33.1 C
Delhi
Monday, April 15, 2024
spot_img
spot_img

ਹਰਮੀਤ ਸਿੰਘ ਕਾਲਕਾ ਨੇ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

ਯੈੱਸ ਪੰਜਾਬ
ਨਵੀਂ ਦਿੱਲੀ, 31, ਜਨਵਰੀ, 2022:
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ: ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਪ੍ਰਦੇਸ਼ ਇਕਾਈ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਅਸਤੀਫ਼ੇ ਤੋਂ ਬਾਅਦ ਸਿਆਸੀ ਚਰਚਾ ਤੇਜ਼ ਹੋ ਗਈ ਹੈ।

ਉਨ੍ਹਾਂ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

ਆਪਣੇ ਅਸਤੀਫ਼ਾ ਪੱਤਰ ਵਿੱਚ ਸ: ਕਾਲਕਾ ਨੇ ਕਿਹਾ ਹੈਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਦਿੱਲੀ ਕਮੇਟੀ ਦੀ ਸੇਵਾ ਕਰਨਾ ਚਹੁੰਦੇ ਹਨ ਅਤੇ ਨਿਰਪੱਖ ਤਰੀਕੇ ਨਾਲ ਇਹ ਸੇਵਾ ਨਿਭਾਉੇਣ ਲਈ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਸ:ਕਾਲਕਾ ਦੀ ਧਰਮਪਤਨੀ ਭਾਜਪਾ ਦੀ ਟਿਕਟ ’ਤੇ ਜਿੱਤੇ ਹੋਏ ਮੌਜੂਦਾ ਕੌਂਸਲਰ ਹਨ ਅਤੇ ਮਾਰਚ-ਅਪ੍ਰੈਲ ਵਿੱਚ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ।

ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਜਾਣ ਮਗਰੋਂ ਹੁਣ ਨਿਗਮ ਚੋਣਾਂ ਵਿੱਚ ਕਾਲਕਾ ਪਰਿਵਾਰ ਦਾ ਰੁਖ਼ ਕੀ ਰਹਿੰਦਾ ਹੈ, ਇਹ ਵੀ ਵੇਖ਼ਣ ਵਾਲੀ ਗੱਲ ਹੋਵੇਗੀ। ਸ: ਕਾਲਕਾ ਵੱਲੋਂ ਅਕਾਲੀ ਦਲ ਦੇ ਪ੍ਰਦੇਸ਼ ਪ੍ਰਧਾਨ ਵਜੋਂ ਅਸਤੀਫ਼ੇ ਤੋਂ ਬਾਅਦ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION