ਸੁਰਜੀਤ ਹਾਕੀ ਟੂਰਨਾਮੈਂਟ – ਪੰਜਾਬ ਪੁਲਿਸ ਅਤੇ ਭਾਰਤੀ ਰੇਲਵੇ, ਇੰਡੀਅਨ ਆਇਲ ਅਤੇ ਓਐਨਜੀਸੀ 1-1 ਨਾਲ ਬਰਾਬਰ ਰਹੇ

ਜਲੰਧਰ, 12 ਅਕਤੂਬਰ, 2019:

ਸਾਬਕਾ ਜੇਤੂ ਪੰਜਾਬ ਪੁਲਿਸ ਅਤੇ ਭਾਰਤੀ ਰੇਲਵੇ ਦੀਆਂ ਟੀਮਾਂ 1-1 ਦੀ ਬਰਾਬਰੀ ਤੇ ਰਹੀਆਂ ਅਤੇ ਲੀਗ ਦੌਰ ਵਿੱਚ ਦੋਵਾਂ ਟੀਮਾਂ ਨੂੰ 1-1 ਅੰਕ ਤੇ ਸਬਰ ਕਰਨਾ ਪਿਆ। ਜਦਕਿ ਦੂਜੇ ਮੈਚ ਵਿਚ ਇਂਡੀਅਨ ਆਇਲ ਮੁੰਬਈ ਅਤੇ ਓਐਨਜੀਸੀ ਦਿੱਲੀ ਦੀਆਂ ਟੀਮਾਂ ਵੀ 1-1 ਨਾਲ ਬਰਾਬਰ ਰਹੀਆਂ ਅਤੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ।

ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਤੀਸਰੇ ਦਿਨ ਦੇ ਪਹਿਲੇ ਲੀਗ ਮੈਚ ਵਿੱਚ ਸਖਤ ਮੁਕਾਬਲਾ ਦੇਖਣ ਨੂੰ ਮਿਲਿਆ।

ਪੂਲ ਬੀ ਦੇ ਇਸ ਮੈਚ ਦੇ ਪਹਿਲੇ ਅੱਧ ਵਿੱਚ ਦੋਵੇਂ ਟੀਮਾਂ ਕੋਈ ਵੀ ਗੋਲ ਨਾ ਕਰ ਸਕੀਆਂ। ਤੀਸਰੇ ਕਵਾਰਟਰ ਦੇ 36ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਅੰਤਰਰਾਸ਼ਟਰੀ ਖਿਡਾਰੀ ਸਰਵਣਜੀਤ ਸਿੰਘ ਨੂੰ ਰੇਲਵੇ ਦੇ ਰੱਖਿਆ ਪੰਕਤੀ ਦੇ ਖਿਡਾਰੀਆਂ ਨੇ ਗਲਤ ਤਰੀਕੇ ਨਾਲ ਰੋਕਿਆ ਜਿਸ ਕਰਕੇ ਪੁਲਿਸ ਨੂੰ ਪੈਨਲਟੀ ਸਟਰੋਕ ਮਿਲਿਆ ਜਿਸ ਨੂੰ ਸਰਵਣਜੀਤ ਸਿੰਘ ਨੇ ਗੋਲ ਵਿੱਚ ਬਦਲਣ ਵਿੱਚ ਕੋਈ ਗਲਤੀ ਨਹੀਂ ਕੀਤੀ।

ਖੇਡ ਦੇ ਚੋਥੇ ਕਵਾਰਟਰ ਦੇ 55ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਪ੍ਰਦੀਪ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। ਮੈਚ ਬਰਾਬਰ ਰਹਿਣ ਕਰਕੇ ਲੀਗ ਦੌਰ ਵਿੱਚ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ।

ਦੂਜਾ ਮੈਚ ਵੀ ਸੰਘਰਸ਼ਪੂਰਨ ਰਿਹਾ। ਪਹਿਲੇ ਅੱਧ ਵਿੱਚ ਕੋਈ ਵੀ ਟੀਮ ਗੋਲ ਨਾ ਕਰ ਸਕੀ। ਖੇਡ ਦੇ ਤੀਸਰੇ ਕਵਾਰਟਰ ਦੇ 35ਵੇਂ ਮਿੰਟ ਵਿੱਚ ਓਐਨਜੀਸੀ ਦੇ ਸਰਬਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਖਾਤਾ ਖੋਲਿ੍ਹਆ। ਦੋ ਮਿੰਟ ਬਾਅਦ ਹੀ ਇੰਡੀਅਨ ਆਇਲ ਵਲੋਂ ਅੰਤਰਰਾਸ਼ਟਰੀ ਖਿਡਾਰੀ ਤਲਵਿੰਦਰ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਮੈਚ ਬਰਾਬਰੀ ਤੇ ਲਿਆਂਦਾ। ਮੈਚ ਬਰਾਬਰ ਰਹਿਣ ਕਰਕੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਮਿਲਿਆ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਅਮਰੀਕ ਸਿੰਘ ਪੁਆਰ ਡੀਸੀਪੀ, ਉਲੰਪੀਅਨ ਮੁਖਬੈਨ ਸਿੰਘ ਅਤੇ ਕੁਕੁ ਵਾਲੀਆ ਸਾਬਕਾ ਅੰਤਰਰਾਸ਼ਟਰੀ ਅੰਪਾਇਰ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ।

ਇਸ ਸਮੇਂ ਇਕਬਾਲ ਸਿੰਘ ਸੰਧੂ, ਬੌਬ ਕੁਲਾਰ (ਯੂਕੇ) ਰਾਮ ਪ੍ਰਤਾਪ, ਗੁਰਚਰਨ ਸਿੰਘ ਏਅਰ ਇੰਡੀਆ, ਉਲੰਪੀਅਨ ਦਵਿੰਦਰ ਸਿੰਘ ਗਰਚਾ, ਐਨ ਕੇ ਅਗਰਵਾਲ, ਉਲੰਪੀਅਨ ਸੰਜੀਵ ਕੁਮਾਰ, ਰਿਪੁਦਮਨ ਕੁਮਾਰ ਸਿੰਘ, ਗੁਰਿੰਦਰ ਸਿੰਘ ਸੰਘਾ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਪ੍ਰੋ. ਕ੍ਰਿਪਾਲ ਸਿੰਘ ਮਠਾਰੂ, ਐਚ ਐਸ ਸੰਘਾ, ਮਲਕੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES