33.1 C
Delhi
Monday, April 15, 2024
spot_img
spot_img

ਜ਼ਿਲ੍ਹਾ ਯੋਜਨਾ ਕਮੇਟੀ ਜਲੰਧਰ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਅਹੁਦਾ

ਯੈੱਸ ਪੰਜਾਬ   
ਜਲੰਧਰ, 7 ਨਵੰਬਰ, 2022 –
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਬਲਕਾਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ’ਤੇ ਖਰਾ ਉਤਰਣਗੇ।

ਚੇਅਰਮੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਉਲੀਕਣਾ ਅਤੇ ਉਨ੍ਹਾਂ ਨੂੰ ਹੇਠਲੇ ਪੱਧਰ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਕੰਮ ਕਰਦਿਆਂ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION