31.1 C
Delhi
Thursday, March 28, 2024
spot_img
spot_img

ਅਕਾਲੀ ਦਲ ਨੇ ਐਸ ਸੀ ਸਕਾਲਰਸ਼ਿਪ ਸਕੀਮ ਘੁਟਾਲੇ ’ਚ ਧਰਮਸੋਤ ਨੂੰ ਬਰਖ਼ਾਸਤ ਕਰਨ, ਫੌਜਦਾਰੀ ਕੇਸ ਦਾਇਰ ਕਰਨ ਲਈ ਪੇਸ਼ ਕੀਤਾ ਮਤਾ

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2020:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਮਤਾ ਪੇਸ਼ ਕਰ ਕੇ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉਹਨਾਂ ਦੇ ਚਹੇਤੇ ਨੂੰ ਬਰਖ਼ਾਸਤ ਕੀਤੇ ਜਾਣ ਅਤੇ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਕਿਉਂਕਿ ਉਹਨਾਂ ਨੇ 64ਕਰੋੜ ਰੁਪਏ ਦਾ ਐਸ ਸੀ ਸਕਾਲਰਸ਼ਿਪ ਘੁਟਾਲਾ ਕਰ ਕੇ ਤਿੰਨ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ ਜਦਕਿ ਪਾਰਟੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਵੀ ਝਾੜ ਪਾਏ ਜਾਣ ਦੀ ਮੰਗ ਕੀਤੀ।

ਇਹ ਮਤਾ ਜੋ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਪੇਸ਼ ਕੀਤ, ਨੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਦੱਸਿਆ ਕਿ ਉਹ ਮਤਾ ਪੇਸ਼ ਕਰਨ ਲਈ ਮਜਬੂਰ ਹੋਏ ਹਨ ਕਿਉਂਕਿ ਸਰਕਾਰ ਨੇ ਆਪਣਾ ਫਰਜ਼ ਅਦਾ ਨਹੀਂ ਕੀਤਾ ਤੇ ਹੁਣ ਇਹ ਪਵਿੱਤਰ ਸਦਨ ਹੀ ਦਖਲ ਦੇ ਕੇ ਐਸ ਸੀ ਭਲਾਈ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਸਿਫਾਰਸ਼ ਕਰੇ।

ਉਹਨਾਂ ਕਿਹਾ ਕਿ 64ਕਰੋੜ ਰੁਪਏ ਦਾ ਘੁਟਾਲਾ ਕਰਨ ਤੋਂ ਇਲਾਵਾ ਮੰਤਰੀ ਨੇ 3 ਹਜ਼ਾਰ ਵਿਦਿਆਰਥੀਆਂ ਦਾ ਕੈਰੀਅਰ ਵੀ ਦਾਅ ’ਤੇ ਲਾ ਦਿੱਤਾ ਹੈ ਕਿਉਂਕਿ ਉਹਨਾਂ ਪਿਛਲੇ ਇਕ ਸਾਲ ਤੋਂ 309 ਕਰੋੜ ਰੁਪਏ ਵੀ ਜਾਰੀ ਨਹੀਂ ਕੀਤੇ।

ਸਪੀਕਰ ਨੂੰ ਦਲਿਤ ਭਾਈਚਾਰੇ ਨੂੰ ਵਿਧਾਨ ਸਭਾ ਉਹਨਾਂ ਦੇ ਨਾਲ ਖੜ੍ਹੀ ਹੈ ਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਲਈ ਲੋੜੀਂਦੀ ਕਾਰਵਾਈ ਕਰੇਗੀ, ਦਾ ਸਪਸ਼ਟ ਸੰਦੇਸ਼ ਭੇਜਣ ਲਈ ਕਹਿੰਦਿਆਂ ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਵਿਧਾਨਸਭਾ ਨੂੰ ਐਸ ਸੀ ਭਲਾਈਮੰਤਰੀ ਤੇ ਐਸ ਸੀ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਬਲਵਿੰਦਰ ਸਿੰਘ ਧਾਲੀਵਾਲ, ਜੋ ਹੁਣ ਸਦਨ ਦਾ ਮੈਂਬਰ ਹੈ, ਅਤੇ ਇਸ ਅਪਰਾਧ ਵਿਚ ਸ਼ਾਮਲ ਹੋਰ ਅਫਸਰਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਸਿਫਾਰਸ਼ ਕਰਨੀ ਚਾਹੀਦੀ ਹੈ।

ਸ੍ਰੀ ਢਿੱਲੋਂ ਨੇ ਕਿਹਾ ਕਿ ਇਸੇਤਰੀਕੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਵੀ ਸਦ ਵੱਲੋਂ ਝਾੜ ਪਾਈ ਜਾਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਠੋਸ ਸਬੂਤਾਂ ਨੂੰ ਅਣਡਿੱਠ ਕਰ ਕੇ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ ਵਿਚ ਕਲੀਨ ਚਿੱਟ ਦੇ ਦਿੱਤੀ ਜਦਕਿ ਪਾਰਟੀ ਨੇ ਧਰਸਮੋਤ ਤੇ ਹੋਰਨਾਂ ਵੱਲੋਂ ਕੇਸ ਵਿਚ ਕੀਤੇ ਫੌਜਦਾਰੀ ਅਪਰਾਧਾਂ ਦੀ ਪੜਤਾਲ ਲਈ ਵਿਧਾਨ ਸਭਾ ਦੀ ਕਮੇਟੀ ਗਠਿਤ ਕੀਤੇ ਜਾਣ ਦੀ ਵੀ ਮੰਗ ਕੀਤੀ।

ਮਤੇ ਵਿਚ ਕਿਹਾ ਗਿਆਕਿ ਮੁੱਖ ਸਕੱਤਰ ਨਾ ਸਿਰਫ ਧਰਮਸੋਤ ਖਿਲਾਫ ਮੌਜੂਦ ਸਬੂਤਾਂ ਨੂੰ ਅਣਡਿੱਠ ਕਰਨ ਬਲਕਿ ਮੰਤਰੀ ਨੂੰ ਕਲੀਨ ਚਿੱਟ ਦੇਣ ਸਮੇਂ ਤੈਅ ਨਿਯਮਾਵਲੀ ’ਤੇ ਵੀ ਨਾ ਚੱਲਣ ਦੀ ਦੋਸ਼ੀ ਹੈ। ਇਸ ਵਿਚ ਕਿਹਾ ਗਿਆ ਕਿ ਮੁੱਖ ਸਕੱਤਰ ਨੇ 10 ਵਿਦਿਅਕ ਅਦਾਰਿਆ ਨੂੰ 7.33 ਕਰੋੜ ਰੁਪਏ ਦੀ ਕੀਤੀ ਗਈ ਵਾਧੂ ਅਦਾਇਗੀ ਦੀ ਵਸੂਲੀ ਲਈ ਹੁਕਮ ਵੀ ਜਾਰੀ ਨਹੀਂ ਕੀਤੇ।

ਮੁੱਖ ਸਕੱਤਰ ਵੱਲੋਂ ਮਨਮਰਜ਼ੀ ਕੀਤੇ ਜਾਣ ਦਾ ਮਾਮਲਾ ਮੀਡੀਆ ਦੇ ਇਕ ਹਿੱਸੇ ਵਿਚ ਛਪੀ ਪੜਤਾਲੀਆ ਰਿਪੋਰਟ ਵਿਚ ਸਾਹਮਣੇ ਆਉਣ ਦੀ ਗੱਲ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਸ੍ਰੀਮਤੀ ਮਹਾਜਨ ਨੂੰ ਮਿਸਾਲੀ ਸਜ਼ਾ ਦੇਣ ਲਈ ਲੋੜੀਂਦੀ ਪ੍ਰਸ਼ਾਸਕੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਧਰਮਸੋਤ ਦੇ ਗਲਤ ਕਾਰਜਾਂ ਦਾ ਬਚਾਅ ਕਰਨ ਦੇ ਚੱਕਰ ਵਿਚ ਸੂਬੇ ਦੇ ਹਿੱਤਾਂ ਦਾ ਨੁਕਸਾਨ ਕੀਤਾ ਹੈ।

ਮਤਾ ਪੇਸ਼ ਕਰਦਿਆਂ ਸ੍ਰੀ ਢਿੱਲੋਂ ਨੇ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ ਪੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮਤਾ ਪੇਸ਼ ਲਈ ਨਿਰਧਾਰਿਤ ਦਿਨਾਂ ਦਾ ਲਾਜ਼ਮੀ ਹੋਣ ਦੀ ਸ਼ਰਤ ਵੀ ਖਤਮ ਕਰ ਦੇਣ ਕਿਉਂਕਿ ਇਹ ਵਿਸ਼ੇਸ਼ ਸੈਸ਼ਨ ਵੀ ਕੁਝ ਹੀ ਦਿਨਾਂ ਦੀ ਮੋਹਲਤ ’ਤੇ ਸੱਦਿਆ ਗਿਆ ਹੈ।

ਉਹਨਾਂ ਕਿਹਾ ਕਿ ਮੈਨੂੰ ਯਕੀਨਹੈ ਕਿ ਤੁਸੀਂ ਤਿੰਨ ਲੱਖ ਦਲਿਤ ਵਿਦਿਆਰਥੀਆਂ ਨਾਲ ਹੋਏ ਅਨਿਆਂ ਤੋਂ ਜਾਣੂ ਹੋਵੋਗੇ ਅਤੇ ਉਹਨਾਂ ਦੀ ਆਵਾਜ਼ ਵਿਧਾਨ ਸਭਾ ਵਿਚ ਸੁਣੀ ਜਾਣੀ ਯਕੀਨੀ ਬਣਾਓਗੇ ਤੇ ਜਿਹਨਾਂ ਨੇ ਉਹਨਾਂ ਨੂੰ ਲੁੱਟਿਆ ਤੇ ਜਿਹਨਾਂ ਨੇ ਇਹਨਾਂ ਲੁਟੇਰਿਆਂ ਦਾ ਬਚਾਅ ਕੀਤਾ, ਉਹਨਾਂ ਲਈ ਸਜ਼ਾ ਦੀ ਸਿਫਾਰਸ਼ ਯਕੀਨੀ ਬਣਾਓਗੇ।

ਵੇਰਵੇ ਸਾਂਝੇ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਮੁੱਖ ਸਕੱਤਰ ਤੇ 64 ਕਰੋੜ ਰੁਪਏ ਦੇ ਘੁਟਾਲੇ ਜਿਸਨੂੰ ਐਡੀਸ਼ਨਲ ਚੀਫ ਸੈਕਟਰੀ ਕਿਰਪਾ ਸ਼ੰਕਰ ਨੇ ਸੂਬੇ ਪ੍ਰਤੀ ਆਪਣਾ ਫਰਜ਼ ਨਿਭਾਉਂਦਿਆਂ ਲੋਕਾਂ ਦੇ ਧਿਆਨ ਵਿਚ ਲਿਆਂਦਾ ਸੀ, ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਆਪਣਾ ਫਰਜ਼ ਨਹੀਂ ਨਿਭਾਇਆ।

ਉਹਨਾਂ ਕਿਹਾ ਕਿ ਰਿਕਾਰਡ ਵਿਚ ਮੌਜੂਦ ਸਬੂਤਾਂ ਨੂੰ ਪੇਸ਼ ਹੀ ਨਹੀਂ ਕੀਤਾ ਗਿਆ। ਐਸ ਸੀ ਭਲਾਈ ਮੰਤਰੀ ਵੱਲੋਂ ਫਾਈਲ ’ਤੇ ਪਾਇਆ ਨੋਟ ਕਿ 115 ਕਰੋੜ ਰੁਪਏ ਦੇ ਕੇਂਦਰੀ ਫੰਡ ਵਿਦਿਅਕ ਅਦਾਰਿਆਂ ਨੂੰ ਵੰਡਣ ਦੀਆਂ ਫਾਈਲਾਂ ਉਹਨਾਂ ਨੂੰ ਵਿਖਾਈਆਂ ਜਾਣ, ਨੂੰ ਵੀ ਅਣਡਿੱਠ ਕਰ ਦਿੱਤਾ ਗਿਆ। ਧਰਮਸੋਤ ਦੇ ਨੇੜਲੇ ਕਰੀਬੀ, ਜਿਸਦੀ ਪਛਾਣ ਕਿਰਪਾ ਸ਼ੰਕਰ ਸਰੋਜ ਨੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਵਜੋ. ਕੀਤੀ, ਨੂੰ ਵੀ ਛੱਡ ਦਿੱਤਾ ਗਿਆ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸੇਕ ਧਰਮਸੋਤ ਤੱਕ ਨਾ ਪਹੁੰਚੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION