ਖ਼ਾਲਿਸਤਾਨ ਲਹਿਰ ਨੂੰ ਲਗਾਤਾਰ ਸਮਰਥਨ ਦੇਣ ਲਈ ਕੈਨੇਡਾ ’ਤੇ ਵਰ੍ਹੇ ਕੈਪਟਨ ਅਮਰਿੰਦਰ, ਕਿਹਾ ਟਰੂਡੋ ਦੀ ਮਨਸ਼ਾ ਨੰਗੀ ਹੋਈ

ਚੰਡੀਗੜ, 24 ਜੂਨ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਲਹਿਰ ਨੂੰ ਪ੍ਰਤੱਖ ਅਤੇ ਅਪ੍ਰਤਖ ਸਮਰਥਣ ਦੇਣ ਲਈ ਕੈਨੇਡਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਅਤੇ ਉਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕੈਨੇਡਾ ਆਪਣੀ ਧਰਤੀ ਤੋਂ ਚਲਾਈਆਂ ਜਾ ਰਹੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਰੋਕਣ ਵਿੱਚ ਅਸਫਲ ਰਿਹਾ ਤਾਂ ਇਹ ਲੰਮੇ ਸਮੇਂ ’ਚ ਉਸ ਦੀ ਆਪਣੀ ਸੁਰੱਖਿਆ ਅਤੇ ਹਿੱਤਾਂ ਲਈ ਵੀ ਨੁਕਸਾਨਦੇਹ ਹੋਵੇਗਾ।

1985 ਦੇ ਕਨਿਸ਼ਕ ਬੰਬ ਧਮਾਕੇ ਸਬੰਧੀ ਜੋਹਨ ਮੇਜਰ ਕਮਿਸ਼ਨ ਦੀ ਪੜਤਾਲ ’ਤੇ ਟਿਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਆਪਣੀ ਧਰਤੀ ਤੋਂ ਖਾਲਿਸਤਾਨੀ ਸਰਗਰਮੀਆਂ ਵਿਰੁਧ ਕਾਰਵਾਈ ਕਰਨ ਵਿਚ ਅਸਫਲ ਰਿਹਾ ਅਤੇ ਇਸ ਨੇ ਸਾਜਿਸ਼ਕਾਰਾਂ ਨੂੰ ‘ਸਮੂਹਿਕ ਹੱਤਿਆਵਾਂ’ ਦੀ ਆਗਿਆ ਦਿੱਤੀ । ਇਸ ਸਬੰਧ ਵਿੱਚ ਕੈਨੇਡਾ ਸਰਕਾਰ ਪੂਰੀ ਤਰਾਂ ਨੰਗੀ ਹੋ ਗਈ । ਇਸ ਨਾਲ ਇਹ ਸਪਸ਼ਟ ਹੋ ਗਿਆ ਕਿ ਕੈਨੇਡਾ ਭਾਰਤ ਦੇ ਵਿਰੋਧ ਦੇ ਬਾਵਜੂਦ ਖਾਲਿਸਤਾਨੀਆਂ ਨੂੰ ਸਮਰਥਨ ਦਿੰਦਾ ।

ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਖੋਜੀ, ਖੂਫੀਆ ਅਤੇ ਮੁਕੱਦਮਾ ਚਲਾਉਣ ਵਾਲੀ ਏਜੰਸੀਆਂ ਬਾਰੇ ਸਿਲਸਿਲੇਵਾਰ ਕਿਹਾ ਕਿ ਬੰਮ ਧਮਾਕੇ ਤੋਂ ਕਾਫੀ ਪਹਿਲਾਂ ਮੁੱਖ ਸਾਜ਼ਿਸਕਾਰਾਂ ਨੂੰ ਨਿਗਰਾਨੀ ਹੇਠ ਰੱਖੇ ਜਾ|

ਉਨਾਂ ਦੀ ਗੱਲਬਾਤ ਰਿਕਾਰਡ ਕਰਨ ਦੇ ਬਾਵਜੂਦ ਉਨਾਂ ਵੱਲੋਂ ਵਿਸਫੋਟ ਪ੍ਰਾਪਤ ਕਰਨ ਅਤੇ ਵਿਸਫੋਟ ਦਾ ਤਜਰਬਾ ਕਰਨ ਅਤੇ ਉਨਾਂ ਵੱਲੋਂ ਵਿਸ਼ੇਸ਼ ਉਡਾਨ ਵਿੱਚ ਬੰਮ ਰੱਖਣ ਦੀ ਮਨਸ਼ਾ ਸਬੰਧੀ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਕੈਨੇਡਾ ਦੀਆਂ ਏਜੰਸੀਆਂ ਹਰ ਪੜਾਅ ’ਤੇ ਕਾਰਵਾਈ ਕਰਨ ਵਿੱਚ ਅਸਫਲ ਰਹੀਆਂ । ਅਜਿਹੇ ਪੈਮਾਨੇ ’ਤੇ ਇਸ ਨੂੰ ਸਿਰਫ ਇਕ ਗਲਤੀ ਨਹੀਂ ਸਮਝਿਆ ਜਾ ਸਕਦਾ, ਸਗੋਂ ਇਹ ਜੇ ਗਠਜੋੜ ਨਹੀਂ ਤਾਂ ਜਾਣਬੁੱਝ ਕੇ ਕੀਤੀ ਗਈ ਲਾਪਰਵਾਹੀ ਦਾ ਧੱਬਾ ਜ਼ਰੂਰ ਲੱਗਦਾ ।

ਮੁੱਖ ਮੰਤਰੀ ਨੇ ਕੈਨੇਡਾ ਦੀ ਸਰਕਾਰ ਨਾਲ ਖੁਦ ਇਹ ਮੁੱਦਾ ਉਠਾਏ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਛਲੇ ਸਾਲ ਭਾਰਤ ਦੌਰੇ ਦੌਰਾਨ ਉਨਾਂ ਨੂੰ ਲੋੜੀਂਦੇ ਅੱਤਵਾਦੀਆਂ ਦੀ ਸੂਚੀ ਦਿੱਤੀ ਗਈ ਸੀ ਪਰ ਉਨਾਂ ਦੀ ਸਰਕਾਰ ਦਾ ਹੁੰਗਾਰਾ ਢਿੱਲਾ ਰਿਹਾ ਜਿਸ ਨਾਲ ਉਨਾਂ ਦੀ ਮਨਸ਼ਾ ਪੂਰੀ ਤਰਾਂ ਨੰਗੀ ਹੋ ਗਈ ।

ਮੁੱਖ ਮੰਤਰੀ ਨੇ ਕੈਨੇਡੀਅਨ ਸਕਿਓਰਟੀ ਇੰਟੈਲੀਜੈਂਸ ਸਰਵਿਸ (ਸੀ.ਐਸ.ਆਈ.ਐਸ) ਵੱਲੋਂ ਜਾਰੀ ਕੀਤੀ 2018 ਦੀ ਪਬਲਿਕ ਰਿਪੋਰਟ ਦਾ ਜ਼ਿਕਰ ਕੀਤਾ ਅਤੇ ਉਨਾਂ ਨੇ ਇਸ ਦੇ ਤੱਥਾਂ ’ਤੇ ਚਿੰਤਾ ਪ੍ਰਗਟ ਕੀਤੀ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਸਰਗਰਮੀਆਂ ਵਧੀਆਂ ਹਨ।

ਇਸ ਰਿਪੋਰਟ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਇਹ ਸਰਗਰਮੀਆਂ ਸਿਰਫ ਨਿਸ਼ਾਨੇ ਉਪਰਲੇ ਦੇਸ਼ ਭਾਰਤ ਲਈ ਹੀ ਣੌਤੀ ਨਹੀਂ ਹਨ ਸਗੋਂ ਕੈਨੇਡਾ ਦੀ ਸੁਰੱਖਿਆ ਲਈ ਵੀ ਣੌਤੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਜਾਂ ਅੱਤਵਾਦ ਨੂੰ ਕਿਸੇ ਵੀ ਤਰਾਂ ਦਾ ਸਮਰਥਨ ਅਸਲ ਵਿੱਚ ਸਮੁੱਚੇ ਵਿਸ਼ਵ ਭਾਈਚਾਰੇ ਲਈ ਤਬਾਹਕੁੰਨ ਹੋਵੇਗਾ ਅਤੇ ਇਹ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਲਈ ਵੀ ਓਨਾ ਹੀ ਮਾਰੂ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਨਾਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਕੈਨੇਡਾ ’ਤੇ ਵਿਸ਼ਵ ਵਿਆਪੀ ਦਬਾਅ ਬਣਾਉਣ ਕਿ ਉਹ ਆਪਣੀ ਧਰਤੀ ਨੂੰ ਭਾਰਤ ਵਿਰੁਧ ਅੱਤਵਾਦੀਆਂ ਸਰਗਰਮੀਆਂ ਲਈ ਵਰਤੋਂ ਨਾ ਕਰਨ ਦੇਵੇ।

ਉਨਾਂ ਨੇ ਇਸ ਸਬੰਧ ਵਿੱਚ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾਏ ਜਾ ਰਹੇ ਸਿਖ ਭਾਈਚਾਰੇ ਦਾ ਖਾਸ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਕੈਨੇਡਾ ਪ੍ਰਤੀ ਬਹੁਤ ਜ਼ਿਆਦਾ ਨਰਮ ਅਤੇ ਇਸ ਵੱਲੋਂ ਉਸ ਵਿਰੁੱਧ ਸਖਤ ਕਦਮ ੱਕੇ ਜਾਣ ਦੀ ਜ਼ਰੂਰਤ । ਪੈਦਾ ਹੋ ਰਹੀਆਂ ਣੌਤੀਆਂ ਦੇ ਖਾਤਮੇ ਲਈ ਲੋੜ ਪੈਣ ’ਤੇ ਕੈਨੇਡਾ ਵਿਰੁੱਧ ਯੂ.ਐਨ ਦੀਆਂ ਪਾਬੰਦੀਆਂ ਦੀ ਵੀ ਮੰਗ ਕੀਤੀ ਜਾਣੀ ਚਾਹੀਦੀ ।

ਭਾਰਤ ਵਿਰੁੱਧ ਸਿਖ ਭਾਈਚਾਰੇ ਦੇ ਕੁਝ ਵਰਗਾਂ ਅਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਨ ਲਈ ਸ਼ੋਸਲ ਮੀਡੀਆ ਰਾਹੀਂ ਫੈਲਾਈ ਜਾ ਰਹੀ ਗਲਤ ਜਾਣਕਾਰੀ ’ਤੇ ਵੀ ਉਨਾਂ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਵਰਤੋਂ ਨੂੰ ਰੋਕਣ ਅਤੇ ਇਸ ’ਤੇ ਨਿਯੰਤਰਣ ਲਈ ਭਾਰਤ ਸਰਕਾਰ ਨੂੰ ਸਖਤ ਕਦਮ ਕਣੇ ਚਾਹੀਦੇ ਹਨ।

Share News / Article

Yes Punjab - TOP STORIES