ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਓ: ਅਜੀਤ ਪਾਲ ਸਿੰਘ

ਕਪੂਰਥਲਾ, ਦਸੰਬਰ 10, 2019:
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਮਨੁੱਖੀ ਅਧਿਕਾਰ ਦਿਵਸ ਦੇ ਮੋਕੇ ਤੇ ਮਨੁੱਖੀ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਣੂ ਕਰਵਾਉਣ ਦੇ ਮਨੋਰਥ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਲੱਖਣ ਕਲਾਂ, ਕਪੂਰਥਲਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ—ਕਮ—ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਕੀਤੀ ਗਈ।

ਸੈਮੀਨਾਰ ਦੇ ਸ਼ੁਰੂ ਵਿੱਚ ਸ੍ਰੀ ਰਮੇਸ਼ ਲਾਲ ਪ੍ਰਿੰਸੀਪਲ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ।

ਇਸ ਮੋਕੇ ਤੇ ਮਨੁੱਖੀ ਅਧਿਕਾਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਹਾਜਰ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਵੱਖ—ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਇਨ੍ਹਾਂ ਵਿਦਿਆਰਥੀਆਂ (ਲੀਗਲ ਲਿਟਰੇਸੀ ਕੱਲਬ ਦੇ ਮੈਂਬਰਾਨ) ਰਾਹੀਂ ਸਮਾਜ ਵਿੱਚ ਅਥਾਰਟੀ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਪ੍ਰਚਾਰ ਪ੍ਰਸਾਰ ਕਰ ਸਕਣ।

ਮਾਣਯੋਗ ਜੱਜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣੇ ਮੋਲਿਕ ਅਧਿਕਾਰਾਂ ਦੇ ਨਾਲ ਨਾਲ ਆਪਣੇ ਕਰਤੱਵਾਂ ਪ੍ਰਤੀ ਵੀ ਜਾਗਰੂਕ ਹੋਣ ਦੀ ਜਰੂਰਤ ਹੈ।

ਮਾਨਯੋਗ ਜੱਜ ਸਾਹਬ ਵਲੋਂ ਪਿੰਡਾਂ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੁਕ ਕੀਤਾ ਗਿਆ ।

ਇਸ ਮੋਕੇ ਹਾਜਰ ਜਨਤਾ ਨੂੰ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਪੈਰਾ ਲੀਗਲ ਵਲੰਟੀਅਰ ਸਕੀਮ, ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ, ਲੀਗਲ ਲਿਟਰੇਸੀ ਕਲੱਬਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਲੱਖਣ ਕਲਾਂ ਵਿਖੇ ਵਾਤਾਵਰਣ ਨੂੰ ਦੁਸ਼ਿਤ ਹੋਣ ਤੋ ਬਚਾਉਣ ਲਈ ਬੂਟੇ ਲਗਾਏ ਗਏ।

ਮਾਣਯੋਗ ਜੱਜ ਸਾਹਿਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਲੱਖਣ ਕਲਾਂ ਦਾ ਵਿਜ਼ਟ ਕਰਕੇ ਸਕੂਲ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਤੱਸਲੀ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੋਕੇ ਸ੍ਰੀ ਵਿਕਾਸ ਉਪਲ ਐਡਵੋਕੇਟ, ਸ੍ਰੀ ਬਲਦੇਵ ਸਿੰਘ ਸ਼ਾਹੀ ਅਤੇ ਸ੍ਰੀਮਤੀ ਲਕਸ਼ਮੀ ਪੈਰਾ ਲੀਗਲ ਵਲੰਟੀਅਰਸ ਵਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ।

ਇਸ ਮੋਕੇ ਸ੍ਰੀ ਇੰਦਰ ਪਾਲ ਸਿੰਘ ਸਾਬਕਾ ਸਰਪੰਚ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੋਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਵਿਦਿਆਰਥੀਆਂ ਅਤੇ ਸਕੂਲ ਸਟਾਫ ਮੈਂਬਰਾਨ ਵਲੋਂ ਭਾਗ ਲਿਆ ਗਿਆ।

ਇਸ ਮੌਕੇ ਸ਼੍ਰੀ ਸਤਨਾਮ ਸਿੰਘ ਸਰਪੰਚ, ਸ਼੍ਰੀ ਰਾਜਬੀਰ ਸਿੰਘ, ਸ਼੍ਰੀ ਗੁਰਮੀਤ ਸਿੰਘ, ਸ਼੍ਰੀ ਸਰਵਨ, ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਕਮਲਪ੍ਰੀਤ ਸਿੰਘ ਬਾਜਵਾ, ਸ਼੍ਰੀ ਹਰਜਿੰਦਰ ਸਿੰਘ, ਸ਼੍ਰੀ ਸਰਬਜੀਤ ਸਿੰਘ, ਬੀਬੀ ਬੀਰੋ, ਬੀਬੀ ਕਾਂਤਾ ਤੋਂ ਇਲਾਵਾ ਸ਼੍ਰੀ ਪਰਮਿੰਦਰ ਕੌਰ, ਸੈਂਟਰ ਹੈੱਡ ਟੀਚਰ, ਸਰਕਾਰੀ ਐਲੀਮੈਂਟਰੀ ਸਕੂਲ, ਲੱਖਣ ਕਲਾਂ ਵੀ ਹਾਜਰ ਸਨ।

Share News / Article

YP Headlines

Loading...