ਸੰਗਰੂਰ ਦੇ 15 ਖ਼ਿਡਾਰੀ ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਚੁਣੇ ਗਏ, ਡੀ.ਸੀ.ਘਨਸ਼ਿਆਮ ਥੋਰੀ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ

ਸੰਗਰੂਰ, 5 ਸਤੰਬਰ, 2019 –
ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਸੰਗਰੂਰ ਜ਼ਿਲ੍ਹੇ ਦੇ 15 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ ਜਿਸ ਵਿੱਚੋਂ 9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਵਿਖੇ ਸਿਖਲਾਈ ਹਾਸਲ ਕਰ ਰਹੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਇਨ੍ਹਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਆਪਣੀ ਮਿਹਨਤ ਤੇ ਦ੍ਰਿੜ ਇਰਾਦੇ ਦੇ ਬਲਬੂਤੇ ਵੱਡੀਆਂ ਪ੍ਰਾਪਤੀਆਂ ਦਰਜ ਕੀਤੀਆਂ ਜਾ ਸਕਦੀਆਂ ਹਨ ਅਤੇ ਇਨ੍ਹਾਂ ਬੱਚਿਆਂ ਦਾ ਜਜ਼ਬਾ ਦੱਸ ਰਿਹਾ ਹੈ ਕਿ ਇਹ ਬੁਲੰਦੀਆਂ ‘ਤੇ ਪਹੁੰਚਣ ਵਿੱਚ ਸਮਰੱਥ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਿਡਾਰੀਆਂ ਸਮੇਤ ਪੁੱਜੇ ਲਾਅਨ ਟੈਨਿਸ ਦੇ ਕੋਚ ਉਪਿੰਦਰ ਕੌਰ ਨੇ ਦੱਸਿਆ ਕਿ ਇਹ 9 ਖਿਡਾਰੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਹਨ ਅਤੇ 14, 17 ਅਤੇ 19 ਘੱਟ ਉਮਰ ਵਰਗ ਦੇ ਖਿਡਾਰੀਆਂ ਵਜੋਂ ਸਖ਼ਤ ਅਭਿਆਸ ਤੇ ਮਿਹਨਤ ਨਾਲ ਆਪਣੇ ਆਪ ਨੂੰ ਇਸ ਵੱਕਾਰੀ ਪ੍ਰਤੀਯੋਗਤਾ ਲਈ ਯੋਗ ਬਣਾ ਸਕੇ ਹਨ।

ਇਨ੍ਹਾਂ ਖਿਡਾਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹੁਸਨਜੀਤ ਸਿੰਘ, ਗੋਬੰਸ, ਅਰਮਾਨਦੀਪ ਸਿੰਘ, ਮਨਜੋਤ ਸਿੰਘ, ਜਸਮੀਨ ਕੌਰ, ਸਾਰਿਕਾ, ਵਾਸ਼ਿਕਾ, ਯਾਸ਼ਿਕਾ, ਪ੍ਰਾਪਤੀ, ਦਵਿਤੀ, ਕਨਿਸ਼ਾ ਤੇ ਗੀਤ ਸ਼ਾਮਲ ਹਨ।

Share News / Article

Yes Punjab - TOP STORIES