ਸੁਲਤਾਨਪੁਰ ਲੋਧੀ ਵਿਖੇ ਦੇਸ਼ ਦਾ ਪਹਿਲਾ ਜ਼ਮੀਨਦੋਜ਼ ਬਿਜਲੀ ਸਪਲਾਈ ਵਾਲਾ 66 ਕੇ.ਵੀ. ਸਬ ਸਟੇਸ਼ਨ ਅਪ੍ਰੇਸ਼ਨ ਲਈ ਤਿਆਰ: ਨਵਤੇਜ ਚੀਮਾ

ਸੁਲਤਾਨਪੁਰ ਲੋਧੀ, 9 ਅਕਤੂਬਰ, 2019 –
ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਨਿਰਵਿਘਨ ਬਿਜਲੀ ਸਪਲਾਈ ਦੇ ਮੰਤਵ ਨਾਲ ਸੁਲਤਾਨਪੁਰ ਲੋਧੀ ਵਿਖੇ ਦੇਸ਼ ਦਾ ਆਪਣੀ ਤਰਾਂ ਦਾ ਪਹਿਲਾ ਜ਼ਮੀਨਦੋਜ਼ ਬਿਜਲੀ ਸਪਲਾਈ ਵਾਲਾ 66 ਕੇ.ਵੀ. ਸਬ ਸਟੇਸ਼ਨ ਸਥਾਪਿਤ ਕੀਤਾ ਗਿਆ ਹੈ।

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਦੇ ਆਰੀਆ ਸਮਾਜ ਚੌਂਕ ਦੇ ਨਜ਼ਦੀਕ 12 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ਸਬ ਸਟੇਸ਼ਨ ਤੋਂ ਸਾਰੇ ਸ਼ਹਿਰ ਤੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਬਿਜਲੀ ਸਪਲਾਈ ਜ਼ਮੀਨਦੋਜ਼ ਤਾਰਾਂ ਰਾਹੀਂ ਕੀਤੀ ਜਾਣੀ ਹੈ। ਉਨਾਂ ਕਿਹਾ ਕਿ ਇਸ ਸਬੰਧੀ ਤਕਨੀਕੀ ਗੁਣਵੱਤਾ ਦੇ ਮਾਪਦੰਡਾਂ ਨੂੰ ਜਾਂਚਣ ਦੇ ਨਾਲ-ਨਾਲ ਟ੍ਰਾਇਲ ਰਨ ਵੀ ਮੁਕੰਮਲ ਕਰ ਲਿਆ ਗਿਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰਪੁਰਬ ਸਮਾਗਮਾਂ ਲਈ 3 ਟਾਇਰ ਬਿਜਲੀ ਸਪਲਾਈ ਦੀ ਵਿਵਸਥਾ ਕੀਤੀ ਗਈ ਹੈ, ਜਿਸ ਤਹਿਤ ਝੱਲ ਲਈ ਵਾਲਾ ਦੇ 220 ਕੇ.ਵੀ. ਸਬ ਸਟੇਸ਼ਨ ਤੇ ਪੰਡੋਰੀ ਜਗੀਰ ਦੇ 66 ਕੇ.ਵੀ. ਸਬ ਸਟੇਸ਼ਨ ਤੋਂ ਵੀ ਬਿਜਲੀ ਸਪਲਾਈ ਦੀ ਵਿਵਸਥਾ ਕੀਤੀ ਗਈ ਹੈ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

YP Headlines