ਹੁਣ ਕੈਪਟਨ ਅਮਰਿੰਦਰ ਦੇ ਹੋਰਡਿੰਗ ਬੱਸਾਂ ’ਤੇ, ‘ਵਾਤਾਵਰਣ ਬਚਾਓ, ਪਰਾਲੀ ਨੂੰ ਅੱਗ ਨਾ ਲਾੳ’

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਜਲੰਧਰ, 17 ਸਤੰਬਰ, 2019 –

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਰੋਡਵੇਜ਼ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸ ਤਹਿਤ Ñਪੰਜਾਬ ਰੋਡਵੇਜ਼ ਦੀਆਂÎ ਬੱਸਾਂ ਉੱਪਰ ਪਰਾਲੀ ਨੂੰ ਸਾੜਨ ਕਾਰਨ ਵਾਤਾਵਰਣ ਤੇ ਜ਼ਮੀਨ ਦੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਮਨੁੱਖੀ ਸਿਹਤ ਅਤੇ ਵਾਤਾਵਰਣ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਬੱਸਾਂ ਨਾ ਕੇਵਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਦੇ ਜਾਗਰੂਕ ਕਰਨ ਵਿੱਚ ਬਹੁਤ ਹੀ ਸਹਾਈ ਸਿੱਧ ਹੋਣਗੀਆਂ ਬਲਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਤੇ ਪਰਾਲੀ ਦੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਵੀ ਜਾਣੂੰ ਕਰਵਾਉਣਗੀਆਂ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰੋਡਵੇਜ਼ ਦੀਆਂ ਬੱਸਾਂ ਪੰਜਾਬ ਸਰਕਾਰ ਦੇ ਪਾਰਾਲੀ ਪ੍ਰਬੰਧਨ ਬਾਰੇ ਸੁਨੇਹੇ ਨੂੰ ਘਰ- ਘਰ ਪਹੁੰਚਾਉਣ ਲਈ ਬਹੁਤ ਮਦਦਗਾਰ ਸਾਬਿਤ ਹੋਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਅਤਿ ਆਧੁਨਿਕ ਸੰਦਾਂ ’ਤੇ ਭਾਰੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਇਸਤੇਮਾਲ ਕਰਕੇ ਕਿਸਾਨ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾ ਸਕਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਸਾੜਿਆ ਨਾ ਜਾਵੇ ਕਿਉਂਕਿ ਇਸ ਨਾਲ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਧਰਤੀ ਦੀ ਸਿਹਤ ਵਿੱਚ ਸੁਧਾਰ ਲਈ ਪਰਾਲੀ ਦੀ ਖੇਤਾਂ ਵਿੱਚ ਨਿਪਟਾਰੇ ਲਈ ਇਨਾ ਅਤਿ ਆਧੁਨਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •