34 C
Delhi
Thursday, April 18, 2024
spot_img
spot_img

ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਿਆਸੀ ਰੋਟੀਆਂ ਸੇਕਣ ਦਾ ਮੁੱਦਾ ਨਹੀਂ; ਅਰੋੜਾ ਦੀ ਅਕਾਲੀਆਂ ਨੂੰ ਨਸੀਹਤ

ਚੰਡੀਗੜ, 3 ਅਗਸਤ, 2020 –

ਪੰਜਾਬ ਦੇ ਤਰਨ ਤਾਰਨ, ਅੰਮ੍ਰਿਤਸਰ ਅਤੇ ਬਟਾਲਾ (ਗੁਰਦਾਸਪੁਰ) ਵਿਖੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਨਹੀਂ ਹੈ, ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਸਾਂਝੇ ਕਦਮ ਪੁੱਟਣ ਦਾ ਹੈ।

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਫ਼ਤ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ ‘ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਬਹੁਤ ਹੀ ਮੰਦਭਾਗਾ ਰੁਝਾਨ ਹੈ, ਇਹ ਸਿਰਫ਼ ਸਿਆਸੀ ਲਾਹਾ ਲੈਣ ਦਾ ਹੀ ਚਾਰਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਅਕਾਲੀਆਂ ਨੂੰ ਆਪਣਾ ਗੁਆਚਿਆ ਹੋਇਆ ਸਿਆਸੀ ਧਰਾਤਲ ਮੁੜ ਹਾਸਲ ਕਰਨ ਲਈ ਕੁੱਝ ਕਰਕੇ ਦਿਖਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਖ਼ਤ ਕਾਰਵਾਈ ਦੀ ਸੂਚੀ ਜਾਰੀ ਕਰਦਿਆਂ ਉਨ•ਾਂ ਕਿਹਾ ਕਿ ਇਸ ਮਾਮਲੇ ‘ਚ 7 ਆਬਕਾਰੀ ਅਤੇ 6 ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਤੱਥਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਫ਼ਿਰੋਜ਼ਪੁਰ, ਮਾਨਸਾ, ਮੁਕਤਸਰ ਅਤੇ ਪਟਿਆਲਾ ਜ਼ਿਲਿ•ਆਂ ਦੇ 88 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੱਧ ਵੱਡੀ ਸੱਟ ਵੱਜੀ ਹੈ।

ਇੰਨਾ ਹੀ ਨਹੀਂ, ਸੂਬੇ ਨੇ 7420 ਲੀਟਰ ‘ਲਾਹਨ’, ਹੋਰ ਰਸਾਇਣ ਅਤੇ 1212 ਬੋਤਲਾਂ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕੀਤਾ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ, ਸੂਬੇ ਭਰ ਦੀਆਂ ਸਨਅਤੀ ਇਕਾਈਆਂ ‘ਤੇ ਛਾਪੇ ਮਾਰੇ ਜਾ ਰਹੇ ਹਨ ਜੋ ਸ਼ਰਾਬ ਦੇ ਕਾਰੋਬਾਰ ‘ਚ ਲੱਗੇ ਹੋਏ ਵਿਅਕਤੀਆਂ ‘ਤੇ ਸ਼ਿਕੰਜਾ ਕਸਿਆ ਜਾ ਸਕੇ।

ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ”ਅਕਾਲੀਆਂ ਨੂੰ ਪੰਜਾਬ ਦੇ ਲੋਕਾਂ ਨਾਲ ਅਚਾਨਕ ਪਿਆਰ ਹੋ ਗਿਆ?, ਜਦੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਉਹ ਖੁਦ ਨਸ਼ਿਆਂ ਦੇ ਕਾਰੋਬਾਰ ਵਿੱਚ ਡੂੰਘੀ ਤਰ•ਾਂ ਸ਼ਮੂਲੀਅਤ ਕਰ ਰਹੇ ਸਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤਸਕਰਾਂ ਨਾਲ ਮਿਲੇ ਹੋਏ ਸਨ, ਜੋ ਕਿ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਹੇ ਸਨ।

ਉਨ•ਾਂ ਕਿਹਾ ਕਿ ਅਕਾਲੀਆਂ ਦੁਆਰਾ ਕੀਤੇ ਪਾਪਾਂ ਦੀ ਕਹਾਣੀ ਇੱਥੇ ਹੀ ਖ਼ਤਮ ਨਹੀਂ ਹੋਈ। ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਹੋਈ ਗੋਲੀਬਾਰੀ, ਸਾਰੇ ਹੀ ਅਕਾਲੀਆਂ ਦੁਆਰਾ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਧੋਖੇ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਹੁਣ ਅਕਾਲੀਆਂ ਨੇ ਕਾਂਗਰਸ ਸਰਕਾਰ ਵੱਲ ਨਿਸ਼ਾਨਾ ਸੇਧਿਆ ਹੈ ਜਦਕਿ ਉਨ•ਾਂ ਦੇ ਆਪਣੇ ਕਾਰਜਕਾਲ ‘ਚ ਇਹ ਘਟਨਾਵਾਂ ਵਾਪਰ ਚੁੱਕੀਆਂ ਹਨ।”

ਇਸ ਦੁਖਾਂਤ ‘ਚ ਨਿਰਦੋਸ਼ਾਂ ਦੀ ਮੌਤ ਬਾਰੇ ਨਾਂਹਪੱਖੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਹ ਇੱਕ ਪਲ ਲਈ ਤਾਂ ਸਿਆਸੀ ਮੁਫ਼ਾਦ ਇੱਕ ਪਾਸੇ ਰੱਖ ਦੇਣ। ਉਨ•ਾਂ ਕਿਹਾ ਕਿ ਅਜਿਹੀਆਂ ਵਿਰੋਧਤਾਈਆਂ ਅਕਾਲੀਆਂ ਨੂੰ ਸੱਤਾ ਦੀ ਪੌੜੀ ਚੜਨ ‘ਚ ਸਹਾਇਤਾ ਨਹੀਂ ਕਰ ਸਕਦੀਆਂ।


ਪੰਜਾਬੀ ਖ਼ਬਰਾਂ ਲਈ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ – ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION