ਸੰਤ ਬੰਗਾ ਪਟਿਆਲਾ ਇਮਪਰੂਵਮੈਂਟ ਟਰਸਟ ਦੇ ਚੇਅਰਮੈਨ ਨਿਯੁਕਤ

ਯੈੱਸ ਪੰਜਾਬ
ਪਟਿਆਲਾ, 8 ਜੁਲਾਈ, 2019 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਸੀਨੀਅਰ ਕਾਂਗਰਸ ਆਗੂ ਸ੍ਰੀ ਸੰਤ ਲਾਲ ਬੰਗਾ ਨੂੰ ਪਟਿਆਲਾ ਇਮਪਰੂਵਮੈਂਟ ਟਰਸਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਸ੍ਰੀ ਸੰਤ ਲਾਲ ਬੰਗਾ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਹੈ।

ਸ੍ਰੀ ਸੰਤ ਲਾਲ ਬੰਗਾ ਸ੍ਰੀ ਬ੍ਰਹਮ ਮਹਿੰਦਰਾ ਦੇ ਨੇੜਲੇ ਸਾਥੀਆਂ ਵਿਚ ਗਿਣੇ ਜਾਂਦੇ ਹਨ।

Share News / Article

YP Headlines