ਯੈੱਸ ਪੰਜਾਬ
ਚੰਡੀਗੜ੍ਹ, 28 ਫ਼ਰਵਰੀ, 2020:
ਸ਼ੁੱਕਰਵਾਰ ਨੂੰ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਦੇ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਲਈ ਘਰੋਂ ਨਿਕਲਣ ਤੋਂ ਪਹਿਲਾਂ ਹੀ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਪੁੱਜੇ ਅਕਾਲੀ ਵਿਧਾਇਕਾਂ ਅਤੇ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਵਿੱਤ ਮੰਤਰੀ ਦੀ ਸਰਕਾਰੀ ਕੋਠੀ ਘੇਰ ਲਈ।
ਇਸ ਦੌਰਾਨ ਅਕਾਲੀ ਵਿਧਾਇਕਾਂ ਦੀ ਪੁਲਿਸ ਨਾਲ ਤਕਰਾਰ ਅਤੇ ਖ਼ਹਿਬਾਜ਼ੀ ਵੀ ਹੋਈ ਜਿਸ ਮਗਰੋਂ ਪੁਲਿਸ ਨੇ ਮਜੀਠੀਆ ਸਣੇ ਹੋਰ ਅਕਾਲੀ ਵਿਧਾਇਕਾਂ ਅਤੇ ਖੁਦਕੁਸ਼ੀ ਕਰ ਗਏ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਸ ਨਾਲ ਸ: ਮਨਪ੍ਰੀਤ ਸਿੰਘ ਬਾਦਲ ਨੂੰ ਵਿਧਾਨ ਸਭਾ ਪੁੱਜਣ ਵਿਚ ਦੇਰੀ ਹੋ ਗਈ।