30.1 C
Delhi
Tuesday, April 23, 2024
spot_img
spot_img

ਸੋਨੀਆ ਗਾਂਧੀ ਵੱਲੋਂ ਟਾਈਟਲਰ ਨੂੰ ਦਿੱਲੀ ਕਾਂਗਰਸ ਦਾ ਸਥਾਈ ਮੈਂਬਰ ਬਣਾਇਆ ਗਿਆ, ਵਿਵਾਦ ਭਖ਼ਿਆ; ਸੁਖ਼ਬੀਰ ਅਤੇ ਸਿਰਸਾ ਨੇ ਸਿੱਧੂ ਨੂੰ ਵੀ ਕੀਤਾ ਸਵਾਲ

ਯੈੱਸ ਪੰਜਾਬ
ਨਵੀਂ ਦਿੱਲੀ, 29 ਅਕਤੂਬਰ, 2021:
ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵੱਲੋਂ ਵੀਰਵਾਰ ਨੂੰ ਦਿੱਲੀ ਕਾਂਗਰਸ ਦੀਆਂ ਅਹੁਦੇਦਾਰੀਆਂ ਸੰਬੰਧੀ ਜਾਰੀ ਕੀਤੀ ਗਈ ਸੂਚੀ ਵਿੱਚ ਜਗਦੀਸ਼ ਟਾਈਟਲਰ ਦਾ ਨਾਂਅ ਬਤੌਰ ਸਥਾਈ ਮੈਂਬਰ ਸ਼ਾਮਲ ਕੀਤੇ ਜਾਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ।

1984 ਦੇ ਸਿੱਖ ਕਤਲੇਆਮ ਵਿੱਚ ਦੋਸ਼ਾਂ ਅਤੇ ਕੇਸਾਂ ਦਾ ਸਾਹਮਣਾ ਕਰ ਰਹੇ ਜਗਦੀਸ਼ ਟਾਈਟਲਰ ਨੂੰ ਮੁੜ ਦਿੱਲੀ ਕਾਂਗਰਸ ਦੇ ਸਥਾਈ ਮੈਂਬਰ ਬਣਾਏ ਜਾਣ ’ਤੇ ਅਕਾਲੀ ਆਗੂ ਸ: ਮਨਜਿੰਦਰ ਸਿੰਘ ਸਿਰਸਾ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ: ਐੱਚ.ਐੱਸ. ਫ਼ੂਲਕਾ ਅਤੇ ਭਾਜਪਾ ਦੇ ਸੀਨੀਅਰ ਆਗੂ ਸ: ਆਰ.ਪੀ.ਸਿੰਘ ਨੇ ਅਲੋਚਨਾ ਕੀਤੀ ਹੈ।

ਯਾਦ ਰਹੇ ਕਿ ਬੀਤੇ ਕਲ੍ਹ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਕੇ.ਸੀ. ਵੇਨੂੰਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ 87 ਅਹੁਦੇਦਾਰਾਂ ਦੀ ਸੂਚੀ ਵਿੱਚ ਟਾਈਟਲਰ ਦਾ ਨਾਂਅ ‘ਪਰਮਾਨੈਂਟ ਇਨਵਾਈਟੀ’ ਦੇ ਤੌਰ ’ਤੇ ਸ਼ਾਮਲ ਕੀਤੇ ਜਾਣ ਮਗਰੋਂ ਕਾਂਗਰਸ ਪਾਰਟੀ ਵੱਲੋਂ ਦਿੱਲੀ ਮਾਮਲਿਆਂ ਦੇ ਇੰਚਾਰਜ ਸ੍ਰੀ ਸ਼ਕਤੀ ਸਿੰਘ ਗੋਹਿਲ ਅਤੇ ਹੋਰ ਆਗੂ ਇਹ ਤਰਕ ਦੇ ਰਹੇ ਹਨ ਕਿ ਸਾਬਕਾ ਸੰਸਦ ਮੈਂਬਰ ਹੋਣ ਕਾਰਨ ਟਾਈਟਲਰ ਲਗਾਤਾਰ ਦਿੱਲੀ ਕਾਂਗਰਸ ਕਮੇਟੀ ਦੇ ‘ਪਰਮਾਨੈਂਟ ਇਨਵਾਈਟੀ’ ਚੱਲੇ ਆ ਰਹੇ ਹਨ ਅਤੇ ਇਹ ਕੋਈ ਨਵੀਂ ਨਿਯੁਕਤੀ ਨਹੀਂ ਹੋਈ ਹੈ।

ਸ: ਮਨਜਿੰਦਰ ਸਿੰਘ ਸਿਰਸਾ ਨੇ ਇਸ ਨਿਯੁਕਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀ ਅਤੇ ਕੇਸਾਂ ਦਾ ਸਾਹਮਣਾ ਕਰ ਰਹੇ ਟਾਈਟਲਰ ਦੀ ਨਿਯੁਕਤੀ ਨਾਲ ਕਾਂਗਰਸ ਇਕ ਵਾਰ ਫ਼ਿਰ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਲਾਉਣ ਦਾ ਕੰਮ ਕਰ ਰਹੀ ਹੈ।

ਸ: ਸਿਰਸਾ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਕਾਂਗਰਸ ਆਗੂਆਂ ਵੱਲ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਹੈ ਕਿ ਇਹ ਬੜੀ ਅਜੀਬ ਗੱਲ ਹੈ ਕਿ ਪੰਜਾਬ ਦੇ ਕਿਸੇ ਵੀ ਕਾਂਗਰਸ ਆਗੂ ਦਾ ਇਸ ਬਾਬਤ ਮੂੰਹ ਨਹੀਂ ਖੁਲ੍ਹਿਆ। ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੂੰ ਵੀ ਕਿਹਾ ਹੈ ਕਿ ਉਹ ਵੀ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨ।

ਸ: ਫ਼ੂਲਕਾ ਅਤੇ ਭਾਜਪਾ ਆਗੂ ਸ੍ਰੀ ਆਰ.ਪੀ.ਸਿੰਘ ਨੇ ਵੀ ਇਸ ਨਿਯੁਕਤੀ ਦੀ ਅਲੋਚਨਾ ਕੀਤੀ ਹੈੇ।

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਵੀ ਇਸ ਦੀ ਅਲੋਚਨਾ ਕਰਦਿਆਂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੂੰ ਕਿਹਾ ਹੈ ਕਿ ਉਹ ਇਸ ਉੱਤੇ ਆਪਣੀ ਚੁੱਪ ਤੋੜਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION