36.1 C
Delhi
Friday, March 29, 2024
spot_img
spot_img

ਅਕਾਲੀ ਦਲ-ਬਸਪਾ ਗਠਜੋੜ ਤੋਂ ਬਾਅਦ ਬੋਲੇ ਪ੍ਰਕਾਸ਼ ਸਿੰਘ ਬਾਦਲ: ਇਕ ‘ਸੈਕੂਲਰ’, ‘ਫ਼ੈਡਰਲ’ ਕ੍ਰਾਂਤੀ ਦੀ ਸ਼ੁਰੂਆਤ

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021:
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਕਾਲੀ ਦਲ ਅਤੇ ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਦੇ ਬਣੇ ਗਠਜੋੜ ਨੁੰ ਸੂਬੇ ਅਤੇ ਦੇਸ਼ ਵਿਚ ਇਕ ਸੈਕੂਲਰ ਤੇ ਫੈਡਰਲ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ ਜੋ ਸਮਾਜਿਕ-ਆਰਥਿਕ ਤੇ ਸਿਆਸਤ ਵਿਚ ਤਬਦੀਲੀ ਲਿਆ ਦੇਵੇਗਾ। ਇਸ ਸਦਕਾ ਗਰੀਬਾਂ, ਦਬੇ ਕੁਚਲਿਆਂ ਤੇ ਘੱਟ ਗਿਣਤੀਆਂ ਲਈ ਨਿਆਂ ਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਤੇ ਵਿਕਾਸ ਨੂੰ ਹੁਲਾਰਾ ਮਿਲੇਗਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਕਿਹਾ ਕਿ ਪੰਜਾਬ ਵਿਚ ਤਰੱਕੀ, ਖੁਸ਼ਹਾਲੀ ਤੇ ਸਮਾਜ ਭਲਾਈ ਜੋ 2017 ਵਿਚ ਰੁਕ ਗਈ ਸੀ, ਦੁਬਾਰਾ ਸ਼ੁਰੂ ਹੋਵੇਗੀ ਅਤੇ ਰਫਤਾਰ ਫੜੇਗੀ।

ਸਰਦਾਰ ਬਾਦਲ ਨੇ ਹੋਰ ਕਿਹਾ ਕਿ ਨਵੇਂ ਵਿਕਾਸ ਵਿਚ ਸਾਰੇ ਪੰਜਾਬੀਆਂ, ਖਾਸ ਤੌਰ ’ਤੇ ਦਬੇ ਕੁਚਲਿਆਂ ਤੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਬੇਰੋਜ਼ਗਾਰ ਨੌਜਵਾਨਾਂ, ਛੋਟੇ ਤੇ ਦਰਮਿਆਨੇ ਵਪਾਰੀਆਂ, ਉਦਮੀਆਂ ਤੇ ਸਮਾਜ ਦੇ ਲੁੱਟੇ ਪੁੱਟੇ ਗਏ ਵਰਗ ਦੀ ਭਲਾਈ ਸ਼ਾਮਲ ਹੋਵੇਗੀ।

ਗਠਜੋੜ ਦੇ ਐਲਾਨ ਤੋਂ ਬਾਅਦ ਬਸਪਾ ਦੇ ਆਗੂ ਤੇ ਐਮ ਪੀ ਸ੍ਰੀ ਸਤੀਸ਼ ਚੰਦਰ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਸੈਕਟਰ 4 ਵਿਚਲੀ ਸਰਕਾਰੀ ਰਿਹਾਇਸ਼ ’ਤੇ ਆ ਕੇ ਸਰਦਾਰ ਬਾਦਲ ਨਾਲ ਮੁਲਾਕਾਤ ਕੀਤੀ ਤੇ ਆਸ਼ੀਰਵਾਦ ਲਿਆ।

ਸਰਦਾਰ ਬਾਦਲ ਨੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਉਹਨਾਂ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ। ਉਹਨਾਂ ਨੇ ਕੁਮਾਰੀ ਮਾਇਆਵਤੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਇਹ ਖੂਬਸੂਰਤ ਤੋਹਫਤਾ ਦੇਣ ’ਤੇ ਦੋਹਾਂ ਦਾ ਧੰਨਵਾਦ ਕੀਤਾ।

ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਨੇ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣਾ ਗਠਜੋੜ ਲਈ ਸਰਵਉਚ ਤਰਜੀਹ ਹੋਵੇਗੀ। ਗਠਜੋੜ ਗੁਰੂ ਨਾਨਕ ਦੇਵ ਜੀ, ਗੁਰੂ ਰਵੀਦਾਸ ਜੀ ਤੇ ਭਗਵਾਨ ਵਾਲਮੀਕਿ ਅਤੇ ਹੋਰ ਸੰਤਾਂ ਮਹਾਂਪੁਰਖਾਂ ਦੀ ਸਾਂਝੀਵਾਲਤਾ ਵਾਲੀ ਸੋਚ ਪ੍ਰਤੀ ਸੱਚੀ ਸ਼ਰਧਾਂਜਲੀ ਹੈ ਤੇ ਇਹ ਉਹਨਾਂ ਦੇ ਲੰਬੇ ਸਿਆਸੀ ਜੀਵਨ ਦਾ ਸਭ ਤੋਂਖੁਸ਼ੀਆਂ ਭਰਿਆ ਦਿਨ ਹੈ ਜੋ ਸਰਬਤ ਦੇ ਭਲੇ ਦੇ ਫਲਸਫੇ ਦੀ ਜਿੱਤ ਹੈ।

ਸਰਦਾਰ ਬਾਦਲ ਨੇ ਚੇਤੇ ਕੀਤਾ ਕਿ ਕਿਵੇਂ ਉਹਨਾਂ ਦੀਆਂ ਅਗਵਾਈ ਵਾਲੀਆਂ ਸਰਕਾਰਾਂ ਦੇ ਦੌਰ ਵਿਚ ਨਿਆਂ ਤੇ ਸਮਾਜ ਭਲਾਈ ਵੱਲ ਸੇਧਤ ਲਾਮਿਸਾਲ ਸਕੀਮਾਂ ਦੀ ਸ਼ੁਰੂਆਤ ਨਾਲ ਸਮਾਜਿਕ ਨਿਆਂ ਦੇ ਸੁਫਨੇ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਉਹ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਨੁੰ ਅਪੀਲ ਕਰਦੇ ਹਨ ਕਿ ਉਹ ਨਿਰਸਵਾਰਥ ਹੋ ਕੇ ਸਖ਼ਤ ਮਿਹਨਤ ਕਰਨ ਤਾਂ ਜੋ ਪੰਜਾਬ ਅਤੇ ਦੇਸ਼ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾ ਸਕੇ ਜਿਸ ਵਿਚ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਤੇ ਜੀਵਨ ਵਿਚ ਸੁੱਖ ਮਿਲੇ ਤੇ ਅਜਿਹੇ ਹਾਲਾਤ ਬਣਨ ਜਿਸ ਨਾਲ ਹਰ ਨਾਗਰਿਕ ਮਾਣ ਸਨਮਾਨ ਤੇ ਇੱਜ਼ਤ ਨਾਲ ਜੀਅ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION