Monday, December 5, 2022

ਵਾਹਿਗੁਰੂ

spot_img


ਹੜ੍ਹ ਪ੍ਰਭਾਵਿਤ ਪਿੰਡਾਂ ’ਚ ਰਾਹਤ ਕਾਰਜਾਂ ’ਤੇ ਜ਼ੋਰ ਦਿੱਤਾ ਜਾਵੇ: ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ

ਲੁਧਿਆਣਾ, 26 ਅਗਸਤ, 2019 –

ਪੰਜਾਬ ਸਰਕਾਰ ਦੇ ਪਾਣੀ ਵਸੀਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸਥਾਨਕ ਪਿੰਡ ਭੋਲੇਵਾਲ ਨੇੜੇ ਪਏ ਸਤਲੁੱਜ ਵਿੱਚ ਪਾੜ ਨੂੰ ਪੂਰਨ ਉਪਰੰਤ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਥੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਬੰਨ ਨੂੰ ਮਜ਼ਬੂਤ ਕਰਨ ਅਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਉਨ•ਾਂ ਜ਼ਿਲ•ਾ ਪ੍ਰਸਾਸ਼ਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ‘ਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਰਕਾਰੀਆ ਨੇ ਕਿਹਾ ਕਿ ਸੂਬੇ ਵਿੱਚ ਹੜ ਕਾਰਨ ਕਾਫੀ ਭਿਆਨਕ ਸਥਿਤੀ ਬਣ ਗਈ ਸੀ ਪਰ ਪ੍ਰਸਾਸ਼ਨ ਵੱਲੋਂ ਸਮੇਂ ਸਿਰ ਉਠਾਏ ਕਦਮਾਂ ਦੀ ਬਦੌਲਤ ਅੱਜ ਸਥਿਤੀ ਪੂਰੀ ਤਰ•ਾਂ ਕਾਬੂ ਹੇਠ ਹੈ। ਮੌਜੂਦਾ ਸਮੇਂ ਜ਼ਿਲ•ਾ ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਹੀ ਪਾੜ•ਾਂ ਨੂੰ ਪੂਰਨ ਦੇ ਕੰਮ ਜ਼ੋਰਾਂ ‘ਤੇ ਚੱਲ ਰਹੇ ਹਨ ਜਦਕਿ ਲੁਧਿਆਣਾ ਸਮੇਤ ਬਾਕੀ ਜ਼ਿਲਿਆਂ ਵਿੱਚ ਪਾੜ•ਾਂ ਨੂੰ ਪੂਰ ਦਿੱਤਾ ਗਿਆ ਹੈ, ਹੁਣ ਇਨ•ਾਂ ਬੰਨ•ਾਂ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਨ•ਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਥਿਤੀ ਨੂੰ ਕੁਦਰਤੀ ਆਫਤ ਐਲਾਨ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਰਾਹਤ ਕਾਰਜ਼ਾਂ ਲਈ ਫੌਰੀ ਤੌਰ ‘ਤੇ 100 ਕਰੋੜ ਰੁਪਏ ਵੀ ਜਾਰੀ ਕੀਤੇ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ।ਲੋਕਾਂ ਨੂੰ ਇਸ ਮੁਸੀਬਤ ਵਾਲੀ ਘੜੀ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਹੜ ਉਪਰੰਤ ਕੀਤੇ ਜਾਣ ਵਾਲੇ ਕਾਰਜਾਂ ਲਈ ਵੀ ਪੰਜਾਬ ਸਰਕਾਰ ਵੱਲੋਂ ਬਕਾਇਦਾ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ।

ਸ੍ਰ. ਸਰਕਾਰੀਆ ਨੇ ਇਸ ਮੌਕੇ ਹਾਜ਼ਰ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲ•ੀ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ ਦਾ ਖਤਰਾ ਟਲਣ ਉਪਰੰਤ ਹੁਣ ਪ੍ਰਭਾਵਿਤ ਪਿੰਡਾਂ ਅਤੇ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣ। ਉਨ•ਾਂ ਕਿਹਾ ਕਿ ਹੜ ਕਾਰਨ ਵੱਡੀ ਗਿਣਤੀ ਵਿੱਚ ਪਸ਼ੂਆਂ ਅਤੇ ਜਾਨਵਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ, ਇਸ ਨੂੰ ਵੀ ਅੱਖੋਂ ਓਹਲੇ ਨਾ ਕੀਤਾ ਜਾਵੇ।

ਉਨ•ਾਂ ਕਿਹਾ ਕਿ ਪਸ਼ੂਆਂ ਦੀ ਜਾਂਚ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਕੈਂਪ ਆਦਿ ਲਗਾਏ ਜਾਣ। ਸ੍ਰ. ਸਰਕਾਰੀਆ ਨੇ ਕਿਹਾ ਕਿ ਰਾਹਤ ਕਾਰਜਾਂ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਇਸ ਮੌਕੇ ਉਨ•ਾਂ ਸਥਾਨਕ ਲੋਕਾਂ ਵੱਲੋਂ ਇਸ ਕਾਰਜ ਵਿੱਚ ਕੀਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਉਨ•ਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ•ਾਂ ਬੰਨ•ਾਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਸਤਲੁਜ ਦੇ ਕਿਸੇ ਵੀ ਹਿੱਸੇ ਵਿੱਚ ਪਾੜ ਨਾ ਪੈ ਸਕੇ।

ਸ੍ਰ. ਮੱਲ•ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੈਡੀਕਲ ਕੈਂਪ ਅਤੇ ਪਸ਼ੂਆਂ ਦੀ ਜਾਂਚ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੜ ਪ੍ਰਭਾਵਿਤ ਲੋਕਾਂ ਤੱਕ ਰਾਸ਼ਨ, ਤਿਆਰ ਭੋਜਨ, ਦਵਾਈਆਂ, ਪਸ਼ੂਆਂ ਲਈ ਚਾਰਾ ਅਤੇ ਲੋੜੀਂਦੀ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਪਿੰਡ ਭੋਲੇਵਾਲ ਵਿਖੇ 19 ਅਗਸਤ ਨੂੰ ਬੰਨ ਟੁੱਟਣ ਦੀ ਖ਼ਬਰ ਸੁਣਨ ਉਪਰੰਤ ਸ੍ਰ. ਸਰਕਾਰੀਆ ਅੱਜ ਚੌਥੀ ਵਾਰ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਸਨ। ਉਨ•ਾਂ ਇਸ ਤੋਂ ਪਹਿਲਾਂ 19, 22 ਅਤੇ 24 ਅਗਸਤ ਨੂੰ ਵੀ ਇਸ ਖੇਤਰ ਦਾ ਦੌਰਾ ਕੀਤਾ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਹਲਕਾ ਜਲੰਧਰ ਦੇ ਮੈਂਬਰ ਲੋਕ ਸਭਾ ਸ੍ਰੀ ਸੰਤੋਖ ਚੌਧਰੀ, ਐਮ.ਐਲ.ਏ. ਸ੍ਰ ਕੁਲਦੀਪ ਸਿੰਘ ਵੈਦ, ਨਿਗਰਾਨ ਇੰਜੀਨੀਅਰ ਜਲ ਸਰੋਤ ਵਿਭਾਗ ਸ੍ਰ. ਰੁਪਿੰਦਰ ਪਾਲ ਸਿੰਘ, ਸੀਨੀਅਰ ਕਾਂਗਰਸੀ ਅਤੇ ਦਲਿਤ ਆਗੂ ਸ੍ਰੀ ਨਰੇਸ਼ ਧੀਂਗਾਨ, ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

spot_img
spot_img

Stay Connected

45,612FansLike
114,063FollowersFollow

ENTERTAINMENT

National

GLOBAL

OPINION

G20 steered by India can become powerful instrument for global security, world economy – by D.C. Pathak

Prime Minister Narendra Modi has struck a note of confidence about India playing an effective role during its G20 Presidency, in dealing with multiple...

Is the govt crossing the Rubicon in the appointment of judges? – by Nitin Saluja

The tussle between the Government and the Supreme Court for the appointment of judges is not new. The Judges of the Supreme Court and...

Govt must not forget why Ambedkar let Art 124(2) be as it is – by Kumar Mihir

New Delhi, Dec 4, 2022- Article 124(2) of the Constitution lays down that "Every Judge of the Supreme Court shall be appointed by the...

SPORTS

Health & Fitness

The evolution of the breakfast category in India

New Delhi, Dec 4, 2022- Every morning the first thing on our minds is 'What's for breakfast?' But the most important meal of the day as we know it today was not always part of our (India's) daily routine or culture, and neither was the transition into it. Until the 14th century, it was not particularly usual in India to...

Gadgets & Tech

error: Content is protected !!