25.1 C
Delhi
Sunday, April 14, 2024
spot_img
spot_img

ਸ੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਪੰਥਕ ਸੋਚ ਦੇ ਧਾਰਨੀਆ ਨੂੰ ਇਕਜੁੱਟ ਹੋਣ ਦੀ ਸਖ਼ਤ ਜ਼ਰੂਰਤ: ਸੁਖਦੇਵ ਸਿੰਘ ਢੀਡਸਾ

ਯੈੱਸ ਪੰਜਾਬ
ਚੰਡੀਗੜ੍ਹ/ਐੱਸ.ਏ.ਐੱਸ ਨਗਰ ,11 ਅਕਤੂਬਰ 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਸ. ਜਗਮੀਤ ਸਿੰਘ ਬਰਾੜ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ। ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ 21 ਮੈਂਬਰੀ ਕਮੇਟੀ ਦੀ ਤਜ਼ਵੀਜ ਲਿਆਂਦੀ ਹੈ।

ਸ. ਢੀਂਡਸਾ ਨੇ ਕਿਹਾ ਕਿ ਸਿੱਖ ਪੰਥ ਤੇ ਪੰਜਾਬ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਲਈ ਇਕਜੁੱਟਤਾ ਸਮੇਂ ਦੀ ਵੱਡੀ ਲੋੜ ਹੈ ਇਸ ਲਈ ਪੰਥ ਹਿਤੈਸ਼ੀਆਂ ਅਤੇ ਅਕਾਲੀ ਦਲ ਦੀ ਮੁੱਖ ਧਾਰਾ ਦੇ ਧਾਰਨੀਆਂ ਨੂੰ ਇੱਕਠੇ ਹੋਣ ਦੀ ਬੇਹੱਦ ਜਰੂਰਤ ਹੈ।

ਉਨ੍ਹਾਂ ਕਿਹਾ ਕਿ ਜਿਸ ਉਦੇਸ਼ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਸਿਰਜਣਾ ਹੋਈ ਸੀ ਉਸ ਮੰਤਵ ਤੇ ਪਹਿਰਾ ਦੇਣ ਲਈ ਸ਼੍ਰੋਮਣੀ ਅਕਲੀ ਦਲ (ਸੰਯੁਕਤ) ਹਰ ਵੇਲੇ ਤਿਆਰ ਹੈ। ਹਮਖਿਆਲ ਪੰਥਕ ਸਿਧਾਂਤਾ ਤੇ ਪਹਿਰਾ ਦੇਣ ਵਾਲੀਆ ਧਿਰਾਂ ਨਾਲ ਹਮੇਸ਼ਾ ਖੜਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਇਨਾਂ ਨਿਘਾਰ ਆ ਚੁੱਕਾ ਹੈ ਕਿ ਅੱਜ ਜਾਗਦੀ ਜ਼ਮੀਰ ਵਾਲਿਆਂ ਪੰਥਕ ਸੋਚ ਦੇ ਧਾਰਨੀਆ ਨੂੰ ਤਕੜੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਤਾਂ ਕਿ ਸ੍ਰੋਮਣੀ ਅਕਾਲੀ ਦਲ ਨੂੰ ਮੁੜ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਬਣਾਇਆ ਜਾ ਸਕੇ।ਉਹਨਾ ਕਿਹਾ ਕਿ ਜਲਦੀ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਬੁਲਾਈ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION