ਹੜਾ ਨਾਲ ਨੁਕਸਾਨੀ ਫਸਲ ਦਾ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦੇਵੇ ਪੰਜਾਬ ਸਰਕਾਰ: ਬੱਬੀ ਬਾਦਲ

ਚੰਡੀਗੜ, 22 ਜੁਲਾਈ, 2019:
ਪੰਜਾਬ ਵਿੱਚ ਘਗਰ ਦਰਿਆ ਦੇ ਪਾਣੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਪਰ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦੇਵੇ ਪੰਜਾਬ ਸਰਕਾਰ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਵਿਚਾਰਨ ਲਈ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪਤਰਕਾਰਾਂ ਨਾਲ ਗੱਲ-ਬਾਤ ਕਰਦੇ ਆਖੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਕਿਸਾਨਾਂ ਦੇ ਫਸਲਾਂ ਦੇ ਹੋਏ ਨੁਕਸਾਨ ਦੀ ਭਰਭਾਈ ਲਈ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕਰਦਾ ਹੈ। ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਨਲਾਇਕੀ ਕਰ ਕੇ ਜਿੱਥੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਆਮ ਲੋਕ ਅਤੇ ਪਸ਼ੂ ਹੜਾਂ ਦੀ ਮਾਰ ਹੇਠ ਆ ਗਏ ਹਨ।

ਉਨ੍ਹਾਂ ਬਾਦਲ ਦਲ ਅਤੇ ਬੀ.ਜੇ.ਪੀ ਦੀ ਸਰਕਾਰ ਨੂੰ ਵੀ ਨਿਸ਼ਾਨੇ ਤੇ ਲੈਦਿਆਂ ਕਿਹਾ ਕਿ ਪਿਛਲੇ ਦੱਸ ਸਾਲਾਂ ਵਿੱਚ ਇਹੋ ਜਿਹੀਆਂ ਆਫਤਾਂ ਤੋਂ ਨਜਿਠਣ ਲਈ ਉਨ੍ਹਾਂ ਨੇ ਵੀ ਕੁਝ ਨਹੀਂ ਕੀਤਾ। ਬੱਬੀ ਬਾਦਲ ਨੇ ਪੰਜਾਬ ਸਰਕਾਰ ਦੇ ਮੰਤਰੀ ਦੇ ਉਸ ਬਿਆਨ ਦੀ ਵੀ ਆਲੋਚਨਾ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਕੋਲ ਕੋਈ ਫੰਡ ਹੀ ਨਹੀਂ, ਉਨ੍ਹਾਂ ਕਿਹਾ ਕਿ ਜੇ ਸਰਕਾਰ ਕੋਲ ਫੰਡ ਨਹੀਂ ਤਾਂ ਫੇਰ ਲੋਕਾਂ ਕੋਲੋ ਟੈਕਸ ਦੇ ਨਾਮ ਤੇ ਜਿਹੜਾ ਪੈਸਾ ਵਸੂਲਿਆਂ ਜਾਂਦਾ ਹੈ ਉਹ ਕਿਥੇ ਹੈ ਸਰਕਾਰ ਕੋਲ ਮੰਤਰੀਆਂ ਦੀਆਂ ਤਨਖਾਹਾਂ ਵਧਾਉਣ ਲਈ ਪੈਸੇ ਹਨ ਪਰ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੁਝ ਵੀ ਨਹੀਂ ਹੈ।

ਹੜਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰ ਨੇ ਨਾਂ ਤਾਂ ਪੀਣ ਵਾਲੇ ਪਾਣੀ ਦੀ ਅਤੇ ਨਾਂ ਖਾਣ ਲਈ ਖਾਣੇ ਦੇ ਪ੍ਰਬੰਧ ਕੀਤੇ ਹਨ ਅਤੇ ਲੋਕ ਮੈਡੀਕਲ ਸਹੂਲਤਾਂ ਤੋਂ ਵੀ ਵਾਂਝੇ ਹਨ । ਇਥੋਂ ਤਕ ਕਿ ਪਸ਼ੂਆਂ ਦੇ ਲਈ ਚਾਰਾ ਵੀ ਨਹੀਂ ਹੈ । ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਕੋਲੋਂ ਸਰਕਾਰ ਨਹੀਂ ਚਲਦੀ ਤਾਂ ਉਨ੍ਹਾਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਇਸ ਮੌਕੇ ਮਨਪ੍ਰੀਤ ਸਿੰਘ ਨਿਊਜੀਲੈਂਡ, ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਸੋਮ ਪ੍ਰਕਾਸ ਸਾਬਕਾ ਸਰਪੰਚ, ਗੁਰਮੁਖ ਸਿੰਘ ਬਹਿਲੋਲ ਪੁਰ,ਰਣਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਰਾਏਪੁਰ,ਜਗਤਾਰ ਸਿੰਘ ਘੜੂੰਆਂ, ਹਰਜੀਤ ਸਿੰਘ, ਜਸਵੰਤ ਸਿੰਘ ਠਸਕਾ, ਪਰਮਜੀਤ ਕੌਰ, ਭਾਗ ਸਿੰਘ ਮਨਾਣਾ, ਬਲਬੀਰ ਸਿੰਘ ਝਾਮਪੁਰ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਬੜਮਾਜਰਾ, ਵਿਨੋਦ ਕੁਮਾਰ ਬੜਮਾਜਰਾ, ਅਮਰਨਾਥ, ਮੁਖਤਿਆਰ ਸਿੰਘ, ਆਦਿ ਹਾਜ਼ਰ ਸਨ।

Share News / Article

YP Headlines