ਯੈੱਸ ਪੰਜਾਬ
ਧਰਮਸ਼ਾਲਾ, 8 ਮਈ, 2022:
ਹਿਮਾਚਲ ਵਿੱਚ ਐਤਵਾਰ ਸਵੇਰੇ ਧਰਮਸ਼ਾਲਾ ਵਿੱਚ ਹਿਮਾਚਲ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਕੰਧਾਂ ’ਤੇ ਖ਼ਾਲਿਸਤਾਨ ਦੇ ਝੰਡੇ ਲੱਗੇ ਮਿਲੇ। ਇਸ ਤੋਂ ਇਲਾਵਾ ਹਰੇ ਰੰਗ ਨਾਲ ਕੰਧਾਂ ’ਤੇ ਖ਼ਾਲਿਸਤਾਨ ਲਿਖ਼ਿਆ ਵੀ ਪਾਇਆ ਗਿਆ।
ਪੰਜਾਬੀ ਵਿੱਚ ਲਿਖ਼ੇ ਇਨ੍ਹਾਂ ਲਫ਼ਜ਼ਾਂ ਦਾ ਪਤਾ ਲੱਗਣ’ਤੇ ਹਿਮਾਚਲ ਪੁਲਿਸ ਤੁਰੰਤ ਹਰਕਤ ਵਿੱਚ ਆਈ। ਧਰਮਸ਼ਾਲਾ ਹਿਮਾਚਲ ਦੀ ਰਾਜਧਾਨੀ ਸ਼ਿਮਲਾ ਤੋਂ ਲਗਪਗ 250 ਕਿਲੋਮੀਟਰ ਦੂਰੀ ’ਤੇ ਸਥਿਤ ਹੈ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਂਗੜਾ ਦੇ ਐਸ.ਪੀ.ਖੁਸ਼ਹਾਲ ਸ਼ਰਮਾ ਨੇ ਕਿਹਾ ਕਿ ਇਹ ਘਟਨਾ ਦੇਰ ਰਾਤ ਜਾਂ ਸਵੇਰੇ ਵਾਪਰੀ ਹੋਵੇਗੀ। ਉਨ੍ਹਾਂ ਨੇ ਖ਼ਦਸ਼ਾ ਪ੍ਰਗਟ ਕੀਤਾ ਕਿ ਇਹ ਪੰਜਾਬ ਤੋਂ ਆਏ ਕੁਝ ਸੈਲਾਨੀਆਂ ਦੀ ਹਰਕਤ ਹੋ ਸਕਦੀ ਹੈ।
ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਰਤਾਰੇ ਤੋਂ ਕਿਸੇ ਵੀ ਤਰ੍ਹਾਂ ਘਬਰਾਉਣ ਨਾ।
ਜ਼ਿਕਰਯਗ ਹੈ ਕਿ ਧਰਮਸ਼ਾਲਾ ਸਥਿਤ ਵਿਧਾਨ ਸਭਾ ਵਿੱਚ ਹਿਮਾਚਲ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਾਲ 2005 ਤੋਂ ਕੀਤੇ ਜਾਂਦੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ