ਫ਼ਿਰੋਜ਼ਪੁਰ ’ਚ ਕੇਵਲ ਇਕ ਜਗ੍ਹਾ ਹੀ ਮਨਾਇਆ ਜਾ ਸਕੇਗਾ ਦੁਸਹਿਰੇ ਦਾ ਤਿਉਹਾਰ: ਡੀ.ਸੀ. ਚੰਦਰ ਗੈਂਦ

ਫਿਰੋਜ਼ਪੁਰ, 24 ਸਤੰਬਰ, 2019 –

ਪਿਛਲੇ ਸਾਲ ਅੰਮ੍ਰਿਤਸਰ ਵਿੱਚ ਦੁਸਹਿਰੇ ਦੇ ਤਿਉਹਾਰ ਦੌਰਾਨ ਰੇਲਵੇ ਟਰੈਕ ਉੱਤੇ ਵਾਪਰੇ ਦਰਦਨਾਕ ਹਾਦਸੇ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਚੰਦਰ ਗੰਦ ਨੇ ਫਿਰੋਜ਼ਪੁਰ ਸ਼ਹਿਰ ਵਿੱਚ ਦੁਸਹਿਰੇ ਦੇ ਤਿਉਹਾਰ ਨੂੰ ਸਿਰਫ ਇੱਕ ਜਗ੍ਹਾ ’ਤੇ ਮਨਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸਿਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਹੀ ਦੁਸਹਿਰੇ ਦਾ ਤਿਉਹਾਰ ਮਨਾਊਨ ਲਈ ਅਧਿਕਾਰਤ ਸਥਾਨ ਹੋਵੇਗਾ, ਇਸ ਤੋਂ ਇਲਾਵਾ ਹੋਰ ਕਿਸੇ ਵੀ ਜਗ੍ਹਾ ‘ਤੇ ਸਮਾਗਮ ਕਰਨ ਦੀ ਆਗਿਆ ਨਹੀਂ ਹੋਵੇਗੀ।

ਪਿਛਲੇ ਸਾਲ ਇੱਕ ਦਰਦਨਾਕ ਹਾਦਸੇ ਵਿੱਚ 61 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਸਨ। ਇਸ ਲਈ ਇਹ ਫੈਸਲਾ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਸ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਅਧਿਕਾਰਤ ਸਥਾਨ ਹੋਵੇਗਾ।

ਉਨ੍ਹਾਂ ਕਿਹਾ ਕਿ ਬਹੁਤ ਸਾਰੀਆ ਥਾਵਾੰ ਤੇ ਸਮਾਗਮਾਂ ਕਾਰਨ ਸੁਰੱਖਿਆ ਨੂੰ ਖ਼ਤਰਾ ਹੁੰਦਾ ਹੈ ਕਿਉਂਕਿ ਕੁਝ ਪ੍ਰੋਗਰਾਮ ਬਿਨਾਂ ਮਨਜ਼ੂਰੀ ਦੇ ਆਯੋਜਤ ਕੀਤੇ ਜਾਂਦੇ ਹਨ। ਜਦੋਂ ਕਿ ਜ਼ਿਆਦਾਤਰ ਥਾਵਾਂ ਤੇ ਯੋਜਨਾਬੰਦੀ ਦੀ ਘਾਟ ਕਾਰਨ ਟ੍ਰੈਫਿਕ ਅਤੇ ਸੁਰੱਖਿਆ ਵਿਚ ਮੁਸ਼ਕਲਾਂ ਆਉਂਦੀਆਂ ਹਨ। ਸਿਰਫ ਇਕ ਜਗ੍ਹਾ ‘ਤੇ ਪ੍ਰੋਗਰਾਮ ਹੋਣ ਕਾਰਨ ਪੁਲਿਸ-ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਆਪਣਾ ਕੰਮ ਕਰ ਸਕਣ ਦੀ ਸੁਵਿਧਾ ਦੇ ਨਾਲ-ਨਾਲ ਲੋਕਾਂ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਪ੍ਰੋਗਰਾਮ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਨ੍ਹਾਂ ਸ਼ਹਿਰ ਦੀਆਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਸੰਸਥਾਵਾਂ ਮਿਲ ਕੇ ਪ੍ਰੋਗਰਾਮ ਇੱਕ ਥਾਂ ਤੇ ਕਰਵਾਉਨ ਤਾਂ ਜੋ ਸਾਂਝੇ ਯਤਨਾਂ ਅਤੇ ਸਾਰਿਆਂ ਦੇ ਸਾਂਝੇ ਸਰੋਤਾਂ ਨਾਲ ਸ਼ਹਿਰ ਵਿੱਚ ਇੱਕ ਸਾਂਝਾ ਮੈਗਾ-ਸਮਾਗਮ ਆਯੋਜਿਤ ਕੀਤਾ ਜਾ ਸਕੇ।

ਇਸ ਨੂੰ ਵੀ ਪੜ੍ਹੋ:

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES