲ ਕੰਪਨੀ ਦੀਆਂ ਜਾਇਦਾਦਾਂ ਵੇਚਣ ਤੇ ਖ਼ਰੀਦਣ ‘ਤੇ ਰੋਕ ਲਾ ਦਿੱਤੀ ਸੀ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਲਈ ਜਸਟਿਸ ਲੋਢਾ ਕਮੇਟੀ ਦਾ ਗਠਨ ਕੀਤਾ ਸੀ।

ਉਨਾਂ ਦੱਸਿਆ ਕਿ ਅਦਾਲਤੀ ਰੋਕਾਂ ਦੇ ਬਾਵਜੂਦ ਪਰਲ ਕੰਪਨੀ ਦੀ ਲੁਧਿਆਣਾ ਵਿਚਲੀ 10 ਹਜ਼ਾਰ ਕਰੋੜ ਰੁਪਏ ਵਾਲੀ 400 ਏਕੜ ਜ਼ਮੀਨ ਵਿਚੋਂ ਕੁੱਝ ਜ਼ਮੀਨ ਨੂੰ ਉਚ ਅਫ਼ਸਰਾਂ ਅਤੇ ਰਾਜਨੀਤਿਕ ਆਗੂਆਂ ਦੀ ਮਿਲੀਭੁਗਤ ਨਾਲ ਵੇਚ ਦਿੱਤਾ ਗਿਆ ਹੈ।

ਐਨਾਂ ਹੀ ਨਹੀਂ ਸਗੋਂ ਪਹਿਲਾਂ ਇਸ ਜ਼ਮੀਨ ਵਿਚੋਂ ਮਿੱਟੀ ਅਤੇ ਰੇਤ ਵੇਚਿਆ ਗਿਆ ਅਤੇ ਹੁਣ ਉਥੇ ਖੇਤੀਬਾੜੀ ਕੀਤੀ ਜਾ ਰਹੀ ਹੈ। ਸੰਧਵਾਂ ਨੇ ਦੋਸ਼ ਲਾਇਆ ਕਿ ਇਸ ਜ਼ਮੀਨ ‘ਤੇ ਹੋ ਰਹੀ ਖੇਤੀਬਾੜੀ ਦੀ ਕਮਾਈ ਅਤੇ ਰੇਤ ਤੇ ਮਿੱਟੀ ਵੇਚਣ ਦੀ ਕਮਾਈ ਨਾ ਤਾਂ ਕੰਪਨੀ ਕੋਲ ਗਈ, ਨਾ ਲੋਕਾਂ ਕੋਲ ਅਤੇ ਨਾ ਹੀ ਸੇਬੀ ਦੇ ਖਾਤੇ ‘ਚ ਜਮਾਂ ਕਰਾਈ ਗਈ।

ਵਿਧਾਇਕ ਸੰਧਵਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਰਲ ਕੰਪਨੀ ਦੀਆਂ ਜਾਇਦਾਦਾਂ ਵੇਚਣੀਆਂ ਬੰਦ ਕੀਤੀਆਂ ਜਾਣ, ਨਹੀਂ ਤਾਂ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਖ਼ਿਲਾਫ਼ ਪੰਜਾਬ ਵਿੱਚ ਧਰਨੇ ਪ੍ਰਦਰਸ਼ਨ ਕਰੇਗੀ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸਰਕਾਰ ਖ਼ਿਲਾਫ਼ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
111,905FollowersFollow

ENTERTAINMENT

National

GLOBAL

OPINION

Attack on Chinese in Pakistan

Who is behind the attack on Chinese in Pakistan – by Amjad Ayub Mirza

The deadly attack, carried out on July 15, on a coach carrying Chinese engineers to an under-construction tunnel site at the 4300 MW Dasu...
Coexistence

Coexistence, a unifying factor for Indians – by Asad Mirza

For most political parties, sociologists and psephologists what a common Indian on the street thinks matters most. It is an insight into a common...
Taliban Afghanistan

Taliban’s Next Stop: Kabul, Kashmir and Kerala – by Amjad Ayub Mirza

The speedy advance of the Taliban from northern Afghanistan to Kabul in the eastern section of the country could not have been achieved without...

SPORTS

Health & Fitness

Monsoon Hair Care

Monsoon Hair Care Tips

New Delhi, July 28, 2021- The monsoon season is much loved by all -- a welcome respite from the hot summer, cool showers bring out a rich, earthy scent and a gentle breeze blowing through the hair. Despite it being the season of love and romance -- the monsoon can be quite unhealthy for the hair and scalp. Just...

Gadgets & Tech

error: Content is protected !!