Tuesday, January 18, 2022

ਵਾਹਿਗੁਰੂ

spot_img




ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਦੇ ਬਿਨਾਂ ਚੱਲਦੀਆਂ ਕੰਬਾਈਨਾਂ ਤੁਰੰਤ ਜ਼ਬਤ ਹੋਣਗੀਆਂ: ਘਨਸ਼ਿਆਮ ਥੋਰੀ

- Advertisement -

ਜਲੰਧਰ, 27 ਸਤੰਬਰ, 2020:

ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਖਤਰਨਾਕ ਗੈਸਾਂ ਤੋਂ ਵਾਤਾਵਰਣ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਏ ਬਿਨਾਂ ਚਲਾਈਆਂ ਜਾ ਰਹੀਆਂ ਕੰਬਾਈਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਬੰਧਤ ਵਿਭਾਗਾਂ ਨੂੰ ਸੁਪਰ ਐਸਐਮਐਸ ਤੋਂ ਬਿਨਾਂ ਇਸਤੇਮਾਲ ਕੀਤੀਆਂ ਜਾ ਰਹੀਆਂ ਕੰਬਾਈਨ ਨੂੰ ਜ਼ਬਤ ਕਰਨ ਦੇ ਨਾਲ-ਨਾਲ ਖੇਤਾਂ ਵਿੱਚ ਚੱਲ ਰਹੀਆਂ ਕੰਬਾਈਨਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਹ ਹਵਾ ਦੀ ਕੁਆਲਟੀ ਨੂੰ ਪ੍ਰਦੂਸ਼ਿਤ ਕਰਕੇ ਸਥਿਤੀ ਨੂੰ ਖ਼ਰਾਬ ਕਰ ਸਕਦੀਆਂ ਹਨ ਅਤੇ ਗੰਭੀਰ ਬੀਮਾਰੀਆਂ ਵਾਲੇ ਵਿਅਕਤੀਆਂ ਨੂੰ ਜੋਖਮ ਵਿੱਚ ਪਾ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਕੰਬਾਈਨ ਨੂੰ ਬਿਨਾਂ ਲੋੜੀਂਦੇ ਉਪਕਰਣਾਂ ਤੋਂ ਖੇਤਾਂ ਵਿਚ ਕੰਮ ਕਰਦਾ ਪਾਇਆ ਗਿਆ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ ਅਤੇ ਕੰਬਾਈਨ ਆਪਰੇਟਰਾਂ ਖਿਲਾਫ ਐਫਆਈਆਰ ਦਰਜ ਕਰਨ ਤੋਂ ਇਲਾਵਾ ਭਾਰੀ ਜੁਰਮਾਨ ਕੀਤਾ ਜਾਵੇਗਾ ।

ਥੋਰੀ ਨੇ ਦੱਸਿਆ ਕਿ ਝੋਨੇ ਦੀ ਫਸਲ ਦੀ ਕਟਾਈ ਮੁੱਖ ਤੌਰ ‘ਤੇ ਕੰਬਾਈਨ ਹਾਰਵੈਸਟਰ ਨਾਲ ਕੀਤੀ ਜਾਂਦੀ ਹੈ ਅਤੇ ਜਦੋਂ ਸੁਪਰ ਐਸਐਮਐਸ ਕੰਬਾਈਨ ਦੇ ਪਿਛਲੇ ਪਾਸੇ ਲਗਾਇਆ ਜਾਂਦਾ ਹੈ ਤਾਂ ਇਹ ਝੋਨੇ ਦੀ ਪਰਾਲੀ ਨੂੰ ਛੋਟੇ-ਛੋਟੇ ਟੁੱਕੜਿਆਂ ਵਿੱਚ ਕੱਟ ਦਿੰਦਾ ਹੈ, ਜਿਸ ਨਾਲ ਖੇਤ ਵਿੱਚ ਦੂਜੀਆਂ ਮਸ਼ੀਨਾਂ ਦਾ ਕੰਮ ਕਰਨਾ ਸੌਖਾ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸੁਪਰ ਐਸਐਮਐਸ ਇਕੱਲਿਆਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾ ਸਕਦਾ ਹੈ ਕਿਉਂਕਿ ਦੂਜੀਆਂ ਬਿਜਾਈ ਮਸ਼ੀਨਾਂ ਖੇਤ ਵਿਚ ਮੌਜੂਦ ਰਹਿੰਦ-ਖੂੰਹਦ ਨੂੰ ਵਾਹੁਣ ਵੇਲੇ ਸਿੱਧੀ ਕਣਕ ਦੀ ਬਿਜਾਈ ਕਰ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ‘ਤੇ 50 ਫੀਸਦੀ ਸਬਸਿਡੀ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਇਸ ਸਿਸਟਮ ਨੂੰ ਖੇਤਾਂ ਵਿੱਚ ਵਿਆਪਕ ਰੂਪ ਵਿੱਚ ਇਸਤੇਮਾਲ ਕੀਤਾ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਪਰ ਐਸਐਮਐਸ ਦੀ ਕੀਮਤ 1.15 ਲੱਖ ਹੈ ਅਤੇ ਰਾਜ ਸਰਕਾਰ ਇਸ ‘ਤੇ 50 ਫੀਸਦੀ ਸਬਸਿਡੀ ਦੇ ਰਹੀ ਹੈ, ਜੋ ਕਿ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਲਈ ਇਸ ਸਿਸਟਮ ਨੂੰ ਖਰੀਦਣ ਵਾਸਤੇ ਮਹੱਤਵਪੂਰਣ ਵਿੱਤੀ ਸਹਾਇਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 4.25 ਲੱਖ ਹੈਕਟੇਅਰ ਖੇਤੀਬਾੜੀ ਵਾਲੀ ਜ਼ਮੀਨ ਝੋਨੇ ਦੀ ਕਾਸ਼ਤ ਅਧੀਨ ਹੈ, ਜੋ ਕਿ ਜ਼ਿਲ੍ਹੇ ਵਿਚ 12.75 ਲੱਖ ਟਨ ਪਰਾਲੀ ਦਾ ਉਤਪਾਦਨ ਕਰਦੀ ਹੈ। ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਾ. ਸਿੰਘ ਨੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਖੇਤਾਂ ਵਿਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਵਿੱਚੋਂ ਇਹ ਇਕ ਬਿਹਤਰੀਨ ਤਕਨੀਕ ਹੈ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
113,504FollowersFollow

ENTERTAINMENT

National

GLOBAL

OPINION

5 ways to manage childhood allergies – By Dr Nidhi Gupta

Motherhood comes with its own mixed bag of emotions; we want to save our child from every little peril that comes their way, including...

Putin’s political chess – By Asad Mirza

Russia has demanded for a new security arrangement in Europe, and threatened war if the US and its NATO allies fail to comply. Western...

Principles that define success – by DC Pathak

Many among the most successful businessmen of our times have written about their experience of what they passed through in reaching to the top...

SPORTS

Health & Fitness

5 ways to manage childhood allergies – By Dr Nidhi Gupta

Motherhood comes with its own mixed bag of emotions; we want to save our child from every little peril that comes their way, including allergies. The most common allergen in India are milk, egg and peanuts. According to the IAP survey, 11.4 per cent children under the age of 14 years suffer from some form of allergies and they usually...

Gadgets & Tech