ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ 550 ਉਭਰਦੇ ਖਿਡਾਰੀਆਂ ਨੂੰ ਵੰਡੀਆਂ ਜਾਣਗੀਆਂ ਸਪੋਰਟਸ ਕਿੱਟਾਂ

ਜਲੰਧਰ, 14 ਸਤੰਬਰ 2019 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਰਜੀਤ ਹਾਕੀ ਸੁਸਾਇਟੀ ਵਲੋਂ ਸੀ.ਬੀ.ਐਸ.ਈ.ਐਸੋਸੀਏਸ਼ਨ ਜਲੰਧਰ ਨਾਲ ਮਿਲ ਕੇ ਆਉਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਸੂਬੇ ਭਰ ਵਿਚੋਂ 550 ਉਭਰਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਤਕਸੀਮ ਕੀਤੀਆਂ ਜਾਣਗੀਆਂ।

ਇਹ ਫ਼ੈਸਲਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਸੁਰਜੀਤ ਹਾਕੀ ਸੁਸਾਇਟੀ ਵਲੋਂ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੌਕੇ ਆਉਣ ਵਾਲੇ ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਪੂਰਾ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਦਿੱਤਾ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।

ਐਸੋਸੀਏਸ਼ਨ ਨੇ ਕਿਹਾ ਕਿ ਇਸ ਮੌਕੇ ਸੂਬੇ ਭਰ ਤੋਂ 550 ਉਭਰਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਤਕਸੀਮ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਸਪੋਰਟਸ ਕਿੱਟਾਂ ਵਿੱਚ ਹਾਕੀ, ਟਰੈਕ ਸੂਟ, ਪਲੇਇੰਗ ਕਿੱਟ, ਹਾਕੀ ਬਾਲ ਅਤੇ ਹੋਰ ਖੇਡ ਚੀਜਾਂ ਸ਼ਾਮਿਲ ਹੋਣਗੀਆਂ। ਉਨ੍ਹਾ ਕਿਹਾ ਕਿ 550 ਵਿਦਿਆਰਥੀਆਂ ਨੂੰ ਉਨਾਂ ਵਲੋਂ ਦਿਖਾਈ ਪ੍ਰਤਿਭਾ ਦੇ ਅਧਾਰ ’ਤੇ ਚੁਣਿਆ ਜਾਵੇਗਾ।

ਐਸੋਸੀਏਸ਼ਨ ਵਲੋਂ ਲਏ ਗਏ ਫ਼ੈਸਲਾ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾ ਕਿਹਾ ਕਿ ਸੀ.ਬੀ.ਐਸ.ਈ.ਸਕੂਲ ਐਸੋਸੀਏਸ਼ਨ ਵਲੋਂ ਜ਼ਿਲ੍ਹੇ ਵਿੱਚ ਖੇਡ ਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਸ੍ਰੀ ਸ਼ਰਮਾ ਨੇ ਅਜਿਹੇ ਨੇਕ ਕਾਰਜਾਂ ਵਿੱਚ ਐਸੋਸੀਏਸ਼ਨ ਨੁੂੰ ਪੂਰਾ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਸ੍ਰ.ਪਰਗਟ ਸਿੰਘ ਦੀ ਅਗਵਾਈ ਵਿੱਚ 550 ਖਿਡਾਰੀਆਂ ਦੀ ਚੋਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ। ਇਸ ਕਮੇਟੀ ਵਿੱਚ ਅਮਰੀਕ ਸਿੰਘ ਪਾਵਾਰ, ਇਕਬਾਲ ਸਿੰਘ ਸੰਧੂ, ਲਖਵਿੰਦਰ ਪਾਲ ਸਿੰਘ ਖਹਿਰਾ ਅਤੇ ਐਲ.ਆਰ.ਨਈਅਰ ਨੁੂੰ ਬਤੌਰ ਮੈਂਬਰ ਸ਼ਾਮਿਲ ਕੀਤਾ ਗਿਆ ਹੈ। ਕਮੇਟੀ ਵਲੋਂ ਚੁਣੇ ਗਏ 550 ਵਿਦਿਆਰਥੀਆਂ ਦੇ ਨਾਵਾਂ ਦੀ ਸੂਚੀ ਡਿਪਟੀ ਕਮਿਸ਼ਨਰ ਨੂੰ ਸੌਂਪੀ ਜਾਵੇਗੀ।

ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਚੋਪੜਾ (ਸੈਂਟ ਸੋਲਜ਼ਰ ਗਰੁੱਪ), ਚਰਨਜੀਤ ਸਿੰਘ ਚੰਨੀ (ਸੀਟੀ.ਗਰੁੱਪ), ਅਨੂਪ ਬੋਹਰੀ (ਇਨੋਸੈਂਟ ਹਾਰਟ ਗਰੁੱਪ), ਨਰੋਤਮ ਸਿੰਘ (ਸਟੇਟ ਪਬਲਿਕ ਸਕੂਲ), ਰਾਜੇਸ ਮਰਵਾਹਾ (ਮੇਅਰ ਵਰਲਡ ਸਕੂਲ), ਸੰਜੀਵ ਮੇਡੀਆ(ਲਿਟਲ ਬਲੂਸਮ ਗਰੁੱਪ) ਅਤੇ ਹੋਰ ਵੀ ਸ਼ਾਮਿਲ ਸਨ।

Share News / Article

Yes Punjab - TOP STORIES