ਸੁਲਤਾਨਪੁਰ ਲੋਧੀ ਪੁੱਜੇ ਨਿਤਿਸ਼ ਕੁਮਾਰ ਦਾ ਕੈਬਨਿਟ ਮੰਤਰੀ ਸਰਕਾਰੀਆ ਤੇ ਵਿਧਾਇਕ ਚੀਮਾ ਨੇ ਕੀਤਾ ਸਵਾਗਤ

ਚੰਡੀਗੜ੍ਹ/ਸੁਲਤਾਨਪੁਰ ਲੋਧੀ, 7 ਨਵੰਬਰ, 2019 –

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਅੱਜ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਪੁਹੰਚਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਤੇ ਵਿਧਾਇਕ ਸ.ਨਵਤੇਜ ਸਿੰਘ ਚੀਮਾ ਵਲੋਂ ਸਵਾਗਤ ਕੀਤਾ ਗਿਆ।

ਬਾਅਦ ਦੁਪਹਿਰ ਸੁਲਤਾਨਪੁਰ ਲੋਧੀ ਪੁੱਜੇ ਸ੍ਰੀ ਨਿਤੀਸ਼ ਕੁਮਾਰ ਨੂੰ ਸੁਖਬਿੰਦਰ ਸਿੰਘ ਸਰਕਾਰੀਆ ਤੇ ਵਿਧਾਇਕ ਚੀਮਾ ਨੇ ਗੁਰਪੁਰਬ ਸਮਾਗਮਾਂ ਮੌਕੇ ਵਿਸ਼ੇਸ਼ ਤੌਰ ‘ਤੇ ਸੁਲਤਾਨਪੁਰ ਲੋਧੀ ਆਉਣ ‘ਤੇ ਜੀ ਆਇਆਂ ਕਿਹਾ।

ਉਨਾਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਵਿਕਾਸ ਕੰਮਾਂ ਤੇ ਵਿਸੇਸ਼ ਕਰਕੇ ਬਿਹਾਰ ਸਰਕਾਰ ਦੀ ਤਰਜ਼ ‘ਤੇ ਸੰਗਤ ਦੇ ਠਹਿਰਣ ਲਈ ਸਥਾਪਿਤ ਕੀਤੇ ਟੈਂਟ ਸਿਟੀਜ਼ ਬਾਰੇ ਜਾਣੂੰ ਕਰਵਾਇਆ।

ਉਨਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 50 ਲੱਖ ਤੋਂ ਵੱਧ ਆਉਣ ਵਾਲੀ ਸੰਗਤ ਦੇ ਠਹਿਰਣ, ਆਵਾਜਾਈ, ਸੁਰੱਖਿਆ, ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Share News / Article

YP Headlines