34.1 C
Delhi
Saturday, April 13, 2024
spot_img
spot_img

ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਬਰਕਰਾਰ ਦਾ ਫੈਸਲਾ ਸ਼ਲਾਘਾਯੋਗ- ਦਸ਼ਮੇਸ਼ ਸੇਵਾ ਸੁਸਾਇਟੀ

ਯੈੱਸ ਪੰਜਾਬ
ਨਵੀਂ ਦਿੱਲੀ, 20 ਸਤੰਬਰ, 2022 –
ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਨੂੰ ਬਰਕਰਾਰ ਰੱਖਣ ਦੇ ਆਦੇਸ਼ ਨੂੰ ਦਸ਼ਮੇਸ਼ ਸੇਵਾ ਸੁਸਾਇਟੀ ਨੇ ਸ਼ਲਾਘਾਯੋਗ ਕਰਾਰ ਦਿੱਤਾ ਹੈ। ਇਸ ਸੰਬਧ ‘ਚ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਮਿਲੀ ਜਾਣਕਾਰੀ ਮੁਤਾਬਿਕ ਮਾਣਯੋਗ ਸੁਪਰੀਮ ਕੋਰਟ ਦੇ ਜਸਟਿਸ ਹੇਮੰਤ ਗੁਪਤਾ ‘ਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਅੱਜ ਇਸ ਸਬੰਧ ‘ਚ ਸਾਲ 2014 ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ‘ਤੇ ਸਾਲ 2019 ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਵਲੋਂ ਦਾਇਰ ਐਕਟ ਦੀ ਸਵਿਧਾਨਤਾ ਨੂੰ ਵੰਗਾਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਿਜ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਦੀ ਹੋਂਦ ਨੂੰ ਬਰਕਰਾਰ ਰਖਿਆ ਹੈ।

ਦੱਸਣਯੋਗ ਹੈ ਕਿ ਪਟੀਸ਼ਨਕਰਤਾ ਨੇ ਹਰਿਆਣਾ ਦੇ ਕਾਨੂੰਨ ਨੂੰ ਇਹ ਦਲੀਲ ਦਿੰਦਿਆਂ ਵੰਗਾਰਿਆ ਸੀ ਕਿ ਰਾਜ ਵਿਧਾਨ ਮੰਡਲ ਕੋਲ ਗੁਰਦੁਆਰਾ ਪ੍ਰਬੰਧ ਦੇ ਲਈ ਇਕ ਕਮੇਟੀ ਬਣਾਉਨ ਦੀ ਤਾਕਤ ਨਹੀ ਹੈ ਕਿਉਂਕਿ ਇਹੋ ਜਿਹੀ ਤਾਕਤ ਕੇਵਲ ਪਾਰਲੀਮੈਂਟ ਪਾਸ ਰਾਖਵੀਂ ਹੁੰਦੀ ਹੈ ‘ਤੇ ਇਸ ਨੂੰ ਸਿੱਖ ਗੁਰਦੁਆਰਾ ਐਕਟ 1925, ਰਾਜ ਪੁਨਰਗਠਨ ਐਕਟ 1956, ਪੰਜਾਬ ਪੁਨਰਗਠਨ ਐਕਟ 1966 ਦੇ ਨਾਲ-ਨਾਲ ਅੰਤਰਰਾਜੀ ਐਕਟ 1957 ਦੀ ਉਲੰਘਣਾ ਦਸਿਆ ਗਿਆ ਸੀ। ਉਨ੍ਹਾਂ ਦਸਿਆ ਕਿ ਬੀਤੇ 29 ਮਾਰਚ 2022 ਨੂੰ ਅਦਾਲਤ ਨੇ ਇਹਨਾਂ ਪਟੀਸ਼ਨਾਂ ਦੀ ਸਿਥਰਤਾ ਦੇ ਸਬੰਧ ‘ਚ ਹਰਿਆਣਾ ਰਾਜ ਵਲੋਂ ਚੁੱਕੇ ਗਏ ਮੁੱਢਲੇ ਇਤਰਾਜਾਂ ਨੂੰ ਖਾਰਿਜ ਕਰ ਦਿੱਤਾ ਸੀ ‘ਤੇ ਇਸ ਮਾਮਲੇ ਨੂੰ ਮੈਰਿਟ ਦੇ ਆਧਾਰ ‘ਤੇ ਵਿਚਾਰ ਕਰਨ ਦਾ ਫੈਸਲਾ ਲਿੱਤਾ ਸੀ।

ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਹਰਿਆਣਾ ਰਾਜ ‘ਚ ਸਿੱਖਾਂ ਦੀ ਆਬਾਦੀ ਤਕਰੀਬਨ 15 ਲੱਖ ਦਸੀ ਜਾਂਦੀ ਹੈ, ਪਰੰਤੂ ਹੁਣ ਤੱਕ ਇਸ ਰਾਜ ਦੇ ਸਿੱਖ ਇਤਹਾਸਿਕ ਗੁਰਦੁਆਰਿਆਂ ‘ਤੇ ਇਸ ਦੇ ਅਧੀਨ ਚੱਲ ਰਹੇ ਹੋਰਨਾਂ ਸੰਸਥਾਨਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਰ ਵਲੋਂ ਹੀ ਕੀਤਾ ਜਾਂਦਾ ਹੈ।

ਉਨ੍ਹਾਂ ਦਸਿਆ ਕਿ ਹਰਿਆਣਾ ਰਾਜ ਦੇ ਗੁਰਦੁਆਰਿਆਂ ਦੀ ਚੜ੍ਹਤ ‘ਤੇ ਇਹਨਾਂ ਸੰਸਥਾਨਾਂ ਦੀ ਆਮਦਨ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਲੈ ਜਾਣ ‘ਤੇ ਹਰਿਆਣਾ ਦੇ ਗੁਰੂਧਾਮਾਂ ‘ਤੇ ਸੰਸਥਾਨਾਂ ਦੇ ਹਿਤਾਂ ਨੂੰ ਦਰਕਿਨਾਰ ਕਰਨ ਦੇ ਦੋਸ਼ਾਂ ਦੇ ਚਲਦੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਮੰਨਣ ਤੋਂ ਇੰਨਕਾਰ ਕਰ ਦਿੱਤਾ ਸੀ।

ਉਨ੍ਹਾਂ ਦਸਿਆ ਕਿ ਅਦਾਲਤ ਦੇ ਇਸ ਆਦੇਸ਼ ਨਾਲ ਮਾਨਤਾ ਮਿਲਣ ਤੋਂ ਉਪਰੰਤ ਹੁੱਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਤੰਤਰ ਰੂਪ ‘ਚ ਰਾਜ ਦੇ ਇਤਹਾਸਿਕ ਗੁਰਧਾਮਾਂ ‘ਤੇ ਉਨ੍ਹਾਂ ਦੇ ਅਧੀਨ ਚੱਲ ਰਹੇ ਵਿਦਿਅਕ ‘ਤੇ ਹੋਰਨਾਂ ਅਦਾਰਿਆਂ ਦਾ ਪ੍ਰਬੰਧ ਦੇਖ ਸਕੇਗੀ ਜਦਕਿ ਚੰਡੀਗੜ੍ਹ ‘ਤੇ ਹਿਮਾਚਲ ਪ੍ਰਦੇਸ਼ ਦੇ ਇਤਹਾਸਿਕ ਗੁਰਦੁਆਰਿਆਂ ਦਾ ਪ੍ਰਬੰਧ ਦੀ ਕਮਾਨ ਹਾਲਾਂ ਵੀ ਸ੍ਰੋਮਣੀ ਕਮੇਟੀ ਦੇ ਹੱਥਾਂ ‘ਚ ਰਹੇਗੀ ਜਦਕਿ ਹਰਿਆਣਾ ਦਾ ਪ੍ਰਬੰਧ ਖੁੰਜ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮਾਲੀ ਖਜਾਨੇ ‘ਤੇ ਵੱਡਾ ਅਸਰ ਪੈ ਸਕਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION