ਸੰਤ ਲਾਲ ਬਾਂਗਾ ਨੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 29 ਜੁਲਾਈ,2019 –
ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਨਵੇਂ ਲਗਾਏ ਚੇਅਰਮੈਨ ਸ਼੍ਰੀ ਸੰਤ ਲਾਲ ਬਾਂਗਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ । ਅਹੁਦਾ ਸੰਭਾਲਣ ਦੀ ਇਸ ਰਸਮ ਮੌਕੇ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪਰਨੀਤ ਕੌਰ ਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਵਿਸ਼ੇਸ਼ ਤੌਰ ‘ਤੇ ਪੁੱਜੇ।

ਇਸ ਮੌਕੇ ਸ਼੍ਰੀਮਤੀ ਪਰਨੀਤ ਕੌਰ ਅਤੇ ਸ਼੍ਰੀ ਬ੍ਰਹਮ ਮਹਿੰਦਰਾ ਨੇ ਜਿੱਥੇ ਉਹਨਾਂ ਨੂੰ ਵਧਾਈ ਦਿੰਦੇ ਹੋਏ ਸ਼ੁਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉੱਤਰ ਕੇ ਪੂਰੀ ਤਨਦੇਹੀ ਨਾਲ ਕੰਮ ਕਰਾਂਗਾ।

ਅਹੁਦਾ ਸੰਭਾਲਣ ਦੀ ਰਸਮ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਕਾਂਗਰਸ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਕਾਂਗਰਸੀ ਆਗੂਆਂ ਨੇ ਵੀ ਸ਼੍ਰੀ ਸੰਤ ਲਾਲ ਬਾਂਗਾ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸ਼੍ਰੀ ਸੰਜੀਵ ਸ਼ਰਮਾ ਬਿੱਟੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼੍ਰੀ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਸ਼੍ਰੀ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ਼੍ਰੀਮਤੀ ਵਿਨਤੀ ਸੰਗਰ, ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ਼੍ਰੀ ਗੁਰਦੀਪ ਸਿੰਘ ਉਂਟਸਰ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸ਼੍ਰੀ ਗਗਨਦੀਪ ਸਿੰਘ ਜਲਾਲਪੁਰ, ਨਗਰ ਨਿਗਮ ਐਫ.ਐਂਡ ਸੀ ਸੀ ਦੇ ਮੈਂਬਰ ਸ਼੍ਰੀ ਅਨਿੱਲ ਮੌਦਗਿੱਲ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਰਮਨ, ਬਹਾਵਲਪੁਰ ਸਮਾਜ ਦੇ ਪ੍ਰਧਾਨ ਸ਼੍ਰੀ ਮਦਨ ਲਾਲ ਹਸੀਜਾ ਅਤੇ ਹੋਰ ਸ਼ਖਸ਼ੀਅਤਾਂ ਵੀ ਮੌਜੂਦ ਸਨ।

Share News / Article

Yes Punjab - TOP STORIES