ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਦੀ ਤੁਰੰਤ ਕਰਵਾਈ ਜਾਵੇ ਪੰਜਾਬ ਵਾਪਸੀ: ਹਰਪਾਲ ਸਿੰਘ ਚੀਮਾ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਚੰਡੀਗੜ੍ਹ, 21 ਅਪ੍ਰੈਲ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਫਸੇ ਹਜ਼ਾਰਾਂ ਪੰਜਾਬੀ ਸ਼ਰਧਾਲੂਆਂ ਦੀ ਤੁਰੰਤ ਪੰਜਾਬ ਵਾਪਸੀ ਕਰਾਉਣ ਦੀ ਅਪੀਲ ਕੀਤੀ। ਇਸ ਬਾਰੇ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ ਦੀ ਉਤਾਰਾ ਕਾਪੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਵੀ ਭੇਜੀ ਗਈ ਹੈ।

‘ਆਪ’ ਹੈੱਡਕੁਆਟਰ ਤੋਂ ਜਾਰੀ ਪ੍ਰਧਾਨ ਮੰਤਰੀ ਨੂੰ ਭੇਜੀ ਚਿੱਠੀ ‘ਚ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 4000 ਤੋਂ ਵੱਧ ਪੰਜਾਬੀ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਵਿਖੇ ਲੌਕਡਾਊਨ-1 ਲਾਗੂ ਹੋਣ ਤੋਂ ਪਹਿਲਾਂ ਦੇ ਫਸੇ ਹੋਏ ਹਨ। ਜਿੰਨਾ ‘ਚ ਬੱਚੇ, ਬਜ਼ੁਰਗ, ਮਹਿਲਾਵਾਂ ਵੀ ਕਾਫ਼ੀ ਸੰਖਿਆ ‘ਚ ਹਨ। ਚੀਮਾ ਨੇ ਕਿਹਾ ਕਿ ਬੇਸ਼ੱਕ ਉੱਥੋਂ ਦੀ ਪ੍ਰਬੰਧਨ ਕਮੇਟੀ ਨੇ ਇਨ੍ਹਾਂ ਸ਼ਰਧਾਲੂਆਂ ਲਈ ਵੱਖ-ਵੱਖ ਸਰਾਂਵਾਂ (ਹੋਟਲਾਂ) ‘ਚ 1000 ਕਮਰਿਆਂ ਦਾ ਪ੍ਰਬੰਧ ਕੀਤਾ ਹੋਇਆ ਹੈ, ਪਰ ਗਿਣਤੀ ਜ਼ਿਆਦਾ ਹੋਣ ਕਰ ਕੇ ਇਹ ਕਮਰੇ ਕਾਫ਼ੀ ਨਹੀਂ ਹਨ। ਜਿਸ ਕਰ ਕੇ ਲੋੜੀਂਦਾ ਸੋਸ਼ਲ ਡਿਸਟੈਂਸ ਬਣਾਈ ਰੱਖਣਾ ਮੁਸ਼ਕਲ ਹੈ।

ਚੀਮਾ ਨੇ ਕਿਹਾ ਕਿ ਬਹੁਤ ਬਜ਼ੁਰਗ ਅਤੇ ਹੋਰ ਸ਼ਰਧਾਲੂ ਕਈ ਪ੍ਰਕਾਰ ਦੀਆਂ ਦਵਾਈਆਂ ‘ਤੇ ਨਿਰਭਰ ਸਨ, ਦਵਾਈਆਂ ਖ਼ਤਮ ਹੋਣ ਕਰ ਕੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਦੀ ਪੜਾਈ ਪ੍ਰਭਾਵਿਤ ਹੋ ਰਹੀ ਹੈ, ਕਿਉਂਕਿ ਜ਼ਿਆਦਾਤਰ ਸਕੂਲਾਂ ਨੇ ਆਨਲਾਈਨ ਰਾਹੀਂ ਬੱਚਿਆਂ ਨੂੰ ਪੜਾਈ ਨਾਲ ਜੋੜ ਲਿਆ ਹੈ।

ਚੀਮਾ ਅਨੁਸਾਰ ਸਭ ਤੋਂ ਜ਼ਿਆਦਾ ਚਿੰਤਾ ਕਣਕ ਦੀ ਪੱਕੀ ਖੜੀ ਫ਼ਸਲ ਨੂੰ ਲੈ ਕੇ ਹੈ। ਬਹੁਤ ਸਾਰੇ ਪਰਿਵਾਰਾਂ ਦੇ ਸਾਰੇ ਜਾਂ ਪ੍ਰਮੁੱਖ ਮੈਂਬਰਾਂ ਦੇ ਸ੍ਰੀ ਹਜ਼ੂਰ ਸਾਹਿਬ ਵਿਖੇ ਫਸਣ ਕਰ ਕੇ ਉਨ੍ਹਾਂ ਦੀ ਫ਼ਸਲ ਖ਼ਰਾਬ ਹੋ ਰਹੀ ਹੈ। ਇਸ ਪਰੇਸ਼ਾਨੀ ਨੂੰ ਖ਼ਰਾਬ ਮੌਸਮ ਹੋਰ ਵਧਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲਅੰਦਾਜ਼ੀ ਰਾਹੀਂ ਹਜ਼ੂਰ ਸਾਹਿਬ ਸਮੇਤ ਦੇਸ਼ ਦੇ ਹੋਰਨਾਂ ਹਿੱਸਿਆਂ ‘ਚ ਫਸੇ ਸ਼ਰਧਾਲੂਆਂ ਅਤੇ ਹੋਰ ਲੋਕਾਂ (ਵਪਾਰੀ, ਟਰੱਕ ਡਰਾਈਵਰ ਆਦਿ) ਦੀ ਪੰਜਾਬ ਸਮੇਤ ਉਨ੍ਹਾਂ ਦੇ ਸੰਬੰਧਿਤ ਰਾਜਾਂ ‘ਚ ਘਰ ਵਾਪਸੀ ਯਕੀਨੀ ਬਣਾਉਣ। ਚੀਮਾ ਨੇ ਇਹ ਵੀ ਸੁਝਾਅ ਦਿੱਤਾ ਕਿ ਕੋਰੋਨਾ ਵਾਇਰਸ (ਕੌਵਿਡ-19) ਦੇ ਮੱਦੇਨਜ਼ਰ ਉਨ੍ਹਾਂ ਦੀ ਚੱਲਣ ਤੋਂ ਪਹਿਲਾਂ ਅਤੇ ਪਹੁੰਚਣ ਤੋਂ ਬਾਅਦ ਸਿਹਤ ਜਾਂਚ ਅਤੇ ਵਹੀਕਲਾਂ, ਬੱਸਾਂ, ਰੇਲਾਂ ਦੀ ਚੰਗੀ ਤਰਾਂ ਸੈਨੇਟਾਇਜੇਸ਼ਨ ਯਕੀਨੀ ਬਣਾਈ ਜਾਵੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •