35.6 C
Delhi
Wednesday, April 24, 2024
spot_img
spot_img

ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਏਗੀ ਪੰਜਾਬ ਸਰਕਾਰ – ਪਹਿਲੇ ਬੈਚ ਦੀ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂਆਤ

ਲੁਧਿਆਣਾ, 4 ਅਕਤੂਬਰ, 2019 –

‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਯੋਗ ਉਮੀਦਵਾਰਾਂ ਦੀ ਚੋਣ ਆਨਲਾਈਨ ਟੈੱਸਟ ਰਾਹੀਂ ਹੋਇਆ ਕਰੇਗੀ।

ਇਸ ਸੰਬੰਧੀ ਪਹਿਲੇ ਬੈਚ ਦੀ ਕੋਚਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸ਼ੁਰੂ ਕਰਵਾਈ। ਅਗਲੇ ਬੈਚ ਲਈ ਆਨਲਾਈਨ ਅਤੇ ਆਫ਼ਲਾਈਨ ਟੈੱਸਟ ਮਿਤੀ 9 ਅਕਤੂਬਰ, 2019 ਨੂੰ ਸਥਾਨਕ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦਫ਼ਤਰ ਵਿਖੇ ਸਵੇਰੇ 10.30 ਵਜੇ ਹੋਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਮੌਕੇ ਤਾਂ ਬਹੁਤ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਕਿ ਨੌਜਵਾਨ ਕਈ ਕਾਰਨਾਂ ਕਰਕੇ ਟੈਸਟ ਜਾਂ ਇੰਟਰਵਿਊ ਦੀ ਤਿਆਰੀ ਵਿੱਚ ਪਛੜ ਜਾਂਦੇ ਹਨ ਜਾਂ ਆਪਣੇ ਆਪ ਨੂੰ ਜਾਂ ਆਪਣੀ ਯੋਗਤਾ ਨੂੰ ਸਿੱਧ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਚੰਗੀ ਤਰਾਂ ਤਿਆਰੀ ਹੀ ਨਹੀਂ ਕਰ ਪਾਉਂਦੇ। ਕਈ ਮਾਮਲਿਆਂ ਵਿੱਚ ਉਨ੍ਹਾਂ ਦੇ ਦਸਤਾਵੇਜ਼ਾਂ ਵਿੱਚ ਵੀ ਕਮੀ ਪੇਸ਼ੀ ਰਹਿ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪ੍ਰਸਿੱਧ ਕੋਚਿੰਗ ਏਜੰਸੀ ‘ਕ੍ਰਿਤਿਕਾ ਏਜੰਸੀ’ ਵੱਲੋਂ ਉਮੀਦਵਾਰਾਂ ਦੀ ਰੋਜ਼ਾਨਾ ਦੋ ਘੰਟੇ ਦੀ ਕਲਾਸ ਲਗਾਈ ਜਾਇਆ ਕਰੇਗੀ। ਇੱਕ ਕਲਾਸ ਵਿੱਚ 50 ਵਿਦਿਆਰਥੀ ਸ਼ਾਮਿਲ ਕੀਤੇ ਜਾਇਆ ਕਰਨਗੇ। 100 ਘੰਟੇ ਦੀ ਕੋਚਿੰਗ ਦੌਰਾਨ ਉਮੀਦਵਾਰਾਂ ਨੂੰ ਅੰਕ ਗਣਿਤ, ਰੀਜ਼ਨਿੰਗ ਅਤੇ ਚਲੰਤ ਮਾਮਲੇ ਬਾਰੇ ਵਿਸ਼ਾ ਮਾਹਿਰਾਂ ਵੱਲੋਂ ਪੜਾਈ ਕਰਵਾਈ ਜਾਇਆ ਕਰੇਗੀ। ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਇੰਟਰਵਿਊ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ।

ਇਸ ਲਈ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਵਿੱਚ ਇੰਟਰਵਿਊ ਅਤੇ ਬਾਇਓਡਾਟਾ ਆਦਿ ਤਿਆਰ ਕਰਾਉਣ ਲਈ ਮਾਹਿਰਾਂ ਨੂੰ ਤਾਇਨਾਤ ਕੀਤਾ ਹੋਇਆ ਹੈ। ਨੌਜਵਾਨਾਂ ਦੀ ਸਖ਼ਸ਼ੀਅਤ ਉਸਾਰੀ (ਪ੍ਰਸਨੈਲਟੀ ਡਿਵੈੱਲਪਮੈਂਟ) ਵਿੱਚ ਵੀ ਸਹਾਇਤਾ ਕੀਤੀ ਜਾ ਰਹੀ ਹੈ।

ਸ੍ਰੀ ਅਗਰਵਾਲ ਨੇ ਹੋਰ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਲੈਣ ਲਈ ਮਿਤੀ 9 ਅਕਤੂਬਰ ਨੂੰ ਸਵੇਰੇ ਜ਼ਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸਾਹਮਣੇ ਸੰਗੀਤ ਸਿਨੇਮਾ, ਸਤਿਗੁਰੂ ਪ੍ਰਤਾਪ ਚੌਕ, ਲੁਧਿਆਣਾ ਵਿਖੇ ਵੱਡੀ ਗਿਣਤੀ ਵਿੱਚ ਪਹੁੰਚਣ। ਸ੍ਰੀ ਅਗਰਵਾਲ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਬਿਊਰੋ ਦਫ਼ਤਰ ਵਿਖੇ ਲਾਇਬਰੇਰੀ ਅਤੇ ਇੰਟਰਨੈੱਟ ਦਾ ਮੁਫ਼ਤ ਲਾਹਾ ਲੈ ਸਕਦੇ ਹਨ।

ਇਸ ਏਜੰਸੀ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਪ੍ਰਯਾਂਸ਼ ਜੈਨ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਮੁਫ਼ਤ ਸਟੱਡੀ ਮਟੀਰੀਅਲ ਮੁਹੱਈਆ ਕਰਵਾਉਣਗੇ। ਜੋ ਵਿਦਿਆਰਥੀ ਵਧੀਆ ਤਰੀਕੇ ਨਾਲ ਪੜਾਈ ਕਰਨਗੇ ਉਨ੍ਹਾਂ ਨੂੰ 100 ਘੰਟੇ ਦੇ ਕੋਰਸ ਤੋਂ ਬਾਅਦ ਵੀ ਮੁਫ਼ਤ ਆਨਲਾਈਨ ਸਟੱਡੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਏਜੰਸੀ ਵੱਲੋਂ ਵਜ਼ੀਫਾ ਅਤੇ ਪ੍ਰਸੰਸ਼ਾ ਪੱਤਰ ਵੀ ਦਿੱਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ. ਈ. ਓ. ਬਿਊਰੋ ਦਫ਼ਤਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਜ਼ਿਲ੍ਹਾਂ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸ੍ਰ. ਨਵਦੀਪ ਸਿੰਘ ਡਿਪਟੀ ਸੀ. ਈ. ਓ., ਕਰੀਅਰ ਕੌਂਸਲਰ ਡਾ. ਨਿੱਧੀ ਸਿੰਘੀ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION