Friday, May 27, 2022

ਵਾਹਿਗੁਰੂ

spot_img





ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਦੀ ਲਾਗਤ ਨਾਲ 8 ਏਕੜ ’ਚ ਬਣਨ ਵਾਲੇ ਅਤਿ-ਆਧੁਨਿਕ ਬਾਇਓਡਾਇਵਰਸਿਟੀ ਪਾਰਕ ਦਾ ਰੱਖਿਆ ਨੀਂਹ ਪੱਥਰ

ਯੈੱਸ ਪੰਜਾਬ
ਹੁਸ਼ਿਆਰਪੁਰ, 19 ਦਸੰਬਰ, 2021:
ਹੁਸ਼ਿਆਰਪੁਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਵਿਧਾ਼ਇਕ ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 8 ਏਕੜ ਵਿਚ ਬਣਨ ਵਾਲੇ ਬਾਇਓਡਾਇਵਰਸਿਟੀ ਪਾਰਕ ਦਾ ਨੀਂਹ ਪੱਥਰ ਰੱਖਿਆ। ਜ਼ਿਲ੍ਹੇ ਵਿਚ ਆਪਣੀ ਕਿਸਮ ਦਾ ਇਹ ਪਹਿਲਾ ਬਾਇਓਡਾਇਵਰਸਿਟੀ ਪਾਰਕ ਹੋਵੇਗਾ ਜੋ ਕਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਏਗਾ।

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਨੂੰ ਇਕ ਇਸ ਤਰ੍ਹਾਂ ਦਾ ਪਾਰਕ ਮਿਲੇ ਜਿਥੇ ਬੱਚੇ, ਮਹਿਲਾ, ਬੁੱਢੇ, ਸਾਰੇ ਵਰਗਾਂ ਲਈ ਕੁਝ ਨਾ ਕੁਝ ਹੋਵੇ। ਇਸ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਸ਼ਹਿਰ਼ ਵਿਚ ਬਾਇਓਡਾਇਵਰਸਿਟੀ ਪਾਰਕ ਦੀ ਸਥਾਪਨਾ ਦਾ ਸੁਪਨਿਆ ਲਿਆ ਜੋ ਕਿ ਹੁਣ ਸਾਕਾਰ ਹੋਣ ਵਾਲਾ ਹੈ।

ਉਨ੍ਹਾਂ ਕਿਹਾ ਕਿ ਨਵੇਂ ਕੋਰਟ ਕੰਪਲੈਕਸ ਦੇ ਨਾਲ ਬਣਨ ਵਾਲੇ ਇਸ ਪਾਰਕ ਦਾ ਨਿਰਮਾਣ ਕਾਰਜ ਇਕ ਸਾਲ ਵਿਚ ਪੂਰਾ ਕਰ ਲਿਆ ਜਾਵੇਗਾ। ਬਾਇਓਡਾਇਵਰਸਿਟੀ ਪਾਰਕ ਦਾ ਨੀਂਹ ਪੱਥਰ ਰੱਖਣ ਦੌਰਾਨ ਉਨ੍ਹਾਂ ਨਾਲ ਪੱਛੜਾ ਵਰਗ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਰਵਨ ਸਿੰਘ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਵੀ ਮੌਜੂਦ ਸਨ।

ਵਿਧਾਇਕ ਨੇ ਕਿਹਾ ਕਿ ਪਾਰਕ ਵਿਚ ਸਪੋਰਟਸ ਪਾਰਕ ਬਣਾਇਆ ਜਾਵੇਗਾ ਜਿਥੇ ਬਾਸਕਿਟਬਾਲ, ਵਾਲੀਬਾਲ, ਟੈਨਿਸ ਵਰਗੀਆਂ ਖੇਡਾਂ ਲਈ ਵਿਸ਼ੇਸ਼ ਗਰਾਉਂਡਾਂ ਤਿਆਰ ਹੋਣਗੀਆਂ ਤਾਂ ਜੋ ਬੱਚੇ ਤੇ ਨੌਜਵਾਨ ਸਾਰੇ ਖੇਡ ਦਾ ਆਨੰਦ ਲੈ ਸਕਣ।

ਇਸ ਤੋਂ ਇਲਾਵਾ ਪਾਰਕ ਵਿਚ ਚਿਲਡਰਨ ਪਲੇਅ ਏਰੀਆ ਜਿਸ ਵਿਚ ਤਰ੍ਹਾਂ-ਤਰ੍ਹਾਂ ਦੇ ਝੂਲੇ ਹੋਣਗੇ, ਨਾਨਾ-ਨਾਨੀ ਪਾਰਕ, ਯੋਗ ਗਾਰਡਨ, ਓਪਨ ਏਅਰ ਥਿਏਟਰ, ਜੋਗਿੰਗ ਤੇ ਵਾਕਿੰਗ ਏਰੀਆ, ਗਾਰਡਨ ਲਾਈਟਸ, ਹਾਈ ਮਾਸਟ ਲਾਈਟਸ, ਬਟਰ ਫਲਾਈ ਗਾਰਡਨ, ਨੈਸ਼ਨਲ ਟ੍ਰੀ ਗੈਲਰੀ, ਫੂਡ ਕੋਰਟ ਤੇ ਪਾਰਕਿੰਗ ਦੀ ਵਿਸ਼ੇਸ਼ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਇਕ ਚੰਗਾ ਮਾਹੌਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਥੇ ਇਕ ਖੂਬਸੂਰਤ ਤਲਾਬ ਬਣਾਇਆ ਜਾਵੇਗਾ ਅਤੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਜਾਣਗੇ ਜੋ ਵਾਤਾਵਰਣ ਨੂੰ ਹੋਰ ਵੀ ਖੁਸ਼ਗਵਾਰ ਬਣਾਉਣਗੇ।

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਬਾਇਓਡਾਇਵਰਸਿਟੀ ਪਾਰਕ ਹਰੇ ਭਰੇ ਹੁਸ਼ਿਆਰਪੁਰ ਦੀ ਇਕ ਝਲਕ ਪੇਸ਼ ਕਰਗਾ, ਜਿਸ ਨਾਲ ਟੂਰਿਸਟ ਨੂੰ ਵੀ ਬੜਾਵਾ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਕ ਬਣਨ ਨਾਲ ਸ਼ਹਿਰ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡ ਦੇ ਲੋਕਾਂ ਨੂੰ ਵੀ ਇਕ ਬੇਹਤਰੀਨ ਸਥਾਨ ਮਿਲੇਗਾ ਜਿਥੇ ਉਹ ਪ੍ਰੀਵਾਰ ਤੇ ਬੱਚਿਆਂ ਦੇ ਨਾਲ-ਨਾਲ ਕਵਾਲਿਟ ਟਾਈਮ ਬਤੀਤ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਕੋਈ ਕਮੀ ਨਹੀਂ ਛੱਡੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ ਕੁਲਦੀਪ ਨੰਦਾ, ਨਗਰ ਸੁਧਾਰ ਟਰੱਸਟ ਦੇ ਚੇ਼ਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਮੁਕੇਸ਼ ਡਾਬਰ, ਪ੍ਰਤੀਕ ਅਰੋੜਾ, ਐਕਸੀਅਨ ਕੁਲਦੀਪ ਸਿੰਘ, ਐਕਸੀਅਨ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,303FollowersFollow

ENTERTAINMENT

National

GLOBAL

OPINION

Making a career based on a hobby is a wise step – by Narvijay Yadav

In my first few years in journalism, my mind was so engrossed in the work that it seemed like fun to me. I was...

Trade focussed Quad – by Asad Mirza

The first in-person meeting of the leaders of the US, Australia, Japan and India, termed Quad, will be held in Tokyo on Tuesday. This...

How much and how often should courts adjudicate matters of religous fervour? – by Adeel Ahmed

New Delhi, May 22, 2022- In the old city of Jerusalem, there lies a 187-foot long ‘Western Wall, built by Herod on the western...

SPORTS

Health & Fitness

Preterm birth: Warning signs that indicate complications during pregnancy

New Delhi, May 23, 2022 - Preterm birth, defined as a baby born before 37 weeks of pregnancy, is a leading cause of infant death and can result in long-term disabilities for those who survive. Each year, approximately 1 million children die as a result of preterm birth complications. According to the World Health Organization, many survivors will live...

Gadgets & Tech