ਸ੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿੰਮ ਮੀਟਿੰਗ 13 ਨੂੰ

ਚੰਡੀਗੜ੍ਹ, 10 ਜੂਨ, 2020 –

ਸ੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿੰਮ ਮੀਟਿੰਗ 13 ਜੂਨ ਨੂੰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਮਕਾਨ ਨੰਬਰ 2090 ਸੈਕਟਰ -15 ਚੰਡੀਗੜ੍ਹ ਵਿਖੇ ਸਵੇਰੇ 11 ਵੱਜੇ ਰੱਖੀ ਗਈ ਹੈ।

ਇਸ ਮੀਟਿੰਗ ਸਬੰਧੀ ਅੱਜ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ।

ਜਿਸ ਵਿੱਚ ਖਾਸ ਤੌਰ ‘ਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ, ਕਿਸਾਨਾਂ ਨਾਲ ਸਬੰਧਤ ਮੁੱਦਿਆਂ ਅਤੇ ਪੰਜਾਬ ਦੇ ਲੋਕਾਂ ਨੂੰ ਬਾਦਲ ਅਤੇ ਕੈਪਟਨ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ ਲੁੱਟ ਖਸੁੱਟ ਤੋਂ ਨਜਾਤ ਦਵਾਉਣ ਲਈ ਤੀਜੀ ਧਿਰ ਉਭਾਰਨ ਨੂੰ ਲੈ ਕੇ ਵੱਡੇ ਫੈਸਲੇ ਲੈਣ ਦੇ ਨਾਲ ਨਾਲ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਬਹਾਲ ਕਰਵਾਉਣ ਅਤੇ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


Yes Punjab - Top Stories