37.8 C
Delhi
Thursday, April 25, 2024
spot_img
spot_img

ਅਕਾਲੀ ਦਲ ਟਕਸਾਲੀ ਨੇ ਅੰਮ੍ਰਿਤਸਰ ’ਚ ਖੋਲਿ੍ਹਆ ਮੁੱਖ ਦਫ਼ਤਰ – ਬਾਦਲਾਂ, ਭਾਜਪਾ ਅਤੇ ਕਾਂਗਰਸ ਤੋਂ ਬਿਨਾਂ ਕਿਸੇ ਨਾਲ ਵੀ ਸਮਝੌਤਾ ਸੰਭਵ

ਚੰਡੀਗੜ੍ਹ, 29 ਜੁਲਾਈ, 2020 –

ਸ੍ਰੌਮਣੀ ਅਕਾਲੀ ਦਲ ਟਕਸਾਲੀ ਨੇ ਅੱਜ ਆਪਣਾ ਮੁੱਖ ਦਫਤਰ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਖੋਲ ਦਿੱਤਾ ਇਸ ਮੌਕੇ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਐਲਾਨ ਕੀਤਾ ਕਿ ਇਸ ਦਫਤਰ ਦੇ ਮੁੱਖ ਇੰਚਾਰਜ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਬਿਆਸ ਹੋਣਗੇ । ਇਸ ਦਫਤਰ ਤੋ ਪਾਰਟੀ ਦੀਆ ਸਮੁੱਚੀਆ ਗਤੀਵਿਧੀਆ ਹਰ ਪਲ ਜਨਤਾ ਅਤੇ ਮੀਡੀਆ ਵਿੱਚ ਲਗਾਤਾਰ ਨਸਰ ਹੋਣਗੀਆਂ ਇਸੇ ਤਰਾ ਚੰਡੀਗੜ੍ਹ ਵਿਖੇ ਪਾਰਟੀ ਦਾ ਸਬ ਆਫਿਸ ਅਗਸਤ ਦੇ ਪਹਿਲੇ ਹਫਤੇ ਖੋਲਿਆ ਜਾ ਰਿਹਾ ਹੈ ।

ਜਿਸ ਦੇ ਮੁੱਖ ਇੰਚਾਰਜ ਪਾਰਟੀ ਦੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਹੋਣਗੇ । ਪਾਰਟੀ ਲੋਕਾ ਦੀਆ ਮੁੱਖ ਸਮੱਸਿਆਵਾ ਦੇ ਹੱਲ ਹੱਲ ਲਈ ਲੋਕ ਸਾਡੇ ਨਾਲ ਦਿਨ ਰਾਤ ਸੰਪਰਕ ਕਰ ਸਕਦੇ ਸਕਦੇ ਹਨ ।

ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ , ਸੀਨੀਅਰ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਜਨਰਲ ਸਕੱਤਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਨਰਲ ਸਕੱਤਰ ਸ੍ ਮਨਮੋਹਨ ਸਿੰਘ ਸਠਿਆਲਾ ਸ੍ਰੌਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ ਹਰਸੁਖਇੰਦਰ ਸਿੰਘ ਬੱਬੀ ਬਾਦਲ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ ਜਗਰੂਪ ਸਿੰਘ ਚੀਮਾ , ਸਕੱਤਰ ਜਨਰਲ ਸ੍ ਪ੍ਰਭਜੋਤ ਸਿੰਘ ਫਰੀਦਕੋਟ, ਜਥੇਬੰਦਕ ਸਕੱਤਰ ਸ੍ ਸਵਰਨਜੀਤ ਸਿੰਘ ਕੁਰਾਲੀਆ ਅਤੇ ਜਥੇਦਾਰ ਮੱਖਣ ਸਿੰਘ ਨੰਗਲ ਅਤੇ ਸਾਬਕਾ ਵਿਧਾਇਕ ਸ੍ ਰਵਿੰਦਰ ਸਿੰਘ ਬ੍ਰਹਮਪੁਰਾ , ਸਾਮਲ ਹੋਏ। ਮੀਟਿੰਗ ਵਿੱਚ ਪੰਜ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਜੋ ਇਸ ਪ੍ਰਕਾਰ ਹਨ-

ਮੱਤਾ ਨੰਬਰ 1
ਅੱਜ ਦੀ ਇਕੱਤਰਤਾ ਸੁਖਬੀਰ ਸਿੰਘ ਬਾਦਲ ਵਲੋਂ ਵੋਟਾਂ ਦੀ ਖਾਤਰ ਝੂਠੇ ਸਾਧ ਰਾਮ ਰਹੀਮ ਨਾਲ ਮਿਲ ਕੇ ਧਾਰਮਿਕ ਮਸਲਿਆਂ ਤੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਉਣ ਦੇ ਕਾਰਜਾਂ ਦਾ ਪਰਦਾਫਾਸ਼ ਹੋਣ ਤੇ ਸ਼ਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।

ਸੁਖਬੀਰ ਸਿੰਘ ਬਾਦਲ ਵਲੋਂ 2007 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਪੋਸ਼ਾਕ ਰਾਮ ਰਹੀਮ ਨੂੰ ਭੇਂਟ ਕਰਨਾ, 2015 ਵਿੱਚ ਰਾਮ ਰਹੀਮ ਨੂੰ ਚੋਰ ਦਰਵਾਜੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫ਼ੀ ਦਿਵਾਉਣਾ, ਪੰਜਾਬ ਪੁਲਸ ਸਿਟ ਵਲੋਂ ਰਾਮ ਰਹੀਮ ਤੇ ਗੁਰੂ ਸਾਹਿਬ ਦੇ ਸਰੂਪ ਚੋਰੀ ਕਰਨ ਦੇ ਦੋਸ਼ ਦਰਜ਼ ਕਰਨਾ ਅਤੇ ਹੁਣ ਕੁਝ ਦਿਨ ਪਹਿਲਾਂ ਡੇਰਾ ਪੈਰੋਕਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਗੱਲ ਕਬੂਲ ਕਰਨਾ, ਇਸ ਗੱਲ ਨੂੰ ਬਿਲਕੁਲ ਸਾਫ ਕਰਦੀ ਹੈ ਕਿ ਸੁਖਬੀਰ ਸਿੰਘ ਬਾਦਲ ਇਹਨਾਂ ਘੋਰ ਪਾਪਾਂ ਵਿੱਚ ਬਰਾਬਰ ਦਾ ਭਾਗੀਦਾਰ ਹੈ। ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਕੈਪਟਨ ਸਰਕਾਰ ਨੂੰ ਇਸ ਮਸਲੇ ਵਿਚ ਸੁਖਬੀਰ ਸਿੰਘ ਬਾਦਲ ਖਿਲਾਫ ਕਰੜੀ ਕਾਰਵਾਈ ਕਰਨ ਦੀ ਪੁਰਜੋਰ ਸ਼ਬਦਾਂ ਵਿਚ ਅਪੀਲ ਕਰਦੀ ਹੈ।

ਮੱਤਾ ਨੰਬਰ 2
ਅੱਜ ਦੀ ਇਕੱਤਰਤਾ ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਸਨਅਤਾਂ, ਦੁਕਾਨਦਾਰਾਂ, ਕਾਰੋਬਾਰੀਆਂ, ਮਜ਼ਦੂਰਾਂ ਅਤੇ ਗਰੀਬਾਂ ਤੇ ਮੱਧਮ ਵਰਗ ਦੇ ਲੋਕਾਂ ਉਪਰ ਮੰਡਰਾਂ ਰਹੇ ਵਿੱਤੀ ਸੰਕਟ ਪ੍ਰਤੀ ਸਰਕਾਰਾਂ ਵਲੋਂ ਕੋਈ ਵੀ ਢੁਕਵੇਂ ਕਦਮ ਨਾ ਚੁੱਕਣ ਤੇ ਡੂੰਘੀ ਚਿੰਤਾ ਪ੍ਰਗਟ ਕਰਦੀ ਹੋਈ ਭਾਰਤ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਸ ਸੰਬੰਧੀ ਛੇਤੀ ਹੀ ਬਣਦੀ ਸਹਾਇਤਾ ਮੁਹਈਆ ਕਰਵਾਉਣ ਦੀ ਪੁਰਜੋਰ ਅਪੀਲ ਕਰਦੀ ਹੈ ਤਾਂ ਜੋਂ ਪੰਜਾਬ ਦੀ ਅਰਥ ਵਿਵਸਥਾ ਅਤੇ ਸਮਾਜ ਦੀ ਯੋਗ ਬਣਤਰ ਨੂੰ ਬਚਾਇਆ ਜਾ ਸਕੇ।

ਮੱਤਾ ਨੰਬਰ 3
ਅੱਜ ਦੀ ਇਕੱਤਰਤਾ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਕਰਾਰ ਦੇਂਦੀ ਹੈ ਅਤੇ ਮਹਿਸੂਸ ਕਰਦੀ ਹੈ ਅਜਿਹਾ ਕਰਕੇ ਕੇਂਦਰ ਦੀ ਸਰਕਾਰ ਨੇ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀ ਆਪਣੀ ਮਰਜ਼ੀ ਨਾਲ ਲੁੱਟ ਖਸੁੱਟ ਕਰਨ ਦੀ ਖੁੱਲ ਦੇ ਦਿੱਤੀ ਹੈ। ਕਿਸਾਨ ਜੋਂ ਪਹਿਲਾਂ ਹੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਭਾਰੀ ਕਰਜ਼ੇ ਹੇਠ ਹੋਣ ਕਰਕੇ ਹਰ ਰੋਜ਼ ਖੁਦ ਖੁਸ਼ੀਆਂ ਕਰ ਰਿਹਾ ਹੈਂ ਪਰ ਅਫਸੋਸ ਦੀ ਗਲ ਹੈ ਕਿ ਅਪਣੇ ਆਪ ਨੂੰ ਕਿਸਾਨਾਂ ਦਾ ਮਸੀਹਾ ਕਹਿਣ ਵਾਲੀ ਬਾਦਲ ਅਕਾਲੀ ਦਲ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਸ ਐਕਟ ਦੀ ਹਮਾਇਤ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਇਕੱਤਰਤਾ ਪੁਰਜੋਰ ਸ਼ਬਦਾਂ ਵਿਚ ਮੋਦੀ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਇਸ ਐਕਟ ਨੂੰ ਖਤਮ ਕਰਕੇ ਆਪਣੇ ਚੋਣ ਮਨੋਰਥ ਵਿਚ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ ਬਿੰਨ ਲਾਗੂ ਕਰੇ ਅਤੇ ਕਿਸਾਨਾਂ ਦੇ ਕਰਜ਼ੇ ਮਾਫ ਕਰੇ।

ਮੱਤਾ ਨੰਬਰ 4
ਅੱਜ ਦੀ ਇਕੱਤਰਤਾ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਵੱਲੋਂ ਦੇਸ਼ ਅੰਦਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਕੀਤੇ ਗਏ ਭਾਰੀ ਵਾਧੇ ਤੇ ਡੂੰਘੀ ਚਿੰਤਾ ਪ੍ਰਗਟ ਕਰਦੀ ਹੈ ਅਤੇ ਮਹਿਸੂਸ ਕਰਦੀ ਹੈ ਕਿ ਅਜਿਹਾ ਕਰਨ ਨਾਲ ਦੇਸ਼ ਅੰਦਰ ਜਿੱਥੇ ਅੱਤ ਦੀ ਮਹਿੰਗਾਈ ਵਿੱਚ ਵਾਧਾ ਹੋਏਗਾ ਉਥੇ ਗਰੀਬ ਜਨਤਾ ਲਈ ਆਪਣੇ ਘਰਾਂ ਦਾ ਨਿਰਬਾਹ ਕਰਨਾ ਬਹੁਤ ਹੀ ਮੁਸ਼ਕਿਲ ਹੋ ਜਾਵੇਗਾ। ਇਕੱਤਰਤਾ ਇਹਨਾਂ ਸਰਕਾਰਾਂ ਨੂੰ ਤਾੜਨਾ ਕਰਦੀ ਹੈ ਕਿ ਉਹ ਡੀਜਲ ਅਤੇ ਪੈਟਰੋਲ ਵਿੱਚ ਕੀਤੇ ਭਾਰੀ ਵਾਧੇ ਨੂੰ ਤੁਰੰਤ ਵਾਪਸ ਲਵੇ ਕਿਂਉ ਜੋਂ ਦੇਸ਼ ਦੀ ਜਨਤਾ ਪਹਿਲਾਂ ਹੀ ਕਰੋਨਾ ਮਹਾਂਮਾਰੀ ਤੋਂ ਪੀੜਤ ਅਤੇ ਦੁਖੀ ਹੈ।

ਮੱਤਾ ਨੰਬਰ 5
ਅੱਜ ਦੀ ਇਕੱਤਰਤਾ ਬਾਦਲ ਪਰਿਵਾਰ ਦੀ ਕਠਪੁਤਲੀ ਬਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਦਲ ਪਰਿਵਾਰ ਦੇ ਕਹਿਣ ਤੇ ਕੇਂਦਰ ਸਰਕਾਰ ਵਲੋਂ ਸਮੇਂ ਸਿਰ ਚੋਣਾਂ ਨਾ ਕਰਾਏ ਜਾਣ ਤੇ ਡੂੰਘੀ ਚਿੰਤਾ ਪ੍ਰਗਟ ਕਰਦੀ ਹੈ ਅਤੇ ਪੁਰ ਜੋਰ ਸ਼ਬਦਾਂ ਵਿਚ ਕੇਂਦਰ ਦੀ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਓਹ ਮਿਆਦ ਪੁਗਾ ਚੁੱਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਏ ਤਾਂ ਜੋਂ ਬਾਦਲ ਪਰਿਵਾਰ ਦੇ ਚੁੰਗਲ ਚੋਂ ਸ਼੍ਰੋਮਣੀ ਕਮੇਟੀ ਨੂੰ ਅਜ਼ਾਦ ਕਰਾਇਆ ਅੱਜ ਦੀ ਇਕੱਤਰਤਾ ਮਹਿਸੂਸ ਕਰਦੀ ਹੈ ਪੰਥਕ ਅਤੇ ਪੰਜਾਬੀ ਏਕਤਾ ਸਮੇ ਦੀ ਮੁੱਖ ਲੋੜ ਹੈ ਇਸ ਏਕਤਾ ਲਈ ਸ੍ਰੌਮਣੀ ਅਕਾਲੀ ਦਲ ਟਕਸਾਲੀ ਹਮੇਸਾ ਤੱਤਪਰ ਰਹੇਗਾ ।

ਇਸ ਸਮੇਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਰਾਜਵੰਤ ਸਿੰਘ, ਜੱਥੇਬੰਧਕ ਸਕੱਤਰ ਬਲਜਿੰਦਰ ਸਿੰਘ ਸੇ਼ਰਾ, ਅਮਨਦੀਪ ਸਿੰਘ ਬਰਾੜ, ਜਤਿੰਦਰ ਸਿੰਘ , ਮੁਖਤਾਰ ਸਿੰਘ ਆਦਿ ਅਨੇਕਾਂ ਨੌਜਵਾਨ ਹਾਜ਼ਰ ਸਨ।

Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION